
ਕੇਰਲ (ਦ ਸਟੈਲਰ ਨਿਊਜ਼)। ਕੇਰਲ ਵਿੱਚ ਭਾਰੀ ਮੀਂਹ ਕਾਰਨ ਆਏ ਹੜ੍ਹਾਂ ਅਤੇ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਵਿੱਚ 6 ਲੋਕਾਂ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ ਅਤੇ 6 ਹੋਰ ਲਾਪਤਾ ਹਨ। ਸਰਕਾਰ ਨੇ 65 ਰਾਹਤ ਕੈਂਪ ਸਥਾਪਤ ਕੀਤੇ ਹਨ, ਜਿੱਥੇ 1,465 ਲੋਕਾਂ ਨੂੰ ਸੁਰੱਖਿਅਤ ਢੰਗ ਨਾਲ ਪਹੁੰਚਾਇਆ ਗਿਆ ਹੈ।

ਅੱਜ ਸਵੇਰੇ ਕਰਨਾਟਕ ਦੇ ਸ਼ਿਵਮੋਗਾ ਜ਼ਿਲ੍ਹੇ ਵਿੱਚ ਜ਼ਮੀਨ ਖਿਸਕਣ ਕਾਰਨ ਇੱਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਮਲਿਕਾਰਜੁਨ (35), ਉਸ ਦੀ ਪਤਨੀ ਨਾਗਵੇਣੀ (28) ਅਤੇ ਉਨ੍ਹਾਂ ਦਾ 3 ਸਾਲਾ ਪੁੱਤਰ ਸੰਤੋਸ਼ ਸ਼ਾਮਲ ਹਨ। ਘਟਨਾ ਦੇ ਸਮੇਂ, ਇਹ ਤਿੰਨੇ ਇੱਕ ਪਹਾੜੀ ਨੇੜੇ ਸਥਿਤ ਆਪਣੇ ਘਰ ਵਿੱਚ ਸੁੱਤੇ ਹੋਏ ਸਨ।











