Monday, October 5, 2026
Home Latest ਕਾਂਗਰਸ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦਾ ਦੇਹਾਂਤ

ਕਾਂਗਰਸ ਨੇਤਾ ਅਤੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦਾ ਦੇਹਾਂਤ

ਦਿੱਲੀ (ਦ ਸਟੈਲਰ ਨਿਊਜ਼)। ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਅਤੇ ਆਗੂ ਸੱਜਣ ਕੁਮਾਰ ਦਾ ਵੀਰਵਾਰ ਨੂੰ 80 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਸੱਜਣ ਕੁਮਾਰ ਨੂੰ ਦਿੱਲੀ ਦੇ ਸਫਦਰਜੰਗ ਹਸਪਤਾਲ ਵਿੱਚ ਮ੍ਰਿਤਕ ਲਿਆਂਦਾ ਗਿਆ ਸੀ। ਉਹ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ 3 ਮਾਮਲਿਆਂ ਵਿੱਚੋਂ 2 ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਉਹ ਤਿਹਾੜ ਜੇਲ੍ਹ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੀ। ਉਨ੍ਹਾਂ ਨੂੰ ਇੱਕ ਮਾਮਲੇ ਵਿੱਚ ਬਰੀ ਕਰ ਦਿੱਤਾ ਗਿਆ ਸੀ।

Advertisements

ਦਿੱਲੀ ਕੈਂਟ ਦੇ ਪਾਲਮ ਕਲੋਨੀ ਵਿੱਚ 5 ਸਿੱਖਾਂ ਦੇ ਕਤਲ ਤੋਂ ਬਾਅਦ ਇੱਕ ਗੁਰਦੁਆਰੇ ਨੂੰ ਸਾੜ ਦਿੱਤਾ ਗਿਆ ਸੀ। ਇਸ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਆਰੋਪੀ ਪਾਇਆ ਗਿਆ। ਦਿੱਲੀ ਹਾਈ ਕੋਰਟ ਨੇ 17 ਦਸੰਬਰ, 2018 ਨੂੰ ਉਸਨੂੰ ਉਮਰ ਕੈਦ ਦੀ ਸਜ਼ਾ ਸੁਣਾਈ। ਸਤੰਬਰ 2023 ਵਿੱਚ, ਰਾਊਸ ਐਵੇਨਿਊ ਅਦਾਲਤ ਨੇ ਦਿੱਲੀ ਨੇ ਸੁਲਤਾਨਪੁਰੀ ਵਿੱਚ 3 ਸਿੱਖਾਂ ਦੇ ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ। ਦੰਗਿਆਂ ਵਿੱਚ ਸੀਬੀਆਈ ਦੀ ਇੱਕ ਮੁੱਖ ਗਵਾਹ ਚਾਮ ਕੌਰ ਨੇ ਆਰੋਪ ਲਗਾਇਆ ਸੀ ਕਿ ਸੱਜਣ ਭੀੜ ਨੂੰ ਭੜਕਾ ਰਿਹਾ ਸੀ।

1 ਨਵੰਬਰ 1984 ਨੂੰ ਸਰਸਵਤੀ ਵਿਹਾਰ ਵਿੱਚ ਸਰਦਾਰ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਤਰੁਣਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਦੰਗਾਕਾਰੀਆਂ ਨੇ ਲੋਹੇ ਦੀਆਂ ਰਾਡਾਂ ਅਤੇ ਡੰਡਿਆਂ ਨਾਲ ਹਮਲਾ ਕੀਤਾ ਸੀ। ਫਿਰ ਉਨ੍ਹਾਂ ਨੇ 2 ਸਿੱਖਾਂ ਨੂੰ ਜ਼ਿੰਦਾ ਸਾੜ ਦਿੱਤਾ। 12 ਫਰਵਰੀ, 2025 ਨੂੰ ਆਰੋਪੀ ਠਹਿਰਾਇਆ ਗਿਆ। 25 ਫਰਵਰੀ ਨੂੰ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ।

LEAVE A REPLY

Please enter your comment!
Please enter your name here