
ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਵਿਚ ਆਪ ਮੰਤਰੀ ਹਰਪਾਲ ਸਿੰਘ ਚੀਮਾ ਦੇ ਕਰੀਬੀ 3 ਦੋਸਤਾਂ ਦੀ ਮੌਤ ਹੋ ਗਈ, ਜਦਕਿ ਉਨ੍ਹਾਂ ਦੇ 2 ਸਾਥੀ ਜ਼ਖ਼ਮੀ ਹਨ। 5 ਲੋਕ ਨਕੋਦਰ ਤੋਂ ਕਾਰ ਵਿਚ ਸਵਾਰ ਹੋ ਕੇ ਦਿੜਬਾ ਆ ਰਹੇ ਸਨ। ਜਗਰਾਓਂ ਤੋਂ ਕਰੀਬ 12 ਕਿਲੋਮੀਟਰ ਦੂਰ ਰਾਏਕੋਟ ਦੇ ਕੋਲ ਕਸਬਾ ਬਸੀਆਂ ਦੇ ਨੇੜੇ ਰਾਤ 1:15 ਵਜੇ ਉਨ੍ਹਾਂ ਦੀ ਕਾਰ ਅਚਾਨਕ ਬੇਕਾਬੂ ਹੋ ਗਈ।

ਇਸ ਤੋਂ ਬਾਅਦ ਕਾਰ ਸਿੱਧੀ ਛੱਪੜ (ਤਾਲਾਬ) ਵਿਚ ਜਾ ਡਿੱਗੀ। ਕਾਰ ਇੰਨੀ ਤੇਜ਼ੀ ਨਾਲ ਪਾਣੀ ਵਿਚ ਸਮਾਈ ਕਿ ਕਿਸੇ ਨੂੰ ਵੀ ਬਾਹਰ ਨਿਕਲਣ ਦਾ ਮੌਕਾ ਵੀ ਨਹੀਂ ਮਿਲਿਆ। ਮ੍ਰਿਤਕਾਂ ਵਿਚ ਆਮ ਆਦਮੀ ਪਾਰਟੀ ਦੇ ਨੇਤਾ ਬਲਕਾਰ ਸਿੰਘ, ਵਿਸ਼ਾਲ ਅਤੇ ਸੰਦੀਪ ਸ਼ਾਮਲ ਹਨ।
ਮ੍ਰਿਤਕ ਸੰਦੀਪ ਦੇ ਮਾਮਾ ਸ਼ੇਰ ਨੇ ਕਿਹਾ ਕਿ ਉਨ੍ਹਾਂ ਨੂੰ ਰਾਤ ਨੂੰ ਫੋਨ ਕੀਤਾ, ਤਾਂ ਉਨ੍ਹਾਂ ਨੇ ਕਿਹਾ ਕਿ ਮੱਥਾ ਟੇਕ ਕੇ ਜਾ ਰਹੇ ਹਨ। ਫਿਰ ਵੱਡੇ ਭਾਣਜੇ ਦਾ ਫੋਨ ਆਇਆ ਕਿ ਛੋਟੇ ਦਾ ਜਲੰਧਰ ਦੇ ਕੋਲ ਐਕਸੀਡੈਂਟ ਹੋਇਆ ਹੈ। ਉਨ੍ਹਾਂ ਨੂੰ ਜਲੰਧਰ ਕਰੀਬ 40 ਤੋਂ 50 ਕਿਲੋਮੀਟਰ ਪੈਂਦਾ ਹੈ।
ਹਾਦਸੇ ਤੋਂ ਬਾਅਦ ਜ਼ੋਰਦਾਰ ਆਵਾਜ਼ ਆਈ, ਜਿਸ ਕਾਰਨ ਆਸ-ਪਾਸ ਦੇ ਪਿੰਡ ਵਾਸੀ ਅਤੇ ਰਾਹਗੀਰ ਤੁਰਤ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਨੇ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ। ਜਿਸ ਤੋਂ ਬਾਅਦ ਪੁਲਿਸ ਅਤੇ ਰਾਹਤ ਦਲ ਦੀ ਮਦਦ ਨਾਲ ਕੜੀ ਮੁਸ਼ੱਕਤ ਤੋਂ ਬਾਅਦ ਕਾਰ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਗਿਆ।
ਤਿੰਨਾਂ ਦੇ ਸ਼ਵਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਜਦਕਿ ਜ਼ਖ਼ਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।











