
ਚੰਡੀਗੜ੍ਹ (ਦ ਸਟੈਲਰ ਨਿਊਜ਼)। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੇ ਵਾਹਨ ਤੇ ਗੋਲੀ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ। ਇਹ ਘਟਨਾ ਅੱਜ ਉਸ ਵੇਲੇ ਸਾਹਮਣੇ ਆਈ ਜਦੋਂ ਉਹਨਾਂ ਦੇ ਵਾਹਨ ਤੇ ਗੋਲੀ ਲੱਗਣ ਦਾ ਨਿਸ਼ਾਨ ਦੇਖਿਆ ਗਿਆ। ਉਨ੍ਹਾਂ ਦੀ ਕਾਰ ਘਰ ਦੇ ਬਾਹਰ ਖੜੀ ਸੀ। ਪੁਲਿਸ ਵੱਲੋਂ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਦੇ ਮੁਤਾਬਕ ਇਹ ਘਟਨਾ 12 ਅਗਸਤ ਦੇਰ ਰਾਤ ਦੀ ਹੈ। ਜਦੋ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਉਨ੍ਹਾਂ ਦੇ ਘਰ ਦੇ ਬਾਹਰ ਫਾਇਰਿੰਗ ਕੀਤੀ ਗਈ। ਇਸ ਫਾਇਰਿੰਗ ਦੌਰਾਨ ਇੱਕ ਗੋਲੀ ਉਨ੍ਹਾਂ ਦੀ ਘਰ ਦੇ ਬਾਹਰ ਖੜੀ ਕਾਰ ਵਿੱਚ ਲੱਗੀ। ਪੁਲਿਸ ਵੱਲੋਂ ਸੂਚਨਾ ਮਿਲਦਿਆਂ ਹੀ ਜਾਂਚ ਸ਼ੁਰੂ ਕੀਤੀ ਗਈ ਹੈ, ਘਰ ਦੇ ਬਾਹਰ ਅਤੇ ਇਲਾਕੇ ਵਿੱਚ ਲੱਗੇ ਹੋਏ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ।












