Sunday, October 25, 2026
Home Chandigarh PSPCL ਦੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ

PSPCL ਦੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੀ ਅਸਟੇਟ ਡਵੀਜ਼ਨ ਅਧੀਨ ਪੈਂਦੇ ਮਿੱਲਰ ਗੰਜ ਦੇ ਕਬੀਰ ਨਗਰ ਇਲਾਕੇ ਵਿਚ ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਕਾਰਨ ਪਾਵਰਕਾਮ ਵਿਭਾਗ ਦੇ ਮੁਲਾਜ਼ਮ ਦੀ ਮੌਤ ਹੋ ਗਈ, ਜਿਸ ਕਾਰਨ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ। ਇਸ ਦੌਰਾਨ ਸਮੇਂ-ਸਮੇਂ ’ਤੇ ਪਾਵਰਕਾਮ ਨਾਲ ਸਬੰਧਤ ਅਧਿਕਾਰੀਆਂ ਤੇ ਠੇਕੇਦਾਰਾਂ ਦੀ ਲਾਪਰਵਾਹੀ ਸਾਹਮਣੇ ਆਉਂਦੀ ਰਹਿੰਦੀ ਹੈ ਪਰ ਇਸ ਦੇ ਬਾਵਜੂਦ ਸਿਸਟਮ ਵਿਚ ਕੋਈ ਸੁਧਾਰ ਨਹੀਂ ਆ ਰਿਹਾ।

Advertisements

ਮ੍ਰਿਤਕ ਸੁਖਦੀਪ ਸਿੰਘ ਪਾਵਰਕਾਮ ਵਿਭਾਗ ਵਿਚ ਪਿਛਲੇ ਕਰੀਬ 7 ਸਾਲਾਂ ਤੋਂ ਡਿਊਟੀ ਕਰ ਰਿਹਾ ਸੀ ਤੇ ਹੁਣੇ ਹੀ ਉਹ ਕੰਟਰੈਕਟ ਬੇਸ ‘ਤੇ ਆਇਆ ਸੀ, ਜਿਸ ਕਾਰਨ ਘਰ ਵਿਚ ਖ਼ੁਸ਼ੀ ਦਾ ਮਾਹੌਲ ਸੀ ਪਰ ਉਸ ਦੀ ਮੌਤ ਦੀ ਖ਼ਬਰ ਤੋਂ ਬਾਅਦ ਪੂਰੇ ਘਰ ਵਿਚ ਮਾਤਮ ਪਸਰ ਗਿਆ ਹੈ।

LEAVE A REPLY

Please enter your comment!
Please enter your name here