
ਚੰਡੀਗੜ੍ਹ (ਦ ਸਟੈਲਰ ਨਿਊਜ਼)। ਬਾਲੀਵੁੱਡ ਫਿਲਮਾਂ ਦੇ ਅਦਾਕਾਰ ਜੱਸੀ ਗਿੱਲ ਵਾਸੀ ਪਿੰਡ ਜੰਡਾਲੀ ਨੂੰ ਗਹਿਰਾ ਸਦਮਾ ਲੱਗਾ ਹੈ, ਜੱਸੀ ਗਿੱਲ ਦੀ ਮਾਤਾ ਰਵਿੰਦਰ ਕੌਰ (65 ਸਾਲ) ਪਤਨੀ ਗੁਰਮਿੰਦਰ ਸਿੰਘ ਗਿੱਲ ਦਾ ਸੰਖੇਪ ਬਿਮਾਰੀ ਉਪਰੰਤ ਅਚਨਚੇਤ ਦੇਹਾਂਤ ਹੋ ਗਿਆ। ਉਹ ਪਿਛਲੇ 6 ਮਹੀਨੇ ਤੋਂ ਬੀਮਾਰ ਸਨ।

ਜਾਣਕਾਰੀ ਅਨੁਸਾਰ ਉਹ ਕੈਂਸਰ ਦੀ ਬੀਮਾਰੀ ਤੋਂ ਪੀੜਤ ਸਨ ਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਹਾਲਾਂਕਿ ਅੱਜ ਉਹ ਇਸ ਨਾਮੁਰਾਦ ਬੀਮਾਰੀ ਤੋਂ ਜ਼ਿੰਦਗੀ ਦੇ ਜੰਗ ਹਾਰ ਗਏ। ਉਨ੍ਹਾਂ ਦਾ ਅੰਤਿਮ ਸੰਸਾਕਰ ਭਲਕੇ 28 ਜੁਲਾਈ ਨੂੰ ਸਵੇਰੇ 10.30 ਵਜੇ ਉਨ੍ਹਾਂ ਦੇ ਜੱਦੀ ਪਿੰਡ ਜੰਡਾਲੀ, ਤਹਿਸੀਲ ਪਾਇਲ, ਜ਼ਿਲ੍ਹਾ ਲੁਧਿਆਣਾ ਵਿਖੇ ਕੀਤਾ ਜਾਵੇਗਾ।












