
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪਸ਼ੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ,ਪੰਜਾਬ ਵਰਿਆਮ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡੇਅਰੀ ਵਿਕਾਸ ਵਿਭਾਗ,ਪੰਜਾਬ ਵਲੋਂ ਐਸ.ਸੀ ਉਮੀਦਵਾਰਾਂ ਲਈ 2 ਹਫਤੇ ਮੁਫਤ ਡੇਅਰੀ ਸਿਖਲਾਈ ਕੋਰਸ 03 ਅਗਸਤ ਤੋਂ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਹਰਵੰਤ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ–ਰਖਾਅ, ਖਾਧ ਖੁਰਾਕ, ਨਸਲ ਸੁਧਾਰ,ਸਾਂਭ–ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਨ੍ਹਾਂ ਸਿਖਿਆਰਥੀਆਂ ਦੀ ਚੋਣ ਜ਼ਿਲ੍ਹਾ ਲੈਵਲ ਕਮੇਟੀ ਵਲੋਂ ਕੀਤੀ ਜਾਵੇਗੀ। ਇਸ ਸਬੰਧੀ ਅਨੁਸੂਚਿਤ ਜਾਤੀ ਦੇ ਵਿਅਕਤੀ(ਮਰਦ/ਔਰਤ) ਜਿਨ੍ਹਾ ਦੀ ਉਮਰ 18 ਤੋਂ 55 ਸਾਲ ਦੇ ਵਿੱਚ ਹੋਵੇ, ਪੰਜਵੀਂ ਪਾਸ ਹੋਵੇ, ਪੇਂਡੂ ਪਿਛੋਕੜ ਨਾਲ ਸਬੰਧ ਰੱਖਦਾ ਹੋਵੇ, 2 ਅਗਸਤ ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਕੱਤਰੇਤ, ਚੌਥੀ ਮੰਜ਼ਿਲ, ਕਮਰਾ ਨੰਬਰ 439 ਵਿਖੇ ਆਪਣਾ ਅਧਾਰ ਕਾਰਡ, ਯੋਗਤਾ ਸਰਟੀਫਿਕੇਟ, ਅਨੁਸੂਚਿਤ ਜਾਤੀ ਸਰਟੀਫਿਕੇਟ ਲੈ ਕੇ ਫਾਰਮ ਭਰ ਸਕਦੇ ਹਨ। ਟ੍ਰੇਨਿੰਗ ਉਪਰੰਤ ਸਿਖਿਆਰਥੀਆਂ ਨੂੰ 3500 ਰੁਪਏ ਵਜ਼ੀਫਾ ਵੀ ਦਿੱਤਾ ਜਾਵੇਗਾ ਸਿਖਲਾਈ ਪ੍ਰਾਪਤ ਉਮੀਦਵਾਰਾਂ ਨੂੰ 2,5 ਅਤੇ 10 ਦੁਧਾਰੂ ਪਸ਼ੂਆਂ ਦੀ ਖਰੀਦ ‘ 33 ਫੀਸਦੀਵਿੱਤੀ ਸਹਾਇਤਾ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 01882-220025,98722–77136 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।











