Saturday, September 12, 2026
Home Hoshiarpur 15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ

15 ਸਤੰਬਰ ਨੂੰ ਜ਼ਿਲ੍ਹੇ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪਵਿੱਤਰ ਜੈਨ ਤਿਉਹਾਰ ਪਰਯੂਸ਼ਨ ਪਰਵ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ 15 ਸਤੰਬਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਪਰਯੂਸ਼ਨ ਪਰਵ 9 ਤੋਂ 15 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ ਅਤੇ 15 ਸਤੰਬਰ ਨੂੰ ਸਮਵਤਸਰੀ ਪਰਵ ਮਨਾਇਆ ਜਾਵੇਗਾ।

Advertisements

ਜ਼ਿਲ੍ਹਾ ਮੈਜਿਸਟ੍ਰੇਟ ਨੇ ਮਹਾਵੀਰ ਜੈਨ ਸਭਾ ਦੀ ਬੇਨਤੀ ਅਤੇ ਆਮ ਜਨਤਾ ਦੀਆਂ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੱਖਦਿਆਂ 15 ਸਤੰਬਰ, ਦਿਨ ਮੰਗਲਵਾਰ ਨੂੰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਾਰੇ ਸਲਾਟਰ ਹਾਊਸ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ।

LEAVE A REPLY

Please enter your comment!
Please enter your name here