Wednesday, October 7, 2026
Home Chandigarh ਮੀਂਹ ਦੇ ਪਾਣੀ ਨਾਲ ਭਰੇ ਖੱਡੇ ‘ਚ ਡੁੱਬਣ ਕਾਰਨ ਮਾਸੂਮ ਦੀ ਮੌਤ

ਮੀਂਹ ਦੇ ਪਾਣੀ ਨਾਲ ਭਰੇ ਖੱਡੇ ‘ਚ ਡੁੱਬਣ ਕਾਰਨ ਮਾਸੂਮ ਦੀ ਮੌਤ

ਮੋਹਾਲੀ (ਦ ਸਟੈਲਰ ਨਿਊਜ਼)। ਮੋਹਾਲੀ ਦੇ ਪਿੰਡ ਬੜਮਾਜਰਾ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਲਗਾਤਾਰ ਪੈ ਰਹੇ ਮੀਂਹ ਕਾਰਨ ਘਰ ਦੇ ਨੇੜੇ ਬਣੇ ਇੱਕ ਖੱਡੇ ਵਿੱਚ ਪਾਣੀ ਭਰ ਗਿਆ ਸੀ। ਸਥਾਨਕ ਲੋਕਾਂ ਦੇ ਅਨੁਸਾਰ, ਇਲਾਕੇ ਦੇ ਕਈ ਬੱਚੇ ਉੱਥੇ ਖੇਡਦੇ-ਖੇਡਦੇ ਪਾਣੀ ਵਿੱਚ ਨਹਾਉਣ ਲੱਗ ਪਏ। ਇਸ ਦੌਰਾਨ 6 ਸਾਲ ਦਾ ਮਾਸੂਮ ਵਿਰਾਟ ਡੂੰਘੇ ਪਾਣੀ ਵਿੱਚ ਡੁੱਬ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਉਸ ਨੂੰ ਤੁਰੰਤ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ, ਪਰ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Advertisements

ਮ੍ਰਿਤਕ ਬੱਚੇ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਪੁੱਤਰ ਦਾ ਨਾਮ ਵਿਰਾਟ ਸੀ ਅਤੇ ਉਸ ਦੀ ਉਮਰ ਸਿਰਫ਼ 6 ਸਾਲ ਸੀ। ਇਸ ਦੁਖਦਾਈ ਘਟਨਾ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ, ਜਦਕਿ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਹੈ। ਸਥਾਨਕ ਲੋਕਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੀਂਹ ਦੇ ਪਾਣੀ ਨਾਲ ਭਰੇ ਅਜਿਹੇ ਖੱਡਿਆਂ ਨੂੰ ਜਲਦੀ ਭਰਿਆ ਜਾਵੇ ਜਾਂ ਉਨ੍ਹਾਂ ਦੇ ਆਲੇ-ਦੁਆਲੇ ਸੁਰੱਖਿਆ ਦੇ ਪੱਕੇ ਪ੍ਰਬੰਧ ਕੀਤੇ ਜਾਣ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਦਰਦਨਾਕ ਘਟਨਾਵਾਂ ਨੂੰ ਰੋਕਿਆ ਜਾ ਸਕੇ।

LEAVE A REPLY

Please enter your comment!
Please enter your name here