Thursday, October 29, 2026
Home Chandigarh ਹੜਤਾਲ ’ਤੇ ਗਏ ਮੁਲਾਜ਼ਮਾਂ ਨੂੰ CM Maan ਦਾ ਸੁਨੇਹਾ: ਹੜਤਾਲ ਤੇ ਗੱਲਬਾਤ...

ਹੜਤਾਲ ’ਤੇ ਗਏ ਮੁਲਾਜ਼ਮਾਂ ਨੂੰ CM Maan ਦਾ ਸੁਨੇਹਾ: ਹੜਤਾਲ ਤੇ ਗੱਲਬਾਤ ਇਕੱਠੀਆਂ ਨਹੀ ਚੱਲ ਸਕਦੀਆਂ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਵਿੱਚ ਹੜਤਾਲ ’ਤੇ ਗਏ ਮੁਲਾਜ਼ਮਾਂ ਲਈ ਸਖਤ ਰੁਖ਼ ਅਖਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਹੜਤਾਲ ਖਤਮ ਕਰਨ ਤੋਂ ਬਾਅਦ ਹੀ ਹੀ ਗੱਲਬਾਤ ਹੋਵੇਗੀ। ਇਸ ਗੱਲ ਦਾ ਪ੍ਰਗਟਾਵਾ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਐਕਸ ਅਕਾਊਂਟ ਉੱਤੇ ਟਵੀਟ ਕਰਦਿਆਂ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ, “ਮੁਲਾਜ਼ਮ ਸਾਡੇ ਪਰਿਵਾਰ ਦਾ ਅਹਿਮ ਹਿੱਸਾ ਹਨ ਅਤੇ ਅਸੀਂ ਉਨ੍ਹਾਂ ਦੀ ਹਰ ਜਾਇਜ਼ ਗੱਲ ਸੁਣਨ ਲਈ ਤਿਆਰ ਹਾਂ…  ਪਰ ਗੱਲਬਾਤ ਅਤੇ ਹੜਤਾਲ ਦੋਵੇਂ ਇਕੱਠੀਆਂ ਨਹੀਂ ਚੱਲ ਸਕਦੀਆਂ… ਸਰਕਾਰ ਹਰ ਮਸਲੇ ਦਾ ਹੱਲ ਕੱਢਣ ਲਈ ਵਚਨਬੱਧ ਹੈ, ਪਰ ਗੱਲਬਾਤ ਉਦੋਂ ਹੀ ਹੋਵੇਗੀ ਜਦੋਂ ਹੜਤਾਲ ਖ਼ਤਮ ਕੀਤੀ ਜਾਵੇਗੀ…।’’

Advertisements

ਦੂਜੇ ਪਾਸੇ ਪੰਜਾਬ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਮੰਚ ਅਤੇ ਫਰੰਟ ਵੱਲੋਂ ਦਿੱਤੇ ਸੱਦੇ ਅਨੁਸਾਰ ਅੱਜ ਸੂਬੇ ਦੇ ਸਰਕਾਰੀ ਦਫਤਰ ਮੁਕੰਮਲ ਬੰਦ ਕਰਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵੱਲੋਂ ਦਫਤਰਾਂ ਵਿੱਚ ਰੋਸ ਰੈਲੀਆਂ ਕਰਕੇ ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਜਬਰਦਸਤ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।

ਸਕੱਤਰੇਤ ਵਿਖੇ ਮੰਤਰੀਆਂ ਦਾ ਸਮੁੱਚਾ ਸਟਾਫ ਵੀ ਰੈਲੀ ਵਿੱਚ ਸ਼ਾਮਲ ਹੈ। ਮੁਲਾਜ਼ਮਾਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਰੋਸ ਰੈਲੀਆਂ ਵਿੱਚ ਸ਼ਮੂਲੀਅਤ ਕੀਤੀ ਗਈ ਹੈ। ਚੰਡੀਗੜ੍ਹ ਦੇ ਸੈਕਟਰ 17 ਵਿਖੇ ਪੁਲ਼ ਦੇ ਹੇਠ ਵੱਖ-ਵੱਖ ਡਾਇਰੈਕਟੋਰੇਟਾਂ ਦੇ ਮੁਲਾਜ਼ਮਾਂ ਵੱਲੋਂ ਅਤੇ ਸੈਕਟਰ 17 ਸਥਿਤ ਉਦਯੋਗ ਭਵਨ ਵਿਖੇ ਪੀ ਐੱਸ ਆਈ ਈ ਸੀ ਸਟਾਫ ਐਸੋਸੀਏਸ਼ਨ ਵੱਲੋਂ ਰੋਸ ਰੈਲੀਆਂ ਕੀਤੀਆਂ ਜਾ ਰਹੀਆਂ ਹਨ।

ਸਕੱਤਰੇਤ ਵਿਖੇ ਮੁਲਾਜ਼ਮ ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇ ਅੱਜ ਵੀ ਮੁੱਖ ਮੰਤਰੀ ਨਾਲ਼ ਤਾਲਮੇਲ ਕਮੇਟੀ ਦੀ ਤੈਅ ਮੀਟਿੰਗ ਵਿੱਚ ਮੰਗਾਂ ਦਾ ਕੋਈ ਠੋਸ ਹੱਲ ਨਹੀਂ ਨਿਕਲਦਾ ਤਾਂ ਮੁਲਾਜ਼ਮ ਸੰਘਰਸ਼ ਹੋਰ ਤਿੱਖੇ ਰੂਪ ਵਿੱਚ ਉੱਭਰੇਗਾ ਜਿਸ ਦੀ ਸਿਆਸੀ ਕੀਮਤ “ਆਪ” ਸਰਕਾਰ ਨੂੰ ਚੁਕਾਉਣੀ ਪਵੇਗੀ।

LEAVE A REPLY

Please enter your comment!
Please enter your name here