Saturday, October 3, 2026
Home Crime ਤੇਜ਼ ਰਫ਼ਤਾਰ ਥਾਰ ਨੇ ਐਕਟਿਵਾ ਸਵਾਰ 2 ਮਹਿਲਾਵਾਂ ਨੂੰ ਮਾਰੀ ਟੱਕਰ, ਹੋਈ...

ਤੇਜ਼ ਰਫ਼ਤਾਰ ਥਾਰ ਨੇ ਐਕਟਿਵਾ ਸਵਾਰ 2 ਮਹਿਲਾਵਾਂ ਨੂੰ ਮਾਰੀ ਟੱਕਰ, ਹੋਈ ਮੌਤ

ਮੋਗਾ (ਦ ਸਟੈਲਰ ਨਿਊਜ਼)। ਅੰਮ੍ਰਿਤਸਰ ਰੋਡ ‘ਤੇ ਕੈਪੀਟਲ ਹਸਪਤਾਲ ਸਾਹਮਣੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ ਹੈ, ਇਸ ਹਾਦਸੇ ਵਿਚ ਐਕਟਿਵਾ ਸਵਾਰ 2 ਮਹਿਲਾਵਾਂ ਦੀ ਮੌਤ ਹੋ ਗਈ। ਤੇਜ਼ ਰਫ਼ਤਾਰ ਥਾਰ ਗੱਡੀ ਦੀ ਟੱਕਰ ਇੰਨੀ ਜ਼ਬਰਦਸਤ ਸੀ ਕਿ ਐਕਟਿਵਾ ਕਰੀਬ 100 ਮੀਟਰ ਤੱਕ ਘੜੀਸਦੀ ਚਲੀ ਗਈ। ਪੁਲਿਸ ਨੇ ਥਾਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisements

ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਮੋਗਾ ਦੇ ਬੁੱਗੀਪੁਰਾ ਬਾਈਪਾਸ ਨੇੜੇ ਅੰਮ੍ਰਿਤਸਰ ਰੋਡ ‘ਤੇ ਕੈਪੀਟਲ ਹਸਪਤਾਲ ਸਾਹਮਣੇ ਵਾਪਰਿਆ। ਮ੍ਰਿਤਕ ਮਹਿਲਾਵਾਂ ਦੀ ਪਹਿਚਾਣ ਦੀਪਿਕਾ (38) ਵਾਸੀ ਭੀਮ ਨਗਰ ਅਤੇ ਸੁਮਿਤਜੀਤ (39) ਵਾਸੀ ਪੱਟੀ ਵਾਲੀ ਗਲੀ, ਮੋਗਾ ਵਜੋਂ ਹੋਈ ਹੈ। ਦੋਵੇਂ ਨਿੱਜੀ ਹਸਪਤਾਲਾਂ ਵਿੱਚ ਨਰਸਿੰਗ ਦਾ ਕੰਮ ਕਰਦੀਆਂ ਸਨ ਅਤੇ ਨੌਕਰੀ ਸਬੰਧੀ ਕੈਪੀਟਲ ਹਸਪਤਾਲ ਆਈਆਂ ਹੋਈਆਂ ਸਨ।

ਜਿਵੇਂ ਹੀ ਉਹ ਐਕਟਿਵਾ ‘ਤੇ ਸਵਾਰ ਹੋ ਕੇ ਹਸਪਤਾਲ ਅੰਦਰ ਦਾਖ਼ਲ ਹੋਣ ਲਈ ਮੁੜੀਆਂ ਤਾਂ ਪਿੱਛੋਂ ਆ ਰਹੀ ਤੇਜ਼ ਰਫ਼ਤਾਰ ਥਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਇੱਕ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੂਜੀ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।

ਸੂਚਨਾ ਮਿਲਣ ‘ਤੇ ਥਾਣਾ ਮਹਿਣਾ ਦੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਥਾਰ ਚਾਲਕ ਖ਼ਿਲਾਫ਼ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਦੋਵੇਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਮੋਗਾ ਦੇ ਮੁਰਦਾਘਰ ਵਿੱਚ ਰਖਵਾ ਦਿੱਤਾ ਗਿਆ ਹੈ।

LEAVE A REPLY

Please enter your comment!
Please enter your name here