Sunday, September 13, 2026
Home Hoshiarpur 14 ਸਤੰਬਰ ਨੂੰ ਕੀਤਾ ਜਾਵੇਗਾ ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ...

14 ਸਤੰਬਰ ਨੂੰ ਕੀਤਾ ਜਾਵੇਗਾ ਸਾਬਕਾ ਰਾਜ ਸਭਾ ਮੈਂਬਰ ਵਰਿੰਦਰ ਸਿੰਘ ਬਾਜਵਾ ਦਾ ਅੰਤਿਮ ਸੰਸਕਾਰ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਤਲਵਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਾਬਕਾ ਮੈਂਬਰ ਰਾਜ ਸਭਾ ਵਰਿੰਦਰ ਸਿੰਘ ਬਾਜਵਾ ਦਾ 12 ਸਤੰਬਰ ਨੂੰ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਉਹਨਾਂ ਦਾ ਅੰਤਿਮ ਸੰਸਕਾਰ 14 ਸਤੰਬਰ ਨੂੰ ਦੁਪਹਿਰ 12 ਵਜੇ ਸ਼ਿਵਪੁਰੀ, ਹਰਿਆਣਾ ਰੋਡ, ਹੁਸ਼ਿਆਰਪੁਰ ਵਿਖੇ ਕੀਤਾ ਜਾਵੇਗਾ।

Advertisements

ਸੰਜੀਵ ਤਲਵਾੜ ਨੇ ਕਿਹਾ ਕਿ ਵਰਿੰਦਰ ਬਾਜਵਾ ਦੇ ਦਿਹਾਂਤ ਨਾਲ ਪਰਿਵਾਰ ਅਤੇ ਸਾਕ-ਸਬੰਧੀਆਂ ਨੂੰ ਗਹਿਰਾ ਸਦਮਾ ਪਹੁੰਚਿਆ ਹੈ। ਉਨ੍ਹਾਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

LEAVE A REPLY

Please enter your comment!
Please enter your name here