Thursday, September 17, 2026
Home hoshiarpur ਬਾਹੋਵਾਲ ਵਿਖੇ ਬੱਕਰੀ ਪਾਲਣ ਸਬੰਧੀ ਸਿਖਲਾਈ ਕੋਰਸ ਕਰਵਾਇਆ

ਬਾਹੋਵਾਲ ਵਿਖੇ ਬੱਕਰੀ ਪਾਲਣ ਸਬੰਧੀ ਸਿਖਲਾਈ ਕੋਰਸ ਕਰਵਾਇਆ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਪੰਜਾਬ ਐਗਰੀਕਲਚਰਲ ਯੂਨੀਵਿਰਸਟੀ, ਲੁਧਿਆਣਾ ਦੀ ਸਰਪ੍ਰਸਤੀ ਅਧੀਨ ਕੰਮ ਕਰ ਰਹੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵਿਖੇ ਬੱਕਰੀ ਪਾਲਣ ਸਬੰਧੀ ਪੰਜ ਦਿਨਾਂ ਦਾ ਕਿੱਤਾ-ਮੁੱਖੀ ਸਿਖਲਾਈ ਕੋਰਸ ਮਿਤੀ 8 ਤੋਂ 14 ਸਤਬੰਰ, 2026 ਤੱਕ ਲਗਾਇਆ ਗਿਆ। ਇਸ ਸਿਖਲਾਈ ਕੋਰਸ ਵਿੱਚ 44 ਕਿਸਾਨ ਵੀਰਾਂ, ਕਿਸਾਨ ਬੀਬੀਆਂ ਅਤੇ ਪੇਂਡੂ ਨੋਜਵਾਨਾਂ ਨੇ ਭਾਗ ਲਿਆ। ਸਿਖਲਾਈ ਵਿੱਚ ਪਹੁੰਚੇ ਸਿਖਿਆਰਥੀਆਂ ਨੂੰ ਡਾ.ਮਨਿੰਦਰ ਸਿੰਘ ਬੌਂਸ, ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਵੱਲੋਂ ਸੰਬੋਧਤ ਕੀਤਾ ਗਿਆ, ਜਿਸ ਵਿਚ ਉਨ੍ਹਾਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਜਾਣੂੰ ਕਰਵਾਇਆ ਅਤੇ ਸਹਾਇਕ ਧੰਦੇ ਅਪਣਾਕੇ ਵਧੇਰੇ ਮੁਨਾਫਾ ਪ੍ਰਾਪਤ ਕਰਨ ਲਈ ਪ੍ਰੇਰਿਤ ਕੀਤਾ।

Advertisements

ਸਿਖਲਾਈ ਕੋਰਸ ਦੌਰਾਨ ਡਾ.ਪਰਮਿੰਦਰ ਸਿੰਘ, ਸਹਿਯੋਗੀ ਪ੍ਰੋਫੈਸਰ (ਪਸ਼ੂ ਵਿਗਿਆਨ), ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਵਲੋ ਬੱਕਰੀ ਪਾਲਣ ਸਬੰਧੀ ਜਾਣਕਾਰੀ ਵਿਸਥਾਰ ਨਾਲ ਸਾਂਝੀ ਕੀਤੀ ਗਈ, ਜਿਸ ਵਿੱਚ ਬੱਕਰੀਆਂ ਦੀਆਂ ਨਸਲਾਂ, ਬੱਕਰੀਆਂ ਦੀ ਸਾਂਭ-ਸੰਭਾਲ, ਛੋਟੇ ਬੱਚੀਆਂ ਦੀ ਦੇਖ-ਭਾਲ, ਸ਼ੈਡਾਂ ਦੀ ਉਸਾਰੀ ਅਤੇ ਪਸ਼ੂਆਂ ਲਈ ਸੰਤੁਲਿਤ ਵੰਡ ਤਿਆਰ ਕਰਨਾ ਆਦਿ, ਸ਼ਾਮਿਲ ਸੀ। ਪਸ਼ੂ ਪਾਲਣ ਵਿਭਾਗ, ਹੁਸ਼ਿਆਰਪੁਰ ਦੇ ਸੇਵਾ-ਮੁਕਤ ਵੈਟਰਨਰੀ ਅਫਸਰਂ ਡਾ.ਕਰਨੈਲ ਸਿੰਘ ਅਤੇ ਵੈਟਰਨਰੀ ਅਫਸਰ ਡਾ.ਅਧਿਰਾਜ ਸਿੰਘ ਨੇ ਵੀ ਸਿਖਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਬੱਕਰੀਆਂ ਵਿੱਚ ਬਿਮਾਰੀਆਂ ਦੀ ਰੋਕਥਾਮ ਤੇ ਬਚਾਅ ਸਬੰਧੀ ਜ਼ਰੂਰੀ ਨੁਕਤੇ ਸਾਂਝੇ ਕੀਤੇ ਗਏ ਤੇ ਵਿਭਾਗ ਵਲੋ ਕਿਸਾਨਾਂ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ।

LEAVE A REPLY

Please enter your comment!
Please enter your name here