Thursday, September 17, 2026
Home Chandigarh ਪੰਜਾਬ ‘ਚ ਕਿਸਾਨਾਂ ਦਾ ਰੇਲ ਰੋਕੋ ਵਿਰੋਧ ਪ੍ਰਦਰਸ਼ਨ, ਦੁਪਹਿਰ 12 ਵਜੇ ਤੋਂ...

ਪੰਜਾਬ ‘ਚ ਕਿਸਾਨਾਂ ਦਾ ਰੇਲ ਰੋਕੋ ਵਿਰੋਧ ਪ੍ਰਦਰਸ਼ਨ, ਦੁਪਹਿਰ 12 ਵਜੇ ਤੋਂ ਰੋਕੀਆਂ ਜਾਣਗੀਆਂ ਰੇਲ ਗੱਡੀਆਂ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਵਿੱਚ ਰੇਲ ਯਾਤਰੀਆਂ ਲਈ ਅਹਿਮ ਸਾਹਮਣੇ ਖ਼ਬਰ ਆਈ ਹੈ। ਕਿਸਾਨ ਮਜ਼ਦੂਰ ਮੋਰਚਾ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਰੇਲ ਰੋਕੋ ਅੰਦੋਲਨ ਕੀਤਾ ਜਾ ਰਿਹਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਨੁਸਾਰ ਦੁਪਹਿਰ 12 ਵਜੇ ਤੋਂ ਰੇਲਾਂ ਰੋਕੀਆਂ ਜਾਣਗੀਆਂ। ਗੁਰਦਾਸਪੁਰ, ਅੰਮ੍ਰਿਤਸਰ, ਮੋਗਾ, ਫਿਰੋਜ਼ਪੁਰ ਅਤੇ ਸੰਗਰੂਰ ਵਿੱਚ ਰੇਲਵੇ ਟਰੈਕ ਜਾਮ ਕਰਨ ਦਾ ਐਲਾਨ ਕੀਤਾ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਮੰਗਾਂ ‘ਤੇ ਗੱਲਬਾਤ ਲਈ ਅਲਟੀਮੇਟਮ ਦਿੱਤਾ ਗਿਆ ਸੀ, ਪਰ ਕੋਈ ਠੋਸ ਹੁੰਗਾਰਾ ਨਹੀਂ ਮਿਲਿਆ।

Advertisements

ਪੰਧੇਰ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਕਾਰਵਾਈ ਕੀਤੀ ਜਾਂਦੀ ਹੈ ਤਾਂ ਇਸਦੀ ਜ਼ਿੰਮੇਵਾਰੀ ਸੂਬਾ ਸਰਕਾਰ ਦੀ ਹੋਵੇਗੀ। 18 ਸਤੰਬਰ ਨੂੰ ਹੋਣ ਵਾਲੀ ਮੀਟਿੰਗ ਵਿੱਚ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

LEAVE A REPLY

Please enter your comment!
Please enter your name here