Thursday, September 17, 2026
Home Hoshiarpur ਜ਼ਿਲ੍ਹਾ ਸਕੂਲ ਖੇਡਾਂ ‘ਚ ਨਾਰੂ ਨੰਗਲ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ,...

ਜ਼ਿਲ੍ਹਾ ਸਕੂਲ ਖੇਡਾਂ ‘ਚ ਨਾਰੂ ਨੰਗਲ ਸਕੂਲ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ, ਜੇਤੂਆਂ ਨੂੰ ਕੀਤਾ ਸਨਮਾਨਿਤ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਹਰਜਿੰਦਰ ਕੌਰ ਦੀ ਰਹਿਨੁਮਾਈ ਹੇਠ ਕਰਵਾਈਆਂ ਗਈਆਂ ਜ਼ਿਲ੍ਹਾ ਸਕੂਲ ਖੇਡਾਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਾਰੂ ਨੰਗਲ ਦੇ ਖਿਡਾਰੀਆਂ ਨੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਉਂਦੇ ਹੋਏ ਵੱਡੀਆਂ ਪ੍ਰਾਪਤੀਆਂ ਹਾਸਲ ਕੀਤੀਆਂ ਹਨ।

Advertisements

ਖੇਡਾਂ ਵਿੱਚ ਮੱਲਾਂ ਮਾਰੀਆਂ

ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ:

ਖੋ-ਖੋ: ਅੰਡਰ-14 ਅਤੇ ਅੰਡਰ-19 ਲੜਕਿਆਂ ਨੇ ਗੋਲਡ ਮੈਡਲ, ਜਦਕਿ ਅੰਡਰ-17 ਲੜਕੀਆਂ ਨੇ ਵੀ ਗੋਲਡ ਮੈਡਲ ‘ਤੇ ਕਬਜ਼ਾ ਕੀਤਾ।
ਬਾਕਸਿੰਗ: 5 ਗੋਲਡ, 2 ਸਿਲਵਰ ਅਤੇ 1 ਬ੍ਰੌਂਜ਼ ਮੈਡਲ ਜਿੱਤਿਆ।
ਤਾਈਕਵਾਂਡੋ / ਕਰਾਟੇ: 11 ਗੋਲਡ, 6 ਸਿਲਵਰ ਅਤੇ 5 ਬ੍ਰੌਂਜ਼ ਮੈਡਲ ਹਾਸਲ ਕੀਤੇ।
ਫੁੱਟਬਾਲ: ਜ਼ੋਨਲ ਖੇਡਾਂ ਵਿੱਚ ਪਹਿਲੀ ਵਾਰ ਭਾਗ ਲੈ ਕੇ ਅੰਡਰ-17 ਲੜਕੀਆਂ ਦੀ ਟੀਮ ਨੇ ਬਜਰਵਰ ਸਕੂਲ ਨੂੰ ਹਰਾ ਕੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਦੇ ਸੈਮੀਫਾਈਨਲ ਤੱਕ ਦਾ ਸਫ਼ਰ ਤੈਅ ਕੀਤਾ।

ਵਿਸ਼ੇਸ਼ ਇਨਾਮ ਵੰਡ ਸਮਾਰੋਹ

ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ਖੁਸ਼ੀ ਵਿੱਚ ਸਕੂਲ ਵਿਖੇ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਵਿੱਚ ਲਾਇਨਜ਼ ਕਲੱਬ ਹੁਸ਼ਿਆਰਪੁਰ PRINCE ਦੇ ਚੇਅਰਮੈਨ LION ਰਣਜੀਤ ਸਿੰਘ ਰਾਣਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਦੁਬਈ ਤੋਂ LION ਸੁਰਜੀਤ ਕੁਮਾਰ (ਐੱਨ.ਆਰ.ਆਈ.) ਉਚੇਚੇ ਤੌਰ ‘ਤੇ ਬੱਚਿਆਂ ਨੂੰ ਉਤਸ਼ਾਹਿਤ ਕਰਨ ਲਈ ਪਹੁੰਚੇ।

ਮੁੱਖ ਮਹਿਮਾਨ ਵੱਲੋਂ ਵੱਡਾ ਐਲਾਨ

ਮੁੱਖ ਮਹਿਮਾਨ LION ਰਣਜੀਤ ਸਿੰਘ ਰਾਣਾ ਨੇ ਐਲਾਨ ਕੀਤਾ ਕਿ ਸਟੇਟ ਅਤੇ ਨੈਸ਼ਨਲ ਪੱਧਰ ਦੀਆਂ ਖੇਡਾਂ ਵਿੱਚ ਕੋਈ ਵੀ ਪੋਜ਼ੀਸ਼ਨ ਹਾਸਲ ਕਰਨ ਵਾਲੇ ਖਿਡਾਰੀਆਂ ਨੂੰ ਟਰੈਕ ਸੂਟ ਦਿੱਤੇ ਜਾਣਗੇ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਵੀ ਉਹਨਾਂ ਵੱਲੋਂ ਸਕੂਲ ਨੂੰ 50 ਟਰੈਕ ਸੂਟ ਭੇਂਟ ਕੀਤੇ ਗਏ ਸਨ।

ਸਕੂਲ ਪ੍ਰਬੰਧਕਾਂ ਅਤੇ ਸਟਾਫ਼ ਦੀ ਸ਼ਲਾਘਾ

ਸਕੂਲ ਦੇ ਪ੍ਰਿੰਸੀਪਲ ਸ਼ੈਲੇਂਦਰ ਠਾਕੁਰ ਅਤੇ ਐੱਸ.ਐੱਮ.ਸੀ. (SMC) ਚੇਅਰਮੈਨ ਗੁਰਪ੍ਰੀਤ, ਪਿੰਡ ਨਾਰੂ ਨੰਗਲ ਖਾਸ ਦੇ ਸਰਪੰਚ ਊਸ਼ਾ ਅਤੇ ਪਿੰਡ ਧੀਰੋਵਾਲ ਦੇ ਸਰਪੰਚ ਬਲਵੀਰ ਕੌਰ ਸਮੂਹ ਮੈਂਬਰਾਂ ਵੱਲੋਂ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਮੁੱਖ ਮਹਿਮਾਨਾਂ ਨੇ ਸਕੂਲ ਦੇ ਵਧੀਆ ਖੇਡ ਮਾਹੌਲ ਅਤੇ ਸਮੂਹ ਸਟਾਫ਼ ਦੇ ਆਪਸੀ ਤਾਲਮੇਲ ਦੀ ਸ਼ਲਾਘਾ ਕੀਤੀ। ਉੱਥੇ ਹੀ ਖੇਡ ਇੰਚਾਰਜ ਸੁਰਜੀਤ ਸਿੰਘ (ਲੈਕਚਰਾਰ) ਦੀ ਸੁਚੱਜੀ ਰਹਿਨੁਮਾਈ ਦੀ ਵੀ ਪ੍ਰਸ਼ੰਸਾ ਕੀਤੀ ਗਈ, ਜਿਨ੍ਹਾਂ ਦੀ ਦੇਖ-ਰੇਖ ਹੇਠ ਸਕੂਲ 2016 ਤੋਂ ਖੇਡਾਂ ਦੇ ਖੇਤਰ ਵਿੱਚ ਲਗਾਤਾਰ ਮੱਲਾਂ ਮਾਰ ਰਿਹਾ ਹੈ।

LEAVE A REPLY

Please enter your comment!
Please enter your name here