
ਚੰਡੀਗੜ੍ਹ (ਦ ਸਟੈਲਰ ਨਿਊਜ਼)। ਚੰਡੀਗੜ੍ਹ ਦੇ ਪੰਜਾਬ ਯੂਨੀਵਰਸਿਟੀ ਵਿੱਚ ਪੀਐਚਡੀ ਸਕਾਲਰ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਦੱਸ ਦਈਏ ਕਿ ਮ੍ਰਿਤਕਾ ਦੀ ਪਹਿਚਾਣ ਜੋਤੀ ਵਜੋਂ ਹੋਈ ਹੈ। ਜੋ ਕਿ ਹਰਿਆਣਾ ਦੇ ਮਹਿੰਦਰਗੜ੍ਹ ਦੀ ਰਹਿਣ ਵਾਲੀ ਸੀ। ਲੜਕੀਆਂ ਦੇ ਹੋਸਟਲ ਵਿੱਚ ਕਰੰਟ ਲੱਗਣ ਕਾਰਨ ਹਾਦਸਾ ਵਾਪਰਿਆ। ਦੱਸ ਦਈਏ ਕਿ ਇਸ ਘਟਨਾ ਤੋਂ ਬਾਅਦ ਯੂਨੀਵਰਸਿਟੀ ਕੈਂਪਸ ਵਿੱਚ ਸੋਗ ਦੀ ਲਹਿਰ ਫੈਲਾ ਦਿੱਤੀ ਹੈ ਨਾਲ ਹੀ ਸਵਾਲ ਚੁੱਕੇ ਜਾ ਰਹੇ ਹਨ ਕਿ ਇਸ ਘਟਨਾ ਦੇ ਪਿੱਛੇ ਕੌਣ ਜ਼ਿੰਮੇਵਾਰ ਹੈ।

ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਜੋਤੀ ਗਰਲਜ਼ ਹੋਸਟਲ ਨੰਬਰ 10 ਤੋਂ ਮਾਈਕ੍ਰੋਬਾਇਓਲੋਜੀ ਵਿਭਾਗ ਜਾ ਰਹੀ ਸੀ। ਉਹ ਗਰਲਜ਼ ਹੋਸਟਲ ਨੰਬਰ 8 ਅਤੇ ਯੂਆਈਈਟੀ ਨੂੰ ਜੋੜਨ ਵਾਲੀ ਕੱਚੀ ਸੜਕ ‘ਤੇ ਪੈਦਲ ਜਾ ਰਹੀ ਸੀ। ਉਸਨੂੰ ਕਰੰਟ ਲੱਗ ਗਿਆ, ਜਿਸ ਕਾਰਨ ਗੰਭੀਰ ਸੱਟਾਂ ਲੱਗੀਆਂ।










