Monday, September 28, 2026
Home Crime ਕਿਸਾਨ ਆਗੂ ਦੇ ਭਰਾ ਦਾ ਦੋਸਤ ਵੱਲੋਂ ਘਰ ‘ਚ ਗੋਲੀਆਂ ਮਾਰ ਕੇ...

ਕਿਸਾਨ ਆਗੂ ਦੇ ਭਰਾ ਦਾ ਦੋਸਤ ਵੱਲੋਂ ਘਰ ‘ਚ ਗੋਲੀਆਂ ਮਾਰ ਕੇ ਕਤਲ

ਤਰਨਤਾਰਨ (ਦ ਸਟੈਲਰ ਨਿਊਜ਼)। ਤਰਨਤਾਰਨ ਦੇ ਪਿੰਡ ਬੂਹ ਹਵੇਲੀਆਂ ਤੋਂ ਦਿਲ ਦਹਿਲਾ ਦੇਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਜਿਸ ਵਿੱਚ ਭਾਰਤੀ ਕਿਸਾਨ ਯੂਨੀਅਨ ਮਝੈਲ ਗਰੁੱਪ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਬੂਹ ਹਵੇਲੀਆਂ ਦੇ ਛੋਟੇ ਭਰਾ ਸਤਪਾਲ ਸਿੰਘ ਉਰਫ਼ ਪਾਲਾ ਦਾ ਉਸ ਦੇ ਹੀ ਦੋਸਤ ਵੱਲੋਂ ਘਰ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਵਾਰਦਾਤ ਤੋਂ ਬਾਅਦ ਕਥਿਤ ਮੁਲਜ਼ਮ ਮ੍ਰਿਤਕ ਦਾ ਲਾਇਸੈਂਸੀ ਪਿਸਤੌਲ ਲੈ ਕੇ ਮੌਕੇ ਤੋਂ ਫਰਾਰ ਹੋ ਗਿਆ।

Advertisements

ਇਸ ਵਾਰਦਾਤ ਤੋਂ ਬਾਅਦ ਘਰ ਵਿੱਚ ਚੀਕ ਚਿਹਾੜਾ ਮੱਚ ਗਿਆ। ਪੀੜਤ ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੋ ਰਿਹਾ ਹੈ। ਇਲਾਕੇ ਦੇ ਲੋਕਾਂ ਵਿੱਚ ਵੀ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ 35 ਸਾਲਾ ਸਤਪਾਲ ਸਿੰਘ ਉਰਫ਼ ਪਾਲਾ ਪੁੱਤਰ ਬਲਬੀਰ ਸਿੰਘ ਵਾਸੀ ਪਿੰਡ ਬੂਹ ਹਵੇਲੀਆਂ ਆਪਣੇ ਦੋਸਤ ਲਵਪ੍ਰੀਤ ਸਿੰਘ ਵਾਸੀ ਕੋਟ ਬੁੱਢਾ ਨਾਲ ਘਰ ਦੇ ਇੱਕ ਕਮਰੇ ਵਿੱਚ ਸੁੱਤਾ ਹੋਇਆ ਸੀ। ਇਸ ਦੌਰਾਨ ਅਚਾਨਕ ਕਮਰੇ ਵਿੱਚੋਂ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਆਵਾਜ਼ ਸੁਣ ਕੇ ਪਰਿਵਾਰਕ ਮੈਂਬਰ ਘਬਰਾ ਗਏ ਅਤੇ ਜਦੋਂ ਕਮਰੇ ਵੱਲ ਗਏ ਤਾਂ ਲਵਪ੍ਰੀਤ ਸਿੰਘ ਇਹ ਕਹਿੰਦਾ ਹੋਇਆ ਘਰੋਂ ਬਾਹਰ ਨਿਕਲ ਗਿਆ ਕਿ ਘਰ ਵਿੱਚ ਕੁਝ ਬੰਦੇ ਦਾਖ਼ਲ ਹੋ ਗਏ ਹਨ। ਇਸ ਤੋਂ ਬਾਅਦ ਉਹ ਮੌਕੇ ਤੋਂ ਫਰਾਰ ਹੋ ਗਿਆ।

ਪਰਿਵਾਰਕ ਮੈਂਬਰਾਂ ਨੇ ਕਮਰੇ ਅੰਦਰ ਜਾ ਕੇ ਦੇਖਿਆ ਤਾਂ ਸਤਪਾਲ ਸਿੰਘ ਉਰਫ਼ ਪਾਲਾ ਖੂਨ ਨਾਲ ਲੱਥਪੱਥ ਹਾਲਤ ਵਿੱਚ ਬੈੱਡ ’ਤੇ ਪਿਆ ਸੀ। ਉਸ ਨੂੰ ਤੁਰੰਤ ਤਰਨਤਾਰਨ ਦੇ ਗੁਰੂ ਨਾਨਕ ਦੇਵ ਮਲਟੀ ਸਪੈਸ਼ਲਟੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਫਿਲਹਾਲ ਕਤਲ ਦੇ ਪਿੱਛੇ ਅਸਲ ਕਾਰਨ ਕੀ ਸੀ ਅਤੇ ਦੋਸਤ ਵੱਲੋਂ ਹੀ ਇਸ ਵਾਰਦਾਤ ਨੂੰ ਅੰਜਾਮ ਕਿਉਂ ਦਿੱਤਾ ਗਿਆ, ਇਸ ਬਾਰੇ ਸਥਿਤੀ ਸਪੱਸ਼ਟ ਨਹੀਂ ਹੋ ਸਕੀ ਹੈ।

ਪੁਲਿਸ ਵੱਲੋਂ ਮਾਮਲੇ ਦੇ ਵੱਖ-ਵੱਖ ਪਹਿਲੂਆਂ ਦੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਹਰੀਕੇ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ।

LEAVE A REPLY

Please enter your comment!
Please enter your name here