
ਹੁਸ਼ਿਆਰਪੁਰ (ਦ ਸਟੈਲਰ ਨਿਊਜ਼): ਜ਼ਿਲ੍ਹਾ ਹੁਸ਼ਿਆਰਪੁਰ ਦੀ ਉੱਭਰਦੀ ਐਥਲੀਟ ਸੋਨੀ ਕੌਰ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਅੰਡਰ-20 ਜੂਨੀਅਰ State ਐਥਲੈਟਿਕਸ ਮੀਟ ਵਿੱਚ 100 ਮੀਟਰ ਅਤੇ 200 ਮੀਟਰ ਦੌੜ ਦੇ ਮੁਕਾਬਲਿਆਂ ਵਿੱਚ ਦੋ ਸੋਨ ਤਗਮੇ ਹਾਸਲ ਕਰਕੇ ਹੁਸ਼ਿਆਰਪੁਰ ਦਾ ਨਾਮ ਰੌਸ਼ਨ ਕੀਤਾ। ਸੋਨੀ ਕੌਰ ਨੇ 100 ਮੀਟਰ ਦੌੜ ਵਿੱਚ 12.13 ਸਕਿੰਟ ਅਤੇ 200 ਮੀਟਰ ਦੌੜ ਵਿੱਚ 24.89 ਸਕਿੰਟ ਦਾ ਸ਼ਾਨਦਾਰ ਸਮਾਂ ਦਰਜ ਕਰਦਿਆਂ ਦੋਵੇਂ ਇਵੈਂਟਾਂ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਇਸ ਸ਼ਾਨਦਾਰ ਪ੍ਰਦਰਸ਼ਨ ਦੇ ਆਧਾਰ ’ਤੇ ਸੋਨੀ ਕੌਰ ਦੀ ਜੂਨੀਅਰ ਨੈਸ਼ਨਲ ਐਥਲੈਟਿਕਸ ਚੈਂਪੀਅਨਸ਼ਿਪ, ਜੋ ਚੇਨਈ ਵਿਖੇ ਹੋਣ ਜਾ ਰਹੀ ਹੈ, ਲਈ ਚੋਣ ਹੋ ਗਈ ਹੈ।

ਸੋਨੀ ਕੌਰ ਪਿਛਲੇ ਦੋ ਸਾਲਾਂ ਤੋਂ ਲਾਜਵੰਤੀ ਸਟੇਡੀਅਮ, ਹੁਸ਼ਿਆਰਪੁਰ ਵਿਖੇ ਕੋਚ ਬਲਜੀਤ ਸਿੰਘ ਦੀ ਅਗਵਾਈ ਹੇਠ ਐਥਲੈਟਿਕਸ ਦੀ ਲਗਾਤਾਰ ਤਿਆਰੀ ਕਰ ਰਹੀ ਹੈ। ਇਸ ਦੇ ਨਾਲ ਹੀ ਉਹ ਆਪਣੀ ਫਿਟਨੈੱਸ ਅਤੇ ਤਾਕਤ ਵਧਾਉਣ ਲਈ ਮਿਸਟਰ ਅਵਤਾਰ ਸਿੰਘ ਦੇ city ਜਿਮ ਵਿੱਚ ਵੀ ਨਿਯਮਿਤ ਤੌਰ ’ਤੇ ਕਸਰਤ ਕਰਦੀ ਹੈ।
ਸੋਨੀ ਕੌਰ ਦੀ ਇਸ ਉਪਲਬਧੀ ’ਤੇ ਉਸਦੇ ਕੋਚ ਬਲਜੀਤ ਸਿੰਘ, chairman sports welfare board ਅਵਤਾਰ ਸਿੰਘ, ਪਰਿਵਾਰਕ ਮੈਂਬਰਾਂ ਅਤੇ ਖੇਡ ਪ੍ਰੇਮੀਆਂ ਵੱਲੋਂ ਉਸਨੂੰ ਵਧਾਈ ਦਿੱਤੀ ਗਈ। ਉਨ੍ਹਾਂ ਨੇ ਆਸ ਪ੍ਰਗਟ ਕੀਤੀ ਕਿ ਸੋਨੀ ਕੌਰ ਜੂਨੀਅਰ ਨੈਸ਼ਨਲ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਹੁਸ਼ਿਆਰਪੁਰ ਅਤੇ ਪੰਜਾਬ ਦਾ ਨਾਮ ਰੌਸ਼ਨ ਕਰੇਗੀ।
ਸੋਨੀ ਕੌਰ ਨੇ ਆਪਣੀ ਇਸ ਸਫਲਤਾ ਦਾ ਸਿਹਰਾ ਆਪਣੇ ਕੋਚ, ਪਰਿਵਾਰ ਅਤੇ ਲਗਾਤਾਰ ਕੀਤੀ ਜਾ ਰਹੀ ਸਖ਼ਤ ਮਿਹਨਤ ਨੂੰ ਦਿੱਤਾ। ਉਸਦਾ ਅਗਲਾ ਟੀਚਾ ਚੇਨਈ ਵਿਖੇ ਹੋਣ ਵਾਲੀ ਜੂਨੀਅਰ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਤਮਗਾ ਜਿੱਤਣਾ ਹੈ।












