
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪਿਛਲੇ 42 ਸਾਲਾਂ ਤੋਂ ਸਿੱਖ ਕੌਮ ਅਤੇ ਪੰਜਾਬ ਦੇ ਹੱਕਾਂ ਲਈ ਦ੍ਰਿੜਤਾ ਨਾਲ ਆਵਾਜ਼ ਬੁਲੰਦ ਕਰਨ ਵਾਲੀ ਸ਼ਖਸ਼ਸਰਦਾਰ ਸਿਮਰਨਜੀਤ ਸਿੰਘ ਮਾਨ ਦੋ ਅਗਸਤ ਨੂੰ ਹਲਕਾ ਸ਼ਾਮ 84 ਦੇ ਪਿੰਡ ਪੰਡੋਰੀ ਖਜੂਰ ਵਿਖੇ ਢਿੱਲੋਂ ਮੈਰਿਜ ਪੈਲਸ ਵਿੱਚ ਹੋ ਰਹੇ ਬੇਗਮਪੁਰਾ ਪੰਥਕ ਇਕੱਠ ਨੂੰ ਸੰਬੋਧਨ ਕਰਨਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਗੁਰਨਾਮ ਸਿੰਘ ਸਿੰਗੜੀਵਾਲਾ ਜ਼ਿਲ੍ਹਾਂ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪ੍ਰੈਸ ਨੋਟ ਜਾਰੀ ਕਰਦਿਆਂ ਕੀਤਾ।

ਸਿੰਗੜੀਵਾਲਾ ਨੇ ਕਿਹਾ ਕਿ ਸਿਮਰਨਜੀਤ ਸਿੰਘ ਮਾਨ ਖਿਲਾਫ ਵੱਖ ਵੱਖ ਸਰਕਾਰਾਂ ਨੇ 75 ਦੇਸ਼ ਧਰੋ ਦੇ ਪਰਚੇ ਅਤੇ ਲਗਭਗ 100 ਦੇ ਕਰੀਬ ਕੇਸ ਸਿੱਖ ਕੌਮ ਅਤੇ ਪੰਜਾਬ ਦੇ ਹੱਕਾਂ ਲਈ ਆਵਾਜ਼ ਬੁਲੰਦ ਕਰਨ ਤੇ ਕੀਤੇ ਪਰ ਸਿਮਰਨਜੀਤ ਸਿੰਘ ਮਾਨ ਨੇ ਆਪਣੇ ਸੰਘਰਸ਼ ਨੂੰ ਕਦੇ ਵੀ ਢਿੱਲਾ ਨਹੀਂ ਪੈਣ ਦਿੱਤਾ ਅਤੇ ਸਦਾ ਦ੍ਰਿੜਤਾ ਨਾਲ ਆਵਾਜ਼ ਬੁਲੰਦ ਕੀਤੀ ਹੈ। ਸਿੰਗੜੀਵਾਲਾ ਨੇ ਕਿਹਾ ਕਿ ਭਾਈਚਾਰਕ ਸਾਂਝ ਨੂੰ ਮਜਬੂਤ ਕਰਨ ਅਤੇ ਸਰਬੱਤ ਦੇ ਭਲੇ ਦੀ ਵਿਵਸਥਾ ਕਾਇਮ ਕਰਨ ਲਈ ਅਤੇ ਸਰਦਾਰ ਸਿਮਰਨਜੀਤ ਸਿੰਘ ਮਾਨ ਦੇ ਵਿਚਾਰ ਸੁਣਨ ਲਈ ਸੰਗਤਾਂ ਵੱਡੀ ਪੱਧਰ ਤੇ ਇਸ ਇਕੱਠ ਵਿੱਚ ਸ਼ਾਮਿਲ ਹੋਵੇਗੀ।











