Monday, October 5, 2026
Home Punjab ਰੇਲਵੇ ਲਾਈਨ ‘ਤੇ ਮੋਬਾਈਲ ਸੁਣਦੇ ਜਾ ਰਹੇ ਨੌਜਵਾਨ ਦੀ ਟ੍ਰੇਨ ਦੀ ਲਪੇਟ...

ਰੇਲਵੇ ਲਾਈਨ ‘ਤੇ ਮੋਬਾਈਲ ਸੁਣਦੇ ਜਾ ਰਹੇ ਨੌਜਵਾਨ ਦੀ ਟ੍ਰੇਨ ਦੀ ਲਪੇਟ ‘ਚ ਆਉਣ ਨਾਲ ਮੌਤ

ਜਲੰਧਰ (ਦ ਸਟੈਲਰ ਨਿਊਜ਼)। ਡੀਏਵੀ ਹਾਲਟ ਰੇਲਵੇ ਸਟੇਸ਼ਨ ਨੇੜੇ ਰੇਲਵੇ ਲਾਈਨ ‘ਤੇ ਮੋਬਾਈਲ ਸੁਣਦੇ ਜਾ ਰਹੇ ਨੌਜਵਾਨ ਦੀ ਟ੍ਰੇਨ ਦੀ ਲਪੇਟ ਵਿੱਚ ਆਉਣ ਨਾਲ ਮੌਤ ਹੋ ਗਈ ਅਤੇ ਇਹ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਮ੍ਰਿਤਕ ਦੀ ਪਹਿਚਾਣ ਵਿਜੇਪੁਰ (ਜੰਮੂ) ਦੇ ਰਹਿਣ ਵਾਲੇ ਸੁਖਵਿੰਦਰ ਕੁਮਾਰ ਉਰਫ਼ ਟਿੰਕੂ ਵਜੋਂ ਹੋਈ ਹੈ। ਉਹ ਪਿਛਲੇ 4 ਸਾਲਾਂ ਤੋਂ ਜਲੰਧਰ ਵਿਚ ਰਹਿ ਰਿਹਾ ਸੀ ਅਤੇ ਸਬਜ਼ੀ ਵੇਚਣ ਦਾ ਕੰਮ ਕਰਦਾ ਸੀ। ਜੀਆਰਪੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰਖਵਾ ਦਿੱਤਾ ਹੈ।

Advertisements

ਮ੍ਰਿਤਕ ਦੇ ਮਾਲਕ ਸੌਰਭ ਨੇ ਦੱਸਿਆ ਕਿ ਉਹਨਾਂ ਦੀ ਸਬਜ਼ੀ ਦੀ ਦੁਕਾਨ ਹੈ ਅਤੇ ਸੁਖਵਿੰਦਰ ਉਹਨਾਂ ਦੀ ਦੁਕਾਨ ‘ਤੇ ਪਿਛਲੇ 4 ਸਾਲਾਂ ਤੋਂ ਕੰਮ ਕਰ ਰਿਹਾ ਸੀ। ਉਹ ਸ਼ਾਮ ਸਾਢੇ ਪੰਜ ਵਜੇ ਦੁਕਾਨ ਤੋਂ ਛੁੱਟੀ ਕਰਕੇ ਘਰ ਲਈ ਨਿਕਲਿਆ ਸੀ। ਜਦੋਂ ਉਹ ਡੀਏਵੀ ਹਾਲਟ ਰੇਲਵੇ ਲਾਈਨਾਂ ਨੇੜੇ ਪਹੁੰਚਿਆ ਤਾਂ ਕਿਸੇ ਦੀ ਕਾਲ ਆ ਗਈ, ਜਿਸ ਨੂੰ ਸੁਣਦਾ ਹੋਇਆ ਉਹ ਜਾ ਰਿਹਾ ਸੀ ਅਤੇ ਦੂਜੇ ਪਾਸਿਓਂ ਟ੍ਰੇਨ ਆ ਗਈ। ਲੋਕਾਂ ਨੇ ਉਸ ਨੂੰ ਬਹੁਤ ਆਵਾਜ਼ਾਂ ਮਾਰੀਆਂ ਪਰ ਉਸ ਨੂੰ ਪਤਾ ਨਹੀਂ ਲੱਗਿਆ ਅਤੇ ਉਹ ਟ੍ਰੇਨ ਦੀ ਲਪੇਟ ਵਿੱਚ ਆ ਗਿਆ, ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਉੱਥੇ ਹੀ ਜੀ.ਆਰ.ਪੀ. ਥਾਣੇ ਦੇ ਹੈੱਡ ਕਾਂਸਟੇਬਲ ਪ੍ਰਿਤਪਾਲ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਕੰਟਰੋਲ ਰੂਮ ਤੋਂ ਸੂਚਨਾ ਮਿਲੀ ਸੀ ਕਿ ਡੀ.ਏ.ਵੀ. ਹਾਲਟ ਰੇਲਵੇ ਲਾਈਨ ‘ਤੇ ਟ੍ਰੇਨ ਦੀ ਲਪੇਟ ਵਿਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਤੋਂ ਬਾਅਦ ਉਹ ਮੌਕੇ ‘ਤੇ ਪਹੁੰਚੇ। ਉਹਨਾਂ ਨੇ ਲਾਸ਼ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ‘ਚ ਰਖਵਾ ਦਿੱਤੀ ਹੈ ਅਤੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here