Saturday, October 10, 2026
Home Crime ਗੱਡੀ ਤੇ ਮੋਟਰਸਾਈਕਲ ਵਿਚਕਾਰ ਟੱਕਰ ਦੌਰਾਨ ਮੋਟਰਸਾਈਕਲ ਨੂੰ ਲੱਗੀ ਅੱਗ, ਚਾਲਕ ਦੀ...

ਗੱਡੀ ਤੇ ਮੋਟਰਸਾਈਕਲ ਵਿਚਕਾਰ ਟੱਕਰ ਦੌਰਾਨ ਮੋਟਰਸਾਈਕਲ ਨੂੰ ਲੱਗੀ ਅੱਗ, ਚਾਲਕ ਦੀ ਮੌਤ  

ਸੰਗਰੂਰ (ਦ ਸਟੈਲਰ ਨਿਊਜ਼)। ਬਠਿੰਡਾ-ਜ਼ੀਰਕਪੁਰ ਨੈਸ਼ਨਲ ਹਾਈਵੇਅ ’ਤੇ ਸਥਿਤ ਟੌਲ ਪਲਾਜ਼ਾ ਕਾਲਾਝਾੜ ਨੇੜੇ ਕੱਲ੍ਹ ਬੀਤੀ ਰਾਤ ਕਰੇਟਾ ਗੱਡੀ ਨੇ ਮੋਟਰਸਾਈਕਲ ਵਿੱਚ ਟੱਕਰ ਮਾਰ ਦਿੱਤੀ। ਇਸ ਕਾਰਨ ਮੋਟਰਸਾਈਕਲ ਚਾਲਕ ਨਰਿੰਦਰ ਸਿੰਘ ਨਿੰਦੀ ਵਾਸੀ ਪਿੰਡ ਨਦਾਮਪੁਰ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਸਬੰਧੀ ਟੌਲ ਪਲਾਜ਼ਾ ਵਰਕਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਲਾਡੀ ਅਤੇ ਪਿੰਡ ਨਦਾਮਪੁਰ ਦੇ ਸਰਪੰਚ ਬਲਜਿੰਦਰ ਸਿੰਘ ਨੇ ਦੱਸਿਆ ਕਿ ਕੱਲ੍ਹ ਰਾਤ ਨਰਿੰਦਰ ਸਿੰਘ ਨਿੰਦੀ ਆਪਣੇ ਪਿੰਡ ਨਦਾਮਪੁਰ ਤੋਂ ਮੋਟਰਸਾਈਕਲ ਰਾਹੀਂ ਟੌਲ ਪਲਾਜ਼ਾ ਕਾਲਾਝਾੜ ਵਿੱਚ ਡਿਊਟੀ ਕਰਨ ਲਈ ਜਾ ਰਿਹਾ ਸੀ।

Advertisements

ਉਸ ਦਾ ਮੋਟਰਸਾਈਕਲ ਜਦੋਂ ਟੌਲ ਪਲਾਜ਼ਾ ਕਾਲਾਝਾੜ ਦੇ ਨੇੜੇ ਪਹੁੰਚਿਆ ਤਾਂ ਸੰਗਰੂਰ ਵਾਲੇ ਪਾਸੇ ਤੋਂ ਜਾ ਰਹੀ ਕਰੇਟਾ ਗੱਡੀ ਨੇ ਮੋਟਰਸਾਈਕਲ ਨੂੰ ਪਿੱਛੋਂ ਜ਼ੋਰਦਾਰ ਟੱਕਰ ਮਾਰੀ। ਉਨ੍ਹਾਂ ਦੱਸਿਆ ਕਿ ਕਰੇਟਾ ਗੱਡੀ ਮੋਟਰਸਾਈਕਲ ਨੂੰ ਘੜੀਸ ਕੇ ਕਾਫੀ ਦੂਰ ਤੱਕ ਲੈ ਗਈ। ਇਸ ਕਾਰਨ ਮੋਟਰਸਾਈਕਲ ਨੂੰ ਅੱਗ ਲੱਗ ਗਈ ਅਤੇ ਮੋਟਰਸਾਈਕਲ ਚਾਲਕ ਨਰਿੰਦਰ ਸਿੰਘ ਨਿੰਦੀ ਦੀ ਮੌਤ ਹੋ ਗਈ। ਇਸੇ ਦੌਰਾਨ ਕਰੇਟਾ ਗੱਡੀ ਵਾਲੇ ਗੱਡੀ ਨੂੰ ਘਟਨਾ ਸਥਾਨ ’ਤੇ ਹੀ ਛੱਡ ਕੇ ਭੱਜ ਗਏ। ਇਸੇ ਦੌਰਾਨ ਥਾਣਾ ਭਵਾਨੀਗੜ੍ਹ ਦੇ ਇੰਚਾਰਜ ਇੰਸਪੈਕਟਰ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਪੁਲੀਸ ਵੱਲੋਂ ਮੌਕੇ ਤੇ ਪਹੁੰਚ ਕੇ ਗੱਡੀ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਅਤੇ ਮ੍ਰਿਤਕ ਦੇਹ ਦਾ ਸਿਵਲ ਹਸਪਤਾਲ ਪਟਿਆਲਾ ਵਿੱਚ ਪੋਸਟਮਾਰਟਮ ਕਰਵਾਉਣ ਮਗਰੋਂ ਕੇਸ ਦਰਜ ਕਰ ਲਿਆ ਹੈ।

LEAVE A REPLY

Please enter your comment!
Please enter your name here