Tuesday, September 22, 2026
Home Punjab ਦਰੱਖਤ ਨਾਲ ਟਕਰਾਈ ਸਕੂਲ ਬੱਸ, ਓਵਰਟੇਕ ਕਰਦੇ ਸਮੇਂ ਵਾਪਰਿਆ ਹਾਦਸਾ, ਡਰਾਈਵਰ ਤੇ...

ਦਰੱਖਤ ਨਾਲ ਟਕਰਾਈ ਸਕੂਲ ਬੱਸ, ਓਵਰਟੇਕ ਕਰਦੇ ਸਮੇਂ ਵਾਪਰਿਆ ਹਾਦਸਾ, ਡਰਾਈਵਰ ਤੇ ਬੱਚੇ ਜ਼ਖ਼ਮੀ

ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਦੇ ਗੋਇੰਦਵਾਲ ਸਾਹਿਬ ਦੇ ਇੱਕ ਪ੍ਰਾਈਵੇਟ ਸਕੂਲ ਦੇ ਦੋ ਬੱਸ ਡਰਾਈਵਰ ਦੀ ਲਾਪਰਵਾਹੀ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਇੱਕ ਬੱਸ ਡਰਾਈਵਰ ਸਕੂਲ ਦੀ ਦੂਜੀ ਬੱਸ ਨੂੰ ਓਵਰਟੇਕ ਕਰਨ ਲੱਗਿਆ ਤਾਂ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਦੌਰਾਨ ਬੱਸ ਵਿੱਚ ਬੈਠੇ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ। ਉਥੇ ਇਸ ਬੱਸ ਨੂੰ ਕਥਿਤ ਲਾਪ੍ਰਵਾਹੀ ਨਾਲ ਚਲਾ ਰਿਹਾ ਡਰਾਈਵਰ ਵੀ ਜ਼ਖਮੀ ਹੋਇਆ ਹੈ।

Advertisements

ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਗੁਰੂ ਅਮਰਦਾਸ ਇੰਸਟੀਚਿਊਟ ਸਕੂਲ ਦੀਆਂ ਦੋ ਬੱਸਾਂ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀਆਂ ਸਨ ਤਾਂ ਦੋਨਾਂ ਬੱਸਾਂ ਦੇ ਡਰਾਈਵਰਾਂ ਦੀ ਆਪਸੀ ਜਿੱਦ ਨੇ ਬੱਚਿਆਂ ਦੀ ਜਾਨ ਜ਼ੋਖਮ ਵਿੱਚ ਪਾਉਂਦੇ ਹੋਏ ਇੱਕ ਦੂਸਰੇ ਨੂੰ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਇੱਕ ਤੇਜ਼ ਰਫ਼ਤਾਰ ਬੱਸ ਬੱਚਿਆਂ ਸਮੇਤ ਦਰੱਖ਼ਤ ਵਿੱਚ ਜਾ ਟਕਰਾਈ। ਹਾਦਸੇ ਵਿੱਚ ਬੱਸ ਬੁਰੀ ਤਰ੍ਹਾ ਨੁਕਸਾਨੀ ਗਈ। ਉਥੇ ਬੱਸ ਡਰਾਈਵਰ ਅਤੇ ਅੱਧੀ ਦਰਜਨ ਬੱਚੇ ਜ਼ਖਮੀ ਹੋ ਗਏ।

LEAVE A REPLY

Please enter your comment!
Please enter your name here