Monday, October 5, 2026
Home Chandigarh ਚੰਡੀਗੜ੍ਹ ‘ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ...

ਚੰਡੀਗੜ੍ਹ ‘ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀ ਮਹਾਂਰੈਲੀ, ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੁਛਾੜਾਂ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਚੰਡੀਗੜ੍ਹ ਦੇ ਸੈਕਟਰ 39 ਦੀ ਅਨਾਜ ਮੰਡੀ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਜਾ ਰਹੀ ਮਹਾਂ-ਰੋਸ-ਰੈਲੀ ਵਿੱਚ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਖ਼ੂਬ ਪਿੱਟ-ਸਿਆਪਾ ਕੀਤਾ ਜਾ ਰਿਹਾ ਹੈ। ਅਨਾਜ ਮੰਡੀ ਤੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਦਿਆਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ’ਤੇ ਪੁਲੀਸ ਵੱਲੋਂ ਤਿੰਨ ਵਾਰ ਪਾਣੀ ਦੀਆਂ ਬੁਛਾੜਾਂ ਮਾਰੀਆਂ ਗਈਆਂ ਅਤੇ ਸਖ਼ਤੀ ਵਿਖਾਈ ਗਈ। ਇਸ ਸਭ ਦੇ ਬਾਵਜੂਦ ਪ੍ਰਦਰਸ਼ਨਕਾਰੀ ਮੌਕੇ ’ਤੇ ਡਟੇ ਰਹੇ ਅਤੇ ਉਨ੍ਹਾਂ ਆਪਣੀਆਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਪ੍ਰਦਰਸ਼ਨ ਕੀਤਾ।

Advertisements

ਅਨਾਜ ਮੰਡੀ ਦੇ ਸ਼ੈੱਡ ਦੇ ਅੰਦਰ-ਬਾਹਰ ਤੋਂ ਇਲਾਵਾ ਮੁਹਾਲੀ ਅਤੇ ਸੈਕਟਰ 39, 40 ਅਤੇ ਨੇੜਲੇ ਸੈਕਟਰਾਂ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਭਾਰੀ ਆਵਾਜਾਈ ਲੱਗੀ ਹੋਈ ਹੈ। ਬੁਲਾਰਿਆਂ ਨੇ ਐਲਾਨ ਕੀਤਾ ਕਿ ਪੰਜਾਬ ਵਿਧਾਨ ਸਭਾ ਵੱਲ ਪੈਦਲ ਮਾਰਚ ਕੀਤਾ ਜਾ ਰਿਹਾ ਹੈ ਤਾਂ ਜੋ ‘ਆਪ’ ਸਰਕਾਰ ਦੀਆਂ ਜੜ੍ਹਾਂ ਹਿਲਾਈਆਂ ਜਾ ਸਕਣ ਅਤੇ ਫ਼ੈਸਲਾਕੁੰਨ ਲੜਾਈ ਲੜੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਮਹਾਂ-ਰੈਲੀ ਸਿਰਫ਼ ਇੱਕ ਇਕੱਠ ਨਹੀਂ, ਸਗੋਂ ਆਪਣੇ ਹੱਕਾਂ, ਸਵੈ-ਮਾਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਪ੍ਰਤੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ।

LEAVE A REPLY

Please enter your comment!
Please enter your name here