Monday, October 19, 2026
Home Hoshiarpur ਵਰਕਰਾਂ ਦੇ ਮਾਨ-ਸਨਮਾਨ ਨੂੰ ਬਹਾਲ ਰੱਖਣਾ ਮੇਰੀ ਪਹਿਲੀ ਜ਼ਿੰਮੇਵਾਰੀ: ਸੰਜੀਵ ਤਲਵਾੜ

ਵਰਕਰਾਂ ਦੇ ਮਾਨ-ਸਨਮਾਨ ਨੂੰ ਬਹਾਲ ਰੱਖਣਾ ਮੇਰੀ ਪਹਿਲੀ ਜ਼ਿੰਮੇਵਾਰੀ: ਸੰਜੀਵ ਤਲਵਾੜ

ਹੁੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਹੁਸ਼ਿਆਰਪੁਰ (ਸ਼ਹਿਰੀ) ਦੇ ਨਵ-ਨਿਯੁਕਤ ਪ੍ਰਧਾਨ ਸੰਜੀਵ ਤਲਵਾੜ ਨੇ ਪਾਰਟੀ ਦਫ਼ਤਰ ਵਿਖੇ ਇੱਕਠੇ ਹੋਏ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਵਰਕਰਾਂ ਦੇ ਮਾਨ-ਸਨਮਾਨ ਨੂੰ ਬਹਾਲ ਰੱਖਣਾ ਉਹਨਾਂ ਦੀ ਪਹਿਲੀ ਜ਼ਿੰਮੇਵਾਰੀ ਹੈ। ਸੰਜੀਵ ਤਲਵਾੜ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਭ ਤੋਂ ਵੱਡੀ ਤਾਕਤ ਉਸਦੇ ਵਰਕਰ ਹਨ, ਜਿਨ੍ਹਾਂ ਨੇ ਔਖੀ ਘੜੀ ਵਿੱਚ ਵੀ ਪਾਰਟੀ ਦੀ ਚੜ੍ਹਦੀ ਕਲਾ ਲਈ ਤਨ, ਮਨ ਅਤੇ ਧਨ ਨਾਲ ਸੇਵਾ ਕੀਤੀ ਹੈ। ਰਾਜਨੀਤੀ ਵਿੱਚ ਧੁੱਪ-ਛਾਂ ਵਾਂਗ ਉਤਾਰ-ਚੜ੍ਹਾਅ ਆਉਂਦੇ ਰਹਿੰਦੇ ਹਨ, ਪਰ ਜਿਸ ਪਾਰਟੀ ਦੇ ਵਰਕਰ ਚੜ੍ਹਦੀ ਕਲਾ ਵਿੱਚ ਰਹਿਣ, ਉਹ ਪਾਰਟੀ ਹਮੇਸ਼ਾ ਅੱਗੇ ਵਧਦੀ ਹੈ।

Advertisements

ਉਨ੍ਹਾਂ ਦਾਅਵਾ ਕੀਤਾ ਕਿ ਪੰਜਾਬ ਵਿੱਚ ਸਭ ਤੋਂ ਵੱਡਾ ਵਰਕਰ ਆਧਾਰ ਸ਼੍ਰੋਮਣੀ ਅਕਾਲੀ ਦਲ ਕੋਲ ਹੈ ਅਤੇ ਇਹਨਾਂ ਹੀ ਵਰਕਰਾਂ ਦੇ ਹੌਂਸਲੇ ਨਾਲ 2027 ਵਿੱਚ ਇੱਕ ਵਾਰ ਫਿਰ ਪੰਜਾਬ ਅੰਦਰ ਅਕਾਲੀ ਦਲ ਦੀ ਸਰਕਾਰ ਬਣੇਗੀ ਅਤੇ ਸਰਦਾਰ ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਬਣਨਗੇ। ਇਸ ਮੌਕੇ ਵੱਖ-ਵੱਖ ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਸੰਜੀਵ ਤਲਵਾੜ ਦਾ ਉਚੇਚੇ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਪ੍ਰੇਮ ਸਿੰਘ (ਜ਼ਿਲ੍ਹਾ ਪ੍ਰਧਾਨ, ਐੱਸ.ਸੀ. ਵਿੰਗ), ਸੰਤੋਖ ਔਜਲਾ (ਜ਼ਿਲ੍ਹਾ ਪ੍ਰਧਾਨ, ਵਪਾਰ ਸੈੱਲ), ਬਿਕਰਮਜੀਤ ਕਲਸੀ (ਪ੍ਰਦੇਸ਼ ਜਨਰਲ ਸਕੱਤਰ, ਬੀ.ਸੀ. ਵਿੰਗ), ਸੰਜੀਵ ਕੁਮਾਰ (ਰਿਟਾਇਰਡ ਡੀ.ਐੱਫ.ਓ.), ਸੰਜੀਵ ਥਾਪਰ, ਨਰਿੰਦਰ ਸਿੰਘ, ਜਸਵਿੰਦਰ ਸਿੰਘ, ਸੁਖਦੇਵ ਸਿੰਘ ਸੁੱਖਾ, ਜੋਧ ਸਿੰਘ, ਬਲਦੇਵ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਹਾਜ਼ਰ ਸਨ।

LEAVE A REPLY

Please enter your comment!
Please enter your name here