Friday, October 9, 2026
Home Crime ਸਰਕਾਰੀ ਸਕੂਲ ‘ਚ 6ਵੀਂ ਜਮਾਤ ਦੇ ਵਿਦਿਆਰਥੀ ਦੀ ਅਧਿਆਪਕਾ ਵੱਲੋਂ ਕੁੱਟਮਾਰ ਕਰਨ...

ਸਰਕਾਰੀ ਸਕੂਲ ‘ਚ 6ਵੀਂ ਜਮਾਤ ਦੇ ਵਿਦਿਆਰਥੀ ਦੀ ਅਧਿਆਪਕਾ ਵੱਲੋਂ ਕੁੱਟਮਾਰ ਕਰਨ ਦੇ ਆਰੋਪ, ਜਾਂਚ ਜਾਰੀ

ਬਠਿੰਡਾ (ਦ ਸਟੈਲਰ ਨਿਊਜ਼)। ਬਠਿੰਡਾ ਦੇ ਘਨੱਈਆ ਨਗਰ ਸਥਿਤ ਸਰਕਾਰੀ ਹਾਈ ਸਕੂਲ ਵਿੱਚ 6ਵੀਂ ਜਮਾਤ ਦੇ 11 ਸਾਲ ਦੇ ਵਿਦਿਆਰਥੀ ਦੀ ਅੰਗਰੇਜ਼ੀ ਅਧਿਆਪਕਾ ਵੱਲੋਂ ਕੁੱਟਮਾਰ ਕਰਨ ਦੇ ਆਰੋਪ ਲੱਗੇ ਹਨ। ਇਸ ਮਾਮਲੇ ਨੂੰ ਲੈ ਕੇ ਬੱਚੇ ਦੇ ਪਰਿਵਾਰ ਵੱਲੋਂ ਸਿਵਲ ਲਾਈਨਜ਼ ਥਾਣੇ ਵਿੱਚ ਸ਼ਿਕਾਇਤ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਸਾਗਰ ਨਾਮ ਦਾ ਵਿਦਿਆਰਥੀ ਸਕੂਲ ਵਿੱਚ 6ਵੀਂ ਜਮਾਤ ਵਿੱਚ ਪੜ੍ਹਦਾ ਹੈ। ਪਰਿਵਾਰ ਵੱਲੋਂ ਆਰੋਪ ਲਾਇਆ ਗਿਆ ਹੈ ਕਿ ਅੰਗਰੇਜ਼ੀ ਅਧਿਆਪਕਾ ਮਨਜੀਤ ਕੌਰ ਨੇ ਬੱਚੇ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਪਰਿਵਾਰ ਵੱਲੋਂ ਮਾਮਲਾ ਪੁਲੀਸ ਦੇ ਧਿਆਨ ਵਿੱਚ ਲਿਆਂਦਾ ਗਿਆ।

Advertisements

ਉਧਰ, ਸਕੂਲ ਦੇ ਪ੍ਰਿੰਸੀਪਲ ਸੰਜੀਵ ਗਰਗ ਨੇ ਵਿਦਿਆਰਥੀ ਦੀ ਗੰਭੀਰ ਕੁੱਟਮਾਰ ਦੇ ਆਰੋਪਾਂ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਬੱਚਿਆਂ ਦਾ ਹਮੇਸ਼ਾ ਭਲਾ ਚਾਹੁੰਦਾ ਹੈ। ਉਨ੍ਹਾਂ ਦੱਸਿਆ ਕਿ ਬੱਚਾ ਕਲਾਸ ਵਿੱਚ ਸ਼ਰਾਰਤਾਂ ਕਰ ਰਿਹਾ ਸੀ ਅਤੇ ਅਧਿਆਪਕਾ ਵੱਲੋਂ ਉਸ ਨੂੰ ਸਿਰਫ਼ ਹਲਕੀ ਝਿੜਕ/ਤਾੜਨਾ ਹੀ ਦਿੱਤੀ ਗਈ ਸੀ। ਪ੍ਰਿੰਸੀਪਲ ਨੇ ਕਿਹਾ ਕਿ ਮਾਮਲੇ ਨੂੰ ਵਧਾ-ਚੜ੍ਹਾ ਕੇ ਪੇਸ਼ ਕੀਤਾ ਜਾ ਰਿਹਾ ਹੈ।

ਸਿਵਲ ਲਾਈਨਜ਼ ਥਾਣੇ ਦੀ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸਹਾਇਕ ਥਾਣੇਦਾਰ ਕੁਲਵਿੰਦਰ ਸਿੰਘ ਮਾਮਲੇ ਦੀ ਪੜਤਾਲ ਕਰ ਰਹੇ ਹਨ। ਪੁਲੀਸ ਵੱਲੋਂ ਬੱਚੇ ਅਤੇ ਉਸ ਦੇ ਪਰਿਵਾਰ ਦੇ ਬਿਆਨ ਦਰਜ ਕਰਨ ਸਮੇਤ ਮਾਮਲੇ ਦੇ ਤੱਥਾਂ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here