
ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਡਿਸੇਬਲਡ ਪਰਸਨ ਵੈਲਫੇਅਰ ਸੋਸਾਇਟੀ ਹੁਸ਼ਿਆਰਪੁਰ ਦੇ ਪ੍ਰਧਾਨ ਸੰਦੀਪ ਸ਼ਰਮਾ ਵੱਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਖੂਨਦਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਖੂਨਦਾਨ ਇੱਕ ਮਹਾਨ ਸਮਾਜ ਸੇਵਾ ਹੈ ਅਤੇ ਸਾਡੇ ਵੱਲੋਂ ਕੀਤਾ ਗਿਆ ਖੂਨਦਾਨ ਕਿਸੇ ਲੋੜਵੰਦ ਵਿਅਕਤੀ ਦੀ ਜ਼ਿੰਦਗੀ ਬਚਾਉਣ ਵਿੱਚ ਸਹਾਇਕ ਹੋ ਸਕਦਾ ਹੈ। ਉਹਨਾਂ ਨੇ ਇਹ ਖੂਨਦਾਨ ਥਾਲੈਸੇਮੀਆ ਬਿਮਾਰੀ ਨਾਲ ਜੂਝ ਰਹੇ ਬੱਚਿਆਂ ਲਈ ਦੇਣ ਦੀ ਗੱਲ ਆਖੀ ਹੈ।

ਸੰਦੀਪ ਸ਼ਰਮਾ ਨੇ ਕਿਹਾ ਕਿ ਆਜ਼ਾਦੀ ਦਿਹਾੜਾ ਸਾਨੂੰ ਦੇਸ਼ ਅਤੇ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਤੰਦਰੁਸਤ ਵਿਅਕਤੀਆਂ ਨੂੰ ਸਮੇਂ-ਸਮੇਂ ’ਤੇ ਖੂਨਦਾਨ ਕਰਨਾ ਚਾਹੀਦਾ ਹੈ ਅਤੇ ਹੋਰਨਾਂ ਨੂੰ ਵੀ ਇਸ ਮਹਾਨ ਕਾਰਜ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ “ਖੂਨਦਾਨ ਮਹਾਦਾਨ ਹੈ” ਅਤੇ ਸਮਾਜ ਦੇ ਹਰ ਵਰਗ ਨੂੰ ਮਨੁੱਖਤਾ ਦੀ ਭਲਾਈ ਲਈ ਅੱਗੇ ਆਉਣਾ ਚਾਹੀਦਾ ਹੈ। ਆਜ਼ਾਦੀ ਦਿਹਾੜੇ ਮੌਕੇ ਕੀਤੇ ਇਸ ਖੂਨਦਾਨ ਨੂੰ ਉਨ੍ਹਾਂ ਨੇ ਦੇਸ਼ ਅਤੇ ਸਮਾਜ ਲਈ ਆਪਣੀ ਛੋਟੀ ਜਿਹੀ ਸੇਵਾ ਦੱਸਿਆ। ਖੂਨਦਾਨ ਕਰਨ ਸਮੇਂ ਉਹਨਾਂ ਨੂੰ ਆਪਣਾ ਆਸ਼ੀਰਵਾਦ ਦੇਣ ਲਈ ਵਿਸ਼ੇਸ਼ ਤੌਰ ਤੇ ਡਿਪਟੀ ਮੈਡੀਕਲ ਕਮਿਸ਼ਨਰ ਡਾਕਟਰ ਸਵਾਤੀ ਸ਼ੁਮਾਰ ਜਿਲਾ ਟੀਕਾਕਰਨ ਅਫਸਰ ਡਾਕਟਰ ਸੀਮਾ ਗਰਗ ਅਤੇ ਸੀਨੀਅਰ ਡੈਂਟਲ ਸਰਜਨ ਡਾਕਟਰ ਨਵਨੀਤ ਸੈਣੀ ਅਤੇ ਹਸਪਤਾਲ ਦਾ ਸਟਾਫ ਹਾਜ਼ਰ ਸੀ!












