Wednesday, October 7, 2026
Home Crime ਹਰਿਆਣਾ ‘ਚ ਪੁਲਿਸ ਸਟੇਸ਼ਨ ਸਾਹਮਣੇ ਅੰਨ੍ਹੇਵਾਹ ਫਾਇਰਿੰਗ, 6 ਲੋਕ ਜ਼ਖ਼ਮੀ

ਹਰਿਆਣਾ ‘ਚ ਪੁਲਿਸ ਸਟੇਸ਼ਨ ਸਾਹਮਣੇ ਅੰਨ੍ਹੇਵਾਹ ਫਾਇਰਿੰਗ, 6 ਲੋਕ ਜ਼ਖ਼ਮੀ

ਹਰਿਆਣਾ (ਦ ਸਟੈਲਰ ਨਿਊਜ਼)। ਹਰਿਆਣਾ ਦੇ ਦਾਦਰੀ ਸ਼ਹਿਰ ਵਿੱਚ ਪੁਲਿਸ ਸਟੇਸ਼ਨ ਦੇ ਬਿਲਕੁਲ ਸਾਹਮਣੇ ਅੰਨ੍ਹੇਵਾਹ ਫਾਇਰਿੰਗ ਹੋਈ। ਇਸ ਘਟਨਾ ਦੌਰਾਨ 6 ਲੋਕ ਗੋਲੀਆਂ ਲੱਗਣ ਕਾਰਨ ਜ਼ਖ਼ਮੀ ਹੋ ਗਏ; ਉਨ੍ਹਾਂ ਵਿੱਚੋਂ 2 ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਪੀ.ਜੀ.ਆਈ. (PGI) ਰੋਹਤਕ ਰੈਫਰ ਕਰ ਦਿੱਤਾ ਗਿਆ ਹੈ।

Advertisements

ਰਿਪੋਰਟਾਂ ਅਨੁਸਾਰ, ਸ਼ਹਿਰੀ ਪੁਲਿਸ ਸਟੇਸ਼ਨ ਦੇ ਬਿਲਕੁਲ ਸਾਹਮਣੇ 2 ਗੁੱਟ ਆਹਮੋ-ਸਾਹਮਣੇ ਹੋ ਗਏ, ਜਿਸ ਤੋਂ ਬਾਅਦ ਤੇਜ਼ੀ ਨਾਲ ਗੋਲੀਬਾਰੀ ਹੋਈ। ਗੋਲੀਆਂ ਦੀ ਆਵਾਜ਼ ਸੁਣ ਕੇ ਇਲਾਕੇ ਵਿਚ ਦਹਿਸ਼ਤ ਫੈਲ ਗਈ। ਮੁੱਢਲੀ ਜਾਂਚ ਦੇ ਆਧਾਰ ‘ਤੇ ਪੁਲਿਸ ਨੂੰ ਸ਼ੱਕ ਹੈ ਕਿ ਇਹ ਗੈਂਗ ਵਾਰ ਦਾ ਮਾਮਲਾ ਹੈ। ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿੱਚ ਖੂਨ ਨਾਲ ਲਥ-ਪਥ ਇੱਕ ਨੌਜਵਾਨ ਕਾਲੀ ਸਕੋਰਪੀਓ ਗੱਡੀ ਦੇ ਅੰਦਰ ਬੈਠਾ ਦਿਖਾਈ ਦੇ ਰਿਹਾ ਹੈ।

ਪੁਲਿਸ ਨੇ ਇਲਾਕੇ ਨੂੰ ਘੇਰਾ ਪਾ ਲਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ, ਜਦਕਿ ਗੋਲੀਬਾਰੀ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਣ ‘ਤੇ ਡੀਐਸਪੀ ਕਪਤਾਨ ਸਿੰਘ ਅਤੇ ਡੀਐਸਪੀ (ਹੈੱਡਕੁਆਰਟਰ) ਧੀਰਜ ਕੁਮਾਰ ਸਿਵਲ ਹਸਪਤਾਲ ਪਹੁੰਚੇ। ਪੁਲਿਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ 3 ਬਦਮਾਸ਼ ਮੋਟਰਸਾਈਕਲ ‘ਤੇ ਆਏ ਸਨ; ਉਨ੍ਹਾਂ ਨੇ ਪਹਿਲਾਂ ਸਕਾਰਪੀਓ ਨੂੰ ਜ਼ਬਰਦਸਤੀ ਰੁਕਵਾਇਆ ਅਤੇ ਫਿਰ ਅੰਨ੍ਹੇਵਾਹ ਗੋਲੀਆਂ ਚਲਾਈਆਂ। ਘਟਨਾ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਏ।

LEAVE A REPLY

Please enter your comment!
Please enter your name here