Tuesday, October 13, 2026
Home Chandigarh NHRC ਨੇ CM ਮਾਨ ਦੀ ਪਤਨੀ ਤੇ ਜ਼ਬਰ-ਜਨਾਹ ਮਾਮਲੇ ‘ਚ 5 ਕਰੋੜ...

NHRC ਨੇ CM ਮਾਨ ਦੀ ਪਤਨੀ ਤੇ ਜ਼ਬਰ-ਜਨਾਹ ਮਾਮਲੇ ‘ਚ 5 ਕਰੋੜ ਮੰਗਣ ਦੇ ਆਰੋਪਾ ਦਾ ਲਿਆ ਨੋਟਿਸ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ (NHRC) ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਵੱਲੋਂ ਬਲਾਤਕਾਰ ਦੇ ਇੱਕ ਮਾਮਲੇ ਨੂੰ ਦਬਾਉਣ ਲਈ 5 ਕਰੋੜ ਰੁਪਏ ਮੰਗਣ ਦੇ ਆਰੋਪਾਂ ਦਾ ਨੋਟਿਸ ਲਿਆ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਇਹ ਆਰੋਪ ਪੰਜਾਬ ਦੇ ਸਾਬਕਾ ਜੱਜ ਜਸਟਿਸ ਰਣਜੀਤ ਸਿੰਘ ਨੇ ਲਗਾਏ ਸਨ। ਪ੍ਰਿਯਾਂਕ ਕਾਨੂੰਨਗੋ ਦੀ ਅਗਵਾਈ ਵਾਲੇ NHRC ਬੈਂਚ ਨੇ ਮੁੱਖ ਸਕੱਤਰ ਅਤੇ ਪੁਲਿਸ ਡਾਇਰੈਕਟਰ ਜਨਰਲ, ਪੰਜਾਬ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਦੋ ਹਫ਼ਤਿਆਂ ਦੇ ਅੰਦਰ ਕਾਰਵਾਈ ਰਿਪੋਰਟ (ATR) ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਕਮਿਸ਼ਨ ਨੇ ਇਹ ਮਾਮਲਾ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੇ ਮਹਿਲਾ ਸੁਰੱਖਿਆ ਵਿਭਾਗ ਨੂੰ ਵੀ ਭੇਜ ਦਿੱਤਾ ਹੈ। ਕਮਿਸ਼ਨ ਕਾਰਵਾਈ ਰਿਪੋਰਟ ਦੇ ਆਧਾਰ ‘ਤੇ ਅੱਗੇ ਦੀ ਕਾਰਵਾਈ ਕਰੇਗਾ। ਇਸ ਤੋਂ ਪਹਿਲਾਂ, 19 ਅਗਸਤ ਨੂੰ, ਪ੍ਰਿਯਾਂਕ ਕਾਨੂੰਨਗੋ ਦੀ NHRC ਬੈਂਚ ਨੇ ਵੀ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਆਜ਼ਾਦੀ ਦਿਵਸ ਦੀ ਪਾਲਣਾ ਨਾ ਕਰਨ ਸੰਬੰਧੀ ਇੱਕ ਸ਼ਿਕਾਇਤ ਦਾ ਨੋਟਿਸ ਲਿਆ ਸੀ ਅਤੇ ਪੰਜਾਬ ਸਰਕਾਰ ਤੋਂ ਇੱਕ ਵਿਸਤ੍ਰਿਤ ਰਿਪੋਰਟ ਮੰਗੀ ਸੀ।

Advertisements

ਜ਼ਿਕਰਯੋਗ ਹੈ ਕਿ ਬੀਤੇ ਦਿਨੀ ਮਨੁੱਖੀ ਅਧਿਕਾਰ ਸੰਗਠਨ ਪੰਜਾਬ ਦੇ ਮੁਖੀ ਸਾਬਕਾ ਜਸਟਿਸ ਰਣਜੀਤ ਸਿੰਘ ਨੇ ਇੱਕ ਬਲਾਤਕਾਰ ਦੇ ਮਾਮਲੇ ਦਾ ਜ਼ਿਕਰ ਕੀਤਾ ਸੀ, ਜਿਸ ਬਾਰੇ ਉਨ੍ਹਾਂ ਨੇ ਕਿਹਾ ਸੀ ਕਿ ਅੰਮ੍ਰਿਤਸਰ ਦੇ ਵਿੱਚ ਇੱਕ ਲੜਕੀ ਨਾਲ ਜ਼ਬਰ ਜਨਾਹ ਦੀ ਵਾਰਦਾਤ ਵਾਪਰੀ। ਪਰ ਇਸ ਮਾਮਲੇ ’ਤੇ ਪੁਲਿਸ ਵੱਲੋਂ ਕਾਰਵਾਈ ਨਹੀਂ ਕੀਤੀ ਜਾਂਦੀ ਅਤੇ ਉਸ ਕੁੜੀ ਦੇ ਪਰਿਵਾਰ ਨੇ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਵਿੱਚ ਇੱਕ ਰਿਟ ਲਾਈ ਹੈ ਜਿਸ ਦੇ ਵਿੱਚ ਪੁਲਿਸ ਵੱਲੋਂ ਜਾਂਚ ਨਾ ਕਰਨ ਦੇ ਇਲਜ਼ਾਮ ਲਗਾਏ ਹਨ। ਨਾਲ ਹੀ ਇਸ ਪਟੀਸ਼ਨ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਦਾ ਨਾਂ ਵੀ ਲਿਖਿਆ ਹੋਇਆ ਹੈ, ਜਿਨ੍ਹਾਂ ’ਤੇ 5 ਕਰੋੜ ਰੁਪਏ ਦੀ ਮੰਗ ਕਰਨ ਦੇ ਇਲਜ਼ਾਮ ਲੱਗ ਰਹੇ ਹਨ। ਇਸ ਮਾਮਲੇ ਵਿੱਚ ਰਾਸ਼ਟਰੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਗੁਰਪ੍ਰੀਤ ਕੌਰ ‘ਤੇ ਲੱਗੇ ਆਰੋਪਾ ਦਾ ਨੋਟਿਸ ਲਿਆ ਹੈ।

LEAVE A REPLY

Please enter your comment!
Please enter your name here