Monday, October 5, 2026
Home Chandigarh ਸਤੀਸ਼ ਪੂਨੀਆ ਹੋਣਗੇ ਪੰਜਾਬ ਭਾਜਪਾ ਦੇ ਨਵੇਂ ਇੰਚਾਰਜ

ਸਤੀਸ਼ ਪੂਨੀਆ ਹੋਣਗੇ ਪੰਜਾਬ ਭਾਜਪਾ ਦੇ ਨਵੇਂ ਇੰਚਾਰਜ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਭਾਜਪਾ ਪ੍ਰਧਾਨ ਨਿਤਿਨ ਨਬੀਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਵੱਡਾ ਫੇਰਬਦਲ ਕਰਦਿਆਂ ਰਾਜਸਥਾਨ ਦੇ ਆਗੂ ਸਤੀਸ਼ ਪੂਨੀਆ ਨੂੰ ਪੰਜਾਬ ਦਾ ਭਾਜਪਾ ਇੰਚਾਰਜ ਨਿਯੁਕਤ ਕੀਤਾ ਹੈ। ਉਹ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਪਰਦੇ ਪਿੱਛੇ ਰਹਿ ਕੇ ਪੰਜਾਬ ਭਾਜਪਾ ਦਾ ਕੰਮ ਦੇਖ ਰਹੇ ਸਨ। ਇਸ ਤੋਂ ਪਹਿਲਾਂ ਪੰਜਾਬ ਭਾਜਪਾ ਦੇ ਇੰਚਾਰਜ ਵਿਜੇ ਰੂਪਾਨੀ ਸਨ, ਜਿਨ੍ਹਾਂ ਦੀ 12 ਜੂਨ 2025 ਨੂੰ ਏਅਰ ਇੰਡੀਆ ਦੀ ਉਡਾਣ ਦੇ ਹਾਦਸਾਗ੍ਰਸਤ ਹੋਣ ਕਾਰਨ ਮੌਤ ਹੋ ਗਈ ਸੀ। ਕਰੀਬ ਇੱਕ ਸਾਲ ਤੋਂ ਵੱਧ ਸਮੇਂ ਤੋਂ ਇਹ ਅਹੁਦਾ ਖ਼ਾਲੀ ਪਿਆ ਸੀ। ਸਤੀਸ਼ ਪੂਨੀਆ ਨੂੰ ਕੁਝ ਮਹੀਨੇ ਪਹਿਲਾਂ ਪੰਜਾਬ ਭਾਜਪਾ ਦੇ ਸੰਗਠਨ ਨੂੰ ਮਜ਼ਬੂਤ ਕਰਨ ਦਾ ਕੰਮ ਸੌਂਪਿਆ ਗਿਆ ਸੀ।

Advertisements

ਪੂਨੀਆ ਇਸ ਸਮੇਂ ਹਰਿਆਣਾ ਭਾਜਪਾ ਦਾ ਵੀ ਕੰਮ ਦੇਖ ਰਹੇ ਹਨ। ਰਾਜਸਥਾਨ ਭਾਜਪਾ ਦੇ ਸਾਬਕਾ ਪ੍ਰਧਾਨ ਪੂਨੀਆ ਪੰਜਾਬ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮਿਲ ਕੇ ਕੰਮ ਕਰਨਗੇ, ਜਿਨ੍ਹਾਂ ਨੂੰ ਓ.ਬੀ.ਸੀ. ਭਾਈਚਾਰੇ ਨਾਲ ਤਾਲਮੇਲ ਵਧਾਉਣ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਭਾਜਪਾ ਵੱਲੋਂ ‘ਮਿਸ਼ਨ ਪੰਜਾਬ’ ਤਹਿਤ ਸਿਆਸੀ ਤੌਰ ‘ਤੇ ਰਸੂਖਦਾਰ ਜੱਟ ਸਿੱਖਾਂ ਦੇ ਨਾਲ-ਨਾਲ ਓ.ਬੀ.ਸੀ. ਅਤੇ ਦਲਿਤ ਭਾਈਚਾਰੇ ਵਿੱਚ ਆਪਣੀ ਪਹੁੰਚ ਨੂੰ ਮਜ਼ਬੂਤ ਕੀਤਾ ਜਾਵੇਗਾ।

LEAVE A REPLY

Please enter your comment!
Please enter your name here