Monday, November 2, 2026
Home Punjab ਹਾਈ-ਵੋਲਟੇਜ ਬਿਜਲੀ ਦੀਆਂ ਤਾਰਾਂ ਦੀ ਚਪੇਟ ‘ਚ ਆਉਣ ਕਾਰਨ ਵਕੀਲ ਦੀ ਮੌਤ

ਹਾਈ-ਵੋਲਟੇਜ ਬਿਜਲੀ ਦੀਆਂ ਤਾਰਾਂ ਦੀ ਚਪੇਟ ‘ਚ ਆਉਣ ਕਾਰਨ ਵਕੀਲ ਦੀ ਮੌਤ

ਬਰਨਾਲਾ (ਦ ਸਟੈਲਰ ਨਿਊਜ਼)। ਬਰਨਾਲਾ-ਮੋਗਾ ਰਾਸ਼ਟਰੀ ਰਾਜਮਾਰਗ ‘ਤੇ ਪਿੰਡ ਭੋਤਣਾ ਨੇੜੇ ਨਵੀਂ ਬਣੀ ਕੈਰੇ ਪੀਜ਼ਾ ਇਮਾਰਤ ‘ਤੇ ਇੱਕ ਵੱਡਾ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ, ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇੱਕ ਵਕੀਲ ਮਨਪ੍ਰੀਤ ਸਿੰਘ ਇਮਾਰਤ ਦੀ ਉੱਪਰਲੀ ਮੰਜ਼ਿਲ ‘ਤੇ ਪਹੁੰਚਿਆ ਅਤੇ ਹਾਈ-ਵੋਲਟੇਜ ਬਿਜਲੀ ਦੀਆਂ ਤਾਰਾਂ ਦੀ ਚਪੇਟ ਵਿੱਚ ਆ ਗਿਆ ਜਿਸ ਕਾਰਨ ਉਸ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। 

Advertisements

ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮਨਪ੍ਰੀਤ ਸਿੰਘ ਇੱਕ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧਤ ਸੀ। ਉਸਦੇ ਪਿਤਾ, ਜਗਜੀਵਨ ਸਿੰਘ ਦਾ ਲਗਭਗ 2 ਸਾਲ ਪਹਿਲਾਂ ਦੇਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਪਰਿਵਾਰ ਨੇ ਮਨਪ੍ਰੀਤ ਦੀ ਸਿੱਖਿਆ ਅਤੇ ਵਕੀਲ ਬਣਾਉਣ ਲਈ ਸਖ਼ਤ ਮਿਹਨਤ ਕੀਤੀ। 12ਵੀਂ ਜਮਾਤ ਪੂਰੀ ਕਰਨ ਤੋਂ ਬਾਅਦ ਮਨਪ੍ਰੀਤ ਸਿੰਘ ਨੇ ਆਪਣੀ ਬੀਏ ਅਤੇ ਐਲਐਲਬੀ ਦੀ ਪੜ੍ਹਾਈ ਸ਼ੁਰੂ ਕੀਤੀ ਅਤੇ ਬਰਨਾਲਾ ਕੋਰਟ ਕੰਪਲੈਕਸ ਵਿੱਚ ਕਾਨੂੰਨ ਦਾ ਅਭਿਆਸ ਕੀਤਾ, ਜਿੱਥੇ ਉਹ ਐਡਵੋਕੇਟ ਪਰਮਜੀਤ ਸਿੰਘ ਮੈਸਨ ਦੇ ਅਧੀਨ ਕੰਮ ਕਰ ਰਿਹਾ ਸੀ। 

ਦੱਸ ਦਈਏ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਨਵੀਂ ਬਿਲਡਿੰਗ ਦੇ ਮਾਲਿਕ ’ਤੇ ਲਾਪਰਵਾਹੀ ਦੇ ਆਰੋਪ ਲਗਾਏ ਹਨ। ਬਰਨਾਲਾ ਅਤੇ ਬਠਿੰਡਾ ਦੇ ਵਕੀਲ ਭਾਈਚਾਰੇ ਨੇ ਮਾਮਲੇ ਦੀ ਨਿਰਪੱਖ ਜਾਂਚ ਅਤੇ ਕਾਰਵਾਈ ਦੀ ਮੰਗ ਕੀਤੀ ਹੈ।

ਦੂਜੇ ਪਾਸੇ ਬਿਲਡਿੰਗ ਮਾਲਕਾਂ ਨੇ ਆਰੋਪਾਂ ਨੂੰ ਨਕਾਰਦੇ ਹੋਏ ਕਿਹਾ ਕਿ ਬਿਨਾ ਆਗਿਆ ਦੇ ਨੌਜਵਾਨ ਉੱਪਰ ਗਿਆ ਸੀ। ਫਿਲਹਾਲ ਪੁਲਿਸ ਨੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। 

LEAVE A REPLY

Please enter your comment!
Please enter your name here