Sunday, September 20, 2026
Home Hoshiarpur ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮਾਂ ਦਾ ਸੜਕਾਂ ‘ਤੇ ਰੋਸ, ਸਿਹਤ ਮੰਤਰੀ ਪੰਜਾਬ ਦਾ ਅਰਥੀ...

ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮਾਂ ਦਾ ਸੜਕਾਂ ‘ਤੇ ਰੋਸ, ਸਿਹਤ ਮੰਤਰੀ ਪੰਜਾਬ ਦਾ ਅਰਥੀ ਫੂਕ ਮੁਜ਼ਾਹਰਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਲੁਧਿਆਣਾ ਦੇ ਰੱਖਬਾਗ਼ ਵਿਖੇ ਸੂਬਾ ਕਮੇਟੀ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਗੁਰਜਿੰਦਰ ਸਿੰਘ ਔਲਖ ਦੀ ਅਗਵਾਈ ਵਿੱਚ ਕੀਤੀ ਗਈ। ਇਸ ਮੀਟਿੰਗ ਵਿੱਚ 31 ਅਗਸਤ ਪਟਿਆਲਾ ਵਿਖੇ ਸਿਹਤ ਮੰਤਰੀ ਦੀ ਕੋਠੀ ਅੱਗੇ ਕੀਤੇ ਰੋਸ਼ ਪ੍ਰਦਰਸ਼ਨ ਅਤੇ 2 ਸਤੰਬਰ ਸਿਹਤ ਮੰਤਰੀ ਪੰਜਾਬ ਅਤੇ ਸਿਹਤ ਡਾਇਰੈਕਟਰਾਂ ਨਾਲ ਹੋਈ ਮੀਟਿੰਗ ਬਾਰੇ ਸੂਬਾ ਕਮੇਟੀ ਨਾਲ ਵਿਚਾਰ ਚਰਚਾ ਕੀਤੀ ਗਈ। ਜਥੇਬੰਦੀ ਆਗੂਆਂ ਵੱਲੋਂ ਦੱਸਿਆ ਗਿਆ ਕਿ ਇਸ ਮੀਟਿੰਗ ਵਿੱਚ ਸਿਹਤ ਮੰਤਰੀ ਪੰਜਾਬ ਅਤੇ ਸਿਹਤ ਡਾਇਰੈਕਟਰਾਂ ਨਾਲ ਜਥੇਬੰਦੀ ਦੀਆਂ ਮੰਗਾਂ ਦੀ ਸਹਿਮਤੀ ਨਾ ਬਣਨ ਕਰਕੇ ਇਹ ਮੀਟਿੰਗ ਬੇਸਿੱਟਾ ਰਹੀ। ਇਸ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ ਸਿਹਤ ਵਿਭਾਗ ਦੇ ਸਮੂਹ ਕੈਟਾਗਰੀਆਂ ਦੇ ਕੱਚੇ ਮੁਲਾਜ਼ਮਾਂ ਨੂੰ ਵਿਭਾਗ ਅਧੀਨ ਲੈ ਕੇ ਪੱਕੇ ਕਰਨ ਦੀ ਮੰਗ, ਬਰਾਬਰ ਕੰਮ ਬਰਾਬਰ ਤਨਖਾਹ ਦੀ ਮੰਗ ਅਤੇ ਬਿੱਲ 2026 ਵਿੱਚ ਸਮੂਹ ਕੈਟਾਗਰੀਆਂ ਨੂੰ ਸ਼ਾਮਿਲ ਕਰਨ ਦੀ ਮੰਗ ਰੱਖੀ ਗਈ ਸੀ। ਪਰ ਇਸ ਮੀਟਿੰਗ ਵਿੱਚ ਸਿਹਤ ਮੰਤਰੀ ਪੰਜਾਬ ਅਤੇ ਸਿਹਤ ਡਾਇਰੈਕਟਰਾਂ ਵੱਲੋਂ ਸਹਿਮਤੀ ਨਾ ਬਣਨ ਕਰਕੇ ਆਊਟਸੋਰਸ ਮੁਲਾਜ਼ਮਾਂ ਵਿੱਚ ਕਾਫੀ ਭਾਰੀ ਰੋਸ ਪਾਇਆ ਜਾ ਰਿਹਾ ਹੈ।

Advertisements

ਜਿਸ ਤੋਂ ਬਾਅਦ ਜਥੇਬੰਦੀ ਆਗੂਆਂ ਨੇ ਸੂਬਾ ਪੱਧਰੀ ਮੀਟਿੰਗ ਲੁਧਿਆਣਾ ਵਿਖੇ ਕਰਕੇ ਇਹ ਫੈਸਲਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੇ ਹਰ ਜਿਲ੍ਹੇ ਵਿੱਚੋਂ ਲਗਾਤਾਰ ਸਿਹਤ ਮੰਤਰੀ ਪੰਜਾਬ ਦੇ ਪੁਤਲਾ ਫੂਕ ਰੋਸ ਮੁਜ਼ਾਹਰੇ ਭਾਰੀ ਗਿਣਤੀ ਵਿੱਚ ਕੀਤੇ ਜਾਣਗੇ। ਇਹ ਅਰਥੀ ਫੂਕ ਮੁਜ਼ਾਹਰੇ ਮਿਤੀ 14 ਸਤੰਬਰ ਤੋਂ ਵੱਖ-ਵੱਖ ਜਿਲ੍ਹਿਆਂ ਬਠਿੰਡਾ, ਨਵਾਂ ਸ਼ਹਿਰ, ਮਾਨਸਾ, ਪਠਾਨਕੋਟ, ਪਟਿਆਲਾ, ਸ੍ਰੀ ਅੰਮ੍ਰਿਤਸਰ ਸਾਹਿਬ ,ਸ੍ਰੀ ਮੁਕਤਸਰ ਸਾਹਿਬ , ਹੁਸ਼ਿਆਰਪੁਰ ਅਤੇ ਬਾਕੀ ਰਹਿੰਦੇ ਜਿਲ੍ਹਿਆਂ ਵਿੱਚ ਸਿਹਤ ਮੰਤਰੀ ਪੰਜਾਬ ਦੇ ਪੁਤਲੇ ਫੂਕਣ ਤੋਂ ਬਾਅਦ  ਜਥੇਬੰਦੀ ਵੱਲੋਂ ਸੂਬਾ ਪੱਧਰੀ ਮੀਟਿੰਗ ਲਗਾ ਕੇ ਅਗਲੇ ਸੰਘਰਸ਼ ਉਲੀਕੇ ਜਾਣਗੇ। ਇਸਦੇ ਨਾਲ ਹੀ ਜਥੇਬੰਦੀ ਆਗੂਆਂ ਨੇ ਕਿਹਾ ਕਿ ਮਿਤੀ 31 ਅਗਸਤ 2026 ਨੂੰ ਪਟਿਆਲਾ ਵਿਖੇ ਸਿਹਤ ਮੰਤਰੀ ਦੀ ਕੋਠੀ ਅੱਗੇ ਦਿੱਤੇ ਧਰਨੇ ਵਿੱਚ ਪਹੁੰਚੇ ਪੰਜਾਬ ਦੇ ਵੱਖ-ਵੱਖ ਜਿਲਿਆਂ ਦੇ ਅਰੋਗਿਆ ਮਿੱਤਰਾ ਮੁਲਾਜ਼ਮਾਂ ਨੂੰ ਜ਼ਿਲ੍ਹਾ ਅਧਿਕਾਰੀਆਂ ਵੱਲੋਂ ਤਾੜਨਾ ਪੱਤਰ ਅਤੇ ਨੌਕਰੀ ਤੋਂ ਫਾਰਗ ਕਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ।

ਜਿਸਦਾ ਜਥੇਬੰਦੀ ਵੱਲੋਂ ਨਿਖੇਧੀ ਕਰਦਿਆਂ ਕਿਹਾ ਕਿ ਅਗਰ ਕਿਸੇ ਵੀ ਜਿਲ੍ਹੇ ਵਿੱਚ ਅਰੋਗਿਆ ਮਿੱਤਰਾ ਸਾਥੀ ਦੇ ਕੱਢੇ ਗਏ ਤਾੜਨਾ ਪੱਤਰ ਰੱਦ ਨਾ ਕੀਤੇ ਗਏ ਅਤੇ ਕਿਸੇ ਵੀ ਆਊਟਸੋਰਸ ਮੁਲਾਜ਼ਮ ਨਾਲ ਫ਼ਿਰ ਤੋਂ ਇਸ ਤਰ੍ਹਾਂ ਦੀ ਵਧੀਕੀ ਅਧਿਕਾਰੀਆਂ ਵੱਲੋੰ ਕੀਤੀ ਗਈ ਤਾਂ ਆਊਟਸੋਰਸ ਜਥੇਬੰਦੀ ਵੱਲੋ ਸਾਥੀਆਂ ਦੇ ਹੱਕ ਵਿੱਚ ਪੰਜਾਬ ਪੱਧਰੀ ਕੰਮ ਬੰਦ ਕਰਕੇ ਰੋਸ ਮੁਜ਼ਾਹਰਾ ਕੀਤਾ ਜਾਵੇਗਾ। ਜਿਸ ਦੇ ਚਲਦਿਆਂ ਅੱਜ ਮਿਤੀ – 17 ਸਤੰਬਰ 2026 ਨੂੰ ਸਿਵਿਲ ਹਸਪਤਾਲ ਹੁਸ਼ਿਆਰਪੁਰ ਵਿਖੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਦਾ ਪੁਤਲਾ ਫੂਕਿਆ ਗਿਆ ।ਜਿਸ ਵਿੱਚ ਜਿਲ੍ਹਾ ਪ੍ਰਧਾਨ ਬਲਜਿੰਦਰ ਕੁਮਾਰ,ਸੀਨੀਅਰ ਮੀਤ ਪ੍ਰਧਾਨ ਅਕਾਸ਼ ਆਦੀਆ, ਬਲਵਿੰਦਰ ਕੁਮਾਰ ਪ੍ਰਧਾਨ ਸਫ਼ਾਈ ਸੇਵਕ ਸਾਂਝੀ ਏਕਤਾ ਯੂਨੀਅਨ,ਪ੍ਰੈਸ ਸਕੱਤਰ ਸਚਿਨ ,ਕੈਸ਼ੀਅਰ ਸੁਨੀਤਾ, ਸੁਨੀਲ ਯੂਨੀਅਨ ਮੈਂਬਰ, ਲਵਪ੍ਰੀਤ ਕੌਰ ਅਰੋਗਿਆ ਮਿੱਤਰ, ਲਵਪ੍ਰੀਤ ਅਰੋਗਤਾ ਮਿੱਤਰ , ਅਮਨ , ਸੁਨੀਲ, ਅਤੇ ਹੋਰ ਸਾਥੀ ਮੌਜੂਦ ਰਹੇ।

LEAVE A REPLY

Please enter your comment!
Please enter your name here