Monday, October 12, 2026
Home Crime ਨਿਹਾਲ ਸਿੰਘ ਵਾਲਾ ‘ਚ ਭੇਦਭਰੇ ਹਾਲਾਤ ‘ਚ ਨੌਜਵਾਨ ਦੀ ਲਾਸ਼ ਬਰਾਮਦ

ਨਿਹਾਲ ਸਿੰਘ ਵਾਲਾ ‘ਚ ਭੇਦਭਰੇ ਹਾਲਾਤ ‘ਚ ਨੌਜਵਾਨ ਦੀ ਲਾਸ਼ ਬਰਾਮਦ

ਮੋਗਾ (ਦ ਸਟੈਲਰ ਨਿਊਜ਼)। ਮੋਗਾ ਦੇ ਕਸਬਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੀ ਪੱਤੋ ਹੀਰਾ ਸਿੰਘ ਲਿੰਕ ਸੜਕ ‘ਤੇ ਇੱਕ ਨੌਜਵਾਨ ਦੀ ਭੇਦਭਰੇ ਹਾਲਾਤ ਵਿੱਚ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਹਰਸਿਮਰਤ ਸਿੰਘ ਪੁੱਤਰ ਦਿਲਜੀਤ ਸਿੰਘ ਵਾਸੀ ਪੱਤੋ ਹੀਰਾ ਸਿੰਘ ਵਜੋਂ ਹੋਈ ਹੈ। ਮੌਕੇ ‘ਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ਅਨੁਸਾਰ ਨੌਜਵਾਨ ਖੇਤਾਂ ਵਾਲੇ ਰਸਤੇ ‘ਤੇ ਮੋਟਰਸਾਈਕਲ ਰਾਹੀਂ ਜਾ ਰਿਹਾ ਸੀ। ਇਸ ਦੌਰਾਨ ਉਸਦਾ ਮੋਟਰਸਾਈਕਲ ਫਿਸਲ ਗਿਆ ਅਤੇ ਉਹ ਝੋਨੇ ਦੇ ਖੇਤ ਵਿੱਚ ਡਿੱਗ ਪਿਆ। ਪੁਲਿਸ ਮੁਤਾਬਿਕ ਨੌਜਵਾਨ ਨੂੰ ਗੰਭੀਰ ਸੱਟਾਂ ਲੱਗੀਆਂ ਸਨ ਅਤੇ ਝੋਨੇ ਦੇ ਖੇਤ ਵਿੱਚ ਪਾਣੀ ਭਰਿਆ ਹੋਣ ਕਾਰਨ ਉਹ ਉੱਠ ਨਹੀਂ ਸਕਿਆ।

Advertisements

ਮੁੱਢਲੇ ਤੌਰ ‘ਤੇ ਇਹੀ ਕਾਰਨ ਉਸ ਦੀ ਮੌਤ ਦਾ ਮੰਨਿਆ ਜਾ ਰਿਹਾ ਹੈ। ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਤੋਂ ਬਾਅਦ ਹੀ ਹੋਵੇਗੀ। ਘਟਨਾ ਦੀ ਸੂਚਨਾ ਮਿਲਣ ‘ਤੇ ਪਰਿਵਾਰਕ ਮੈਂਬਰ ਅਤੇ ਪਿੰਡ ਦੀ ਪੰਚਾਇਤ ਵੀ ਮੌਕੇ ‘ਤੇ ਪਹੁੰਚ ਗਏ। ਪੁਲਿਸ ਨੇ ਦੱਸਿਆ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਫਿਲਹਾਲ ਮਾਮਲੇ ਦੀ ਹਰ ਪੱਖ ਤੋਂ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here