Tuesday, October 6, 2026
Home Crime ਭਾਜਪਾ ਦਫ਼ਤਰ ਤੇ ਪੈਟਰੋਲ ਬੰਬ ਹਮਲਾ, ਜਾਂਚ ਜਾਰੀ

ਭਾਜਪਾ ਦਫ਼ਤਰ ਤੇ ਪੈਟਰੋਲ ਬੰਬ ਹਮਲਾ, ਜਾਂਚ ਜਾਰੀ

ਸੰਗਰੂਰ (ਦ ਸਟੈਲਰ ਨਿਊਜ਼)। ਸੰਗਰੂਰ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਪਤਾ ਲੱਗਿਆ ਕਿ ਭਾਜਪਾ ਦਫ਼ਤਰ ਨੂੰ ਨਿਸ਼ਾਨਾ ਬਣਾਉਂਦੇ ਹੋਏ ਪੈਟਰੋਲ ਬੰਬਾਂ ਨਾਲ ਹਮਲਾ ਕੀਤਾ ਗਿਆ ਹੈ। ਹਮਲੇ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਹਾਲਾਂਕਿ ਰਾਹਤ ਦੀ ਗੱਲ ਇਹ ਰਹੀ ਕਿ ਇਸ ਘਟਨਾ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਇਸ ਪੂਰੇ ਘਟਨਾਕ੍ਰਮ ਬਾਰੇ ਸੰਗਰੂਰ ਦੇ ਭਾਜਪਾ ਆਗੂ ਰਣਦੀਪ ਦਿਓਲ ਨੇ ਆਖਿਆ ਕਿ,” ਦਫ਼ਤਰ ਵਿੱਚ ਕੰਮ ਕਰਨ ਵਾਲੇ ਮੁੰਡੇ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਕਿ ਦਫ਼ਤਰ ਦੀ ਅੰਦਰਲੀ ਕੰਧ ਉੱਤੇ ਪੈਟਰੋਲ ਵਰਗੀ ਚੀਜ਼ ਨਾਲ ਅੱਗ ਲੱਗੀ ਹੈ ਅਤੇ ਕੰਧ ਉੱਪਰ ਤੱਕ ਕਾਲੀ ਹੋਈ ਹੈ। ਜਿਸ ਤੋਂ ਬਾਅਦ ਅਸੀਂ ਤੁਰੰਤ ਪੁਲਿਸ ਨੂੰ ਫੋਨ ਕੀਤਾ ਅਤੇ ਉਨ੍ਹਾਂ ਦੇ ਨਾਲ ਬਾਕੀ ਜਾਂਚ ਟੀਮਾਂ ਮੌਕੇ ਉੱਤੇ ਪਹੁੰਚੀਆਂ ਹਨ।’

Advertisements

ਮਾਮਲੇ ਬਾਰੇ ਬੋਲਦਿਆਂ ਇੱਕ ਹੋਰ ਭਾਜਪਾ ਆਗੂ ਮਨਿੰਦਰ ਕਪਿਆਲ ਨੇ ਆਖਿਆ ਕਿ,‘ ਜਿਵੇਂ ਹੀ ਸੰਗਰੂਰ ਸਥਿਤ ਭਾਜਪਾ ਦਫ਼ਤਰ ਉੱਤੇ ਪੈਟਰੋਲ ਬੰਬ ਨਾਲ ਹਮਲੇ ਦੀ ਮੰਦਭਾਗੀ ਘਟਨਾ ਬਾਰੇ ਪਤਾ ਲੱਗਿਆ ਤਾਂ ਮੈਂ ਸਭ ਤੋਂ ਪਹਿਲਾਂ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਸੂਚਿਤ ਕੀਤਾ ਅਤੇ ਬਾਅਦ ਵਿੱਚ ਮੌਕੇ ਉੱਤੇ ਪੁਲਿਸ ਦੇ ਨਾਲ ਹੋਰ ਜਾਂਚ ਟੀਮਾਂ ਵੀ ਪਹੁੰਚੀਆਂ।’ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਹੋਰ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ ਅਤੇ ਇਲਾਕੇ ਨੂੰ ਘੇਰ ਕੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਸੀਸੀਟੀਵੀ ਫੁਟੇਜ ਅਤੇ ਹੋਰ ਸਬੂਤਾਂ ਦੇ ਅਧਾਰ ‘ਤੇ ਹਮਲਾਵਰਾਂ ਦੀ ਪਹਿਚਾਣ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉੱਥੇ ਹੀ ਇਸ ਘਟਨਾ ਬਾਰੇ ਜਾਣਕਾਰੀ ਦਿੰਦੇ ਹੋਏ ਐੱਸਪੀ ਦਵਿੰਦਰ ਅੱਤਰੀ ਨੇ ਕਿਹਾ ਕਿ, ‘ਮੁੱਢਲੀ ਤਫ਼ਤੀਸ਼ ਦੇ ਮੁਤਾਬਕ ਇਹ ਪੈਟਰੋਲ ਬੰਬ ਹਮਲਾ ਹੀ ਜਾਪਦਾ ਹੈ। ਮਾਮਲੇ ਦੀ ਹਰ ਪੱਖੋਂ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਪਹਿਚਾਣ ਹੋਣ ਉਪਰੰਤ ਉਨ੍ਹਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।’

LEAVE A REPLY

Please enter your comment!
Please enter your name here