Saturday, October 10, 2026
Home Hoshiarpur ਸਰਕਾਰੀ ਸਕੂਲ ਢੋਲਵਾਹਾ ਤੇ ਦੇਸ਼ ਭਗਤਾਂ ਸਰਕਾਰੀ ਸਕੂਲ ਧੂਤ ਕਲਾਂ ਵਿਖੇ ਕਰਵਾਏ...

ਸਰਕਾਰੀ ਸਕੂਲ ਢੋਲਵਾਹਾ ਤੇ ਦੇਸ਼ ਭਗਤਾਂ ਸਰਕਾਰੀ ਸਕੂਲ ਧੂਤ ਕਲਾਂ ਵਿਖੇ ਕਰਵਾਏ ਕਰੀਅਰ ਗਾਈਡੈਂਸ ਪ੍ਰੋਗਰਾਮ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ-ਕਮ-ਮਾਡਲ ਕਰੀਅਰ ਸੈਂਟਰ ਹੁਸ਼ਿਆਰਪੁਰ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੋਲਵਾਹਾ ਅਤੇ ਦੇਸ਼ ਭਗਤਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਤ ਕਲਾਂ ਵਿਖੇ ਪੜ੍ਹ ਰਹੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਭਵਿੱਖ ਦੇ ਕਰੀਅਰ ਦੀ ਚੋਣ ਸਬੰਧੀ ਕਰੀਅਰ ਗਾਈਡੈਂਸ ਪ੍ਰੋਗਰਾਮ ਕਰਵਾਇਆ ਗਿਆ। ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੀ ਸ਼ੁਰੂਆਤ ਕਰਦੇ ਹੋਏ ਯੰਗ ਪ੍ਰੋਫੈਸ਼ਨਲ ਵਿਰਕਮ ਸਿੰਘ ਨੇ ਵਿਦਿਆਰਥੀਆਂ ਨੂੰ ਰੋਜ਼ਗਾਰ ਬਿਊਰੋ ਦੀ ਮਹੱਤਤਾ ਬਾਰੇ ਦੱਸਦੇ ਹੋਏ, ਰੋਜ਼ਗਾਰ ਬਿਊਰੋ ਰਾਹੀਂ ਦਿੱਤੀਆਂ ਜਾਂਦੀਆਂ ਸਹੂਲਤਾਂ ਜਿਵੇਂ ਕਿ ਬੱਚਿਆਂ ਦੇ ਭਵਿੱਖ ਦੇ ਕਰੀਅਰ ਲਈ ਕੀਤੀ ਜਾਂਦੀ ਕਰੀਅਰ ਕਾਊਂਸਲਿੰਗ, ਪਲੇਸਮੈਂਟ ਸੈੱਲ ਦੁਆਰਾ ਕੀਤੇ ਜਾਂਦੇ ਨੌਕਰੀਆਂ ਦੇ ਉਪਰਾਲੇ, ਸਵੈ—ਰੋਜ਼ਗਾਰ ਸਕੀਮਾਂ ਅਤੇ ਵੱਖ—ਵੱਖ ਸਰਕਾਰੀ ਨੌਕਰੀਆਂ, ਸ਼ਾਰਟ—ਟਰਮ ਤਕਨੀਕੀ ਕੋਰਸਾਂ ਬਾਰੇ, ਨੈਸ਼ਨਲ ਕਰੀਅਰ ਸਰਵਿਸ ਪੋਰਟਲ ਅਤੇ ਡੀ.ਬੀ.ਈ.ਈ. ਆਨਲਾਈਨ ਮੋਬਾਇਲ ਐਪ ਨੂੰ ਭਰ ਕੇ ਘਰ ਬੈਠੇ ਹੀ ਸਰਕਾਰੀ/ ਪ੍ਰਾਈਵੇਟ ਨੌਕਰੀਆਂ ਦੀ ਜਾਣਕਾਰੀ ਪ੍ਰਾਪਤ ਕਰਨ ਬਾਰੇ ਜਾਣਕਾਰੀ ਦਿੱਤੀ।

Advertisements

ਇਸ ਤੋਂ ਇਲਾਵਾ ਫੂਡ ਕਰਾਫਟ ਇੰਸਟੀਚਿਊਟ ਹੁਸ਼ਿਆਰਪੁਰ ਦੇ ਜਿਲ੍ਹਾ ਕੁਆਰਡੀਨੇਟਰ ਅਸ਼ਵਨੀ ਕੁਮਾਰ ਕੁੰਡਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਦੱਸਿਆ ਕਿ ਕਿੱਤਾ ਮੁਖੀ ਕੋਰਸ ਕਰਨ ਤੋਂ ਬਾਅਦ ਵਿਦਿਆਰਥੀ ਆਪਣਾ ਕੰਮ ਸਥਾਪਤ ਕਰਕੇ ਦੂਜਿਆਂ ਨੂੰ ਵੀ ਰੋਜ਼ਗਾਰ ਦੇਣ ਦੇ ਕਾਬਲ ਹੋ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਫੂਡ ਕਰਾਫਟ ਇੰਸਟੀਚਿਊਟ ਵਿਖੇ ਡਿਪਲੋਮਾ ਅਤੇ ਡਿਗਰੀ ਕੋਰਸ ਕਰਵਾਏ ਜਾਂਦੇ ਹਨ ਅਤੇ ਇਨ੍ਹਾਂ ਕੋਰਸਾਂ ਨੂੰ ਕਰਨ ਤੋਂ ਬਾਅਦ ਵਿਦਿਆਰਥੀ ਆਤਮ-ਨਿਰਭਰ ਬਣ ਸਕਦੇ ਹਨ।

ਇਸ ਕਰੀਅਰ ਗਾਈਡੈਂਸ ਪ੍ਰੋਗਰਾਮ ਦੌਰਾਨ ਉਪਰੋਕਤ ਦੋਵੇਂ ਸਕੂਲਾਂ ਦੇ ਸਮੂਹ ਸਟਾਫ ਅਤੇ 186 ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਪੂਰਵਕ ਇਸ ਪ੍ਰੋਗਰਾਮ ਵਿਚ ਭਾਗ ਲਿਆ। ਇਸ ਮੌਕੇ ਪ੍ਰਿੰਸੀਪਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੋਲਵਾਹਾ ਅਤੇ ਪ੍ਰਿੰਸੀਪਲ ਦੇਸ਼ ਭਗਤਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੂਤ ਕਲਾਂ ਨੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਦਾ ਦਿਲੋਂ ਧੰਨਵਾਦ ਕਰਦੇ ਹੋਏ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਸੈਮੀਨਾਰ ਲਗਾਉਣ ਲਈ ਕਿਹਾ।

        

LEAVE A REPLY

Please enter your comment!
Please enter your name here