Tuesday, October 13, 2026
Home Chandigarh ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਦੇ ਬਾਹਰ ਹੋਇਆ ਧਮਾਕਾ, ਜਾਂਚ ਜਾਰੀ

ਭਾਜਪਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਦੇ ਬਾਹਰ ਹੋਇਆ ਧਮਾਕਾ, ਜਾਂਚ ਜਾਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਭਾਜਪਾ ਦਾ ਆਗੂ ਅਸ਼ਵਨੀ ਸ਼ਰਮਾ ਦੇ ਘਰ ਦੇ ਬਾਹਰ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਆਸ ਪਾਸ ਦੇ ਵਸਨੀਕ ਆਪਣੇ ਘਰਾਂ ਤੋਂ ਬਾਹਰ ਆ ਗਏ। ਸੂਚਨਾ ਮਿਲਣ ‘ਤੇ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ। ਹਾਲਾਂਕਿ, ਮੁੱਢਲੀ ਜਾਂਚ ਵਿੱਚ ਕਿਸੇ ਗੰਭੀਰ ਨੁਕਸਾਨ ਦੇ ਕੋਈ ਸਬੂਤ ਸਾਹਮਣੇ ਨਹੀਂ ਆਏ ਹਨ।

Advertisements

ਮਾਮਲੇ ਮਗਰੋਂ ਪੰਜਾਬ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਹਾਲਾਂਕਿ, ਜਾਂਚ ਵਿੱਚ ਸਾਹਮਣੇ ਆਇਆ ਕਿ ਧਮਾਕਾ ਕਿਸੇ ਵਿਸਫੋਟਕ ਕਾਰਨ ਨਹੀਂ, ਸਗੋਂ ਪਟਾਕਿਆਂ ਦੀ ਆਵਾਜ਼ ਕਾਰਨ ਹੋਇਆ ਸੀ। ਪੁਲਿਸ ਨੇ ਕਾਰਵਾਈ ਕਰਦਿਆਂ ਪਟਾਕੇ ਚਲਾਉਣ ਵਾਲੇ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਜਾਂਚ ਜਾਰੀ ਹੈ।

ਰਿਪੋਰਟਾਂ ਅਨੁਸਾਰ, ਅਸ਼ਵਨੀ ਸ਼ਰਮਾ ਸਵੇਰੇ 4:30 ਵਜੇ ਦੇ ਕਰੀਬ ਚੰਡੀਗੜ੍ਹ ਲਈ ਆਪਣੀ ਰਿਹਾਇਸ਼ ਤੋਂ ਨਿਕਲੇ ਸੀ। ਲਗਭਗ ਇੱਕ ਘੰਟੇ ਬਾਅਦ, ਸਵੇਰੇ 5:30 ਵਜੇ ਦੇ ਕਰੀਬ, ਉਨ੍ਹਾਂ ਦੇ ਘਰ ਤੋਂ ਲਗਭਗ 50 ਮੀਟਰ ਦੂਰ ਇੱਕ ਜ਼ੋਰਦਾਰ ਧਮਾਕੇ ਵਰਗੀ ਆਵਾਜ਼ ਸੁਣਾਈ ਦਿੱਤੀ। ਸੂਚਨਾ ਮਿਲਣ ‘ਤੇ, ਪੁਲਿਸ, ਖੁਫੀਆ ਏਜੰਸੀਆਂ, ਫੋਰੈਂਸਿਕ ਟੀਮਾਂ ਅਤੇ ਡੌਗ ਸਕੁਐਡ ਮੌਕੇ ‘ਤੇ ਪਹੁੰਚੇ। ਪੂਰੇ ਇਲਾਕੇ ਨੂੰ ਘੇਰ ਲਿਆ ਗਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਅਤੇ ਨੇੜਲੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਗਈ। 

LEAVE A REPLY

Please enter your comment!
Please enter your name here