Friday, October 30, 2026
Home Crime Snapchat ਤੇ ਲਾਈਵ ਹੋਣ ਤੋਂ ਬਾਅਦ ਭੜਕਿਆ ਪੁਰਾਣਾ ਵਿਵਾਦ, ਰੰਜਿਸ਼ ਕਾਰਨ ਨੌਜਵਾਨ...

Snapchat ਤੇ ਲਾਈਵ ਹੋਣ ਤੋਂ ਬਾਅਦ ਭੜਕਿਆ ਪੁਰਾਣਾ ਵਿਵਾਦ, ਰੰਜਿਸ਼ ਕਾਰਨ ਨੌਜਵਾਨ ਦਾ ਕ-ਤਲ

ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਦੇ ਤ੍ਰਿਪੜੀ ਇਲਾਕੇ ਅਧੀਨ ਪੈਂਦੇ ਰਣਜੀਤ ਨਗਰ ਵਿੱਚ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਆਰੋਪੀਆਂ ਨੂੰ ਜਲਦ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਡੀਐਸਪੀ ਸਿਟੀ-2 ਜੰਗਜੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮ੍ਰਿਤਕ ਅਤੇ ਕੁਝ ਹੋਰ ਨੌਜਵਾਨਾਂ ਵਿਚਾਲੇ ਪੁਰਾਣੀ ਰੰਜਿਸ਼ ਚੱਲ ਰਹੀ ਸੀ। ਉਨ੍ਹਾਂ ਦੱਸਿਆ ਕਿ ਕਰੀਬ ਦੋ ਸਾਲ ਪਹਿਲਾਂ, ਜਦੋਂ ਇਹ ਨੌਜਵਾਨ ਸਕੂਲ ਵਿੱਚ ਪੜ੍ਹਦੇ ਸਨ, ਉਸ ਸਮੇਂ ਤੋਂ ਕਿਸੇ ਗੱਲ ਨੂੰ ਲੈ ਕੇ ਆਪਸੀ ਵਿਵਾਦ ਸੀ। ਡੀਐਸਪੀ ਅਨੁਸਾਰ ਘਟਨਾ ਵਾਲੇ ਦਿਨ ਕੁਝ ਨੌਜਵਾਨ ਇਕੱਠੇ ਬੈਠੇ ਹੋਏ ਸਨ ਅਤੇ ਕਥਿਤ ਤੌਰ ‘ਤੇ ਸੋਸ਼ਲ ਮੀਡੀਆ ਪਲੇਟਫਾਰਮ ਸਨੈਪਚੈਟ ‘ਤੇ ਲਾਈਵ ਹੋਣ ਤੋਂ ਬਾਅਦ ਪੁਰਾਣਾ ਵਿਵਾਦ ਮੁੜ ਭੜਕ ਗਿਆ। ਇਸ ਤੋਂ ਬਾਅਦ ਆਪਸੀ ਤਕਰਾਰ ਵਧ ਗਈ ਅਤੇ ਮਾਮਲਾ ਕਤਲ ਤੱਕ ਪਹੁੰਚ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਐਸਪੀ ਸਮੇਤ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਮ੍ਰਿਤਕ ਦੇ ਪਰਿਵਾਰ ਨਾਲ ਵੀ ਮੁਲਾਕਾਤ ਕੀਤੀ ਗਈ।

Advertisements

ਪੁਲਿਸ ਦਾ ਕਹਿਣਾ ਹੈ ਕਿ ਆਰੋਪੀਆਂ ਦੀ ਪਹਿਚਾਣ ਅਤੇ ਗ੍ਰਿਫ਼ਤਾਰੀ ਲਈ ਟੀਮਾਂ ਕੰਮ ਕਰ ਰਹੀਆਂ ਹਨ ਅਤੇ ਉਨ੍ਹਾਂ ਨੂੰ ਜਲਦ ਤੋਂ ਜਲਦ ਕਾਬੂ ਕਰ ਲਿਆ ਜਾਵੇਗਾ। ਦੂਜੇ ਪਾਸੇ, ਮ੍ਰਿਤਕ ਦੇ ਪਿਤਾ ਰਾਜੀਵ ਕੁਮਾਰ ਨੇ ਦੱਸਿਆ ਕਿ ਘਟਨਾ ਸਮੇਂ ਕੁਝ ਨੌਜਵਾਨ ਆਪਸ ਵਿੱਚ ਲੜ ਰਹੇ ਸਨ। ਉਨ੍ਹਾਂ ਦੇ ਅਨੁਸਾਰ, ਉਹ ਝਗੜਾ ਛੁਡਵਾਉਣ ਲਈ ਅੱਗੇ ਗਏ, ਜਿਸ ਦੌਰਾਨ ਉਨ੍ਹਾਂ ਦਾ ਪੁੱਤਰ ਵੀ ਪਿੱਛੇ ਆ ਗਿਆ। ਪਰਿਵਾਰ ਦਾ ਆਰੋਪ ਹੈ ਕਿ ਹਮਲਾਵਰਾਂ ਨੇ ਉਨ੍ਹਾਂ ਦੇ ਪੁੱਤਰ ਨੂੰ ਚਾਕੂ ਮਾਰ ਦਿੱਤਾ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਿਤਾ ਨੇ ਦੱਸਿਆ ਕਿ ਘਟਨਾ ਵਿੱਚ ਕਰੀਬ 10 ਤੋਂ 12 ਨੌਜਵਾਨ ਸ਼ਾਮਲ ਸਨ ਅਤੇ ਉਹ ਕੁਝ ਨੌਜਵਾਨਾਂ ਨੂੰ ਜਾਣਦੇ ਵੀ ਹਨ। ਉਨ੍ਹਾਂ ਨੇ ਪੁਲਿਸ ਤੋਂ ਆਰੋਪੀਆਂ ਖ਼ਿਲਾਫ਼ ਸਖ਼ਤ ਕਾਰਵਾਈ ਅਤੇ ਜਲਦ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਜਾਰੀ ਹੈ।

LEAVE A REPLY

Please enter your comment!
Please enter your name here