Sunday, September 20, 2026
Home Chandigarh ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫ਼ੀਸਦੀ DA

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਮਿਲੇਗਾ 50 ਫ਼ੀਸਦੀ DA

ਚੰਡੀਗੜ੍ਹ (ਦ ਸਟੈਲਰ ਨਿਊਜ਼)। ਪੰਜਾਬ ਸਰਕਾਰ ਨੇ ਮੁਲਾਜ਼ਮਾਂ ਨਾਲ ਬਣੀ ਦਰਾੜ ਨੂੰ ਭਰਨ ਲਈ ਪਹਿਲੀ ਅਕਤੂਬਰ ਤੋਂ ਸਰਕਾਰੀ ਮੁਲਾਜ਼ਮਾਂ ਨੂੰ ਪੰਜਾਹ ਫ਼ੀਸਦੀ ਡੀ ਏ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਅਤੇ ਸਾਂਝੀ ਤਾਲਮੇਲ ਕਮੇਟੀ ਵਿਚਾਲੇ ਮਹਿੰਗਾਈ ਭੱਤੇ ਨੂੰ ਲੈ ਕੇ ਸਹਿਮਤੀ ਬਣ ਗਈ ਹੈ। ਮੁੱਖ ਮੰਤਰੀ ਨਿਵਾਸ ’ਤੇ ਹੋਈ ਮੀਟਿੰਗ ਵਿੱਚ ਹੋਏ ਫ਼ੈਸਲਿਆਂ ਤੋਂ ਕੈਬਨਿਟ ਮੰਤਰੀ ਅਮਨ ਅਰੋੜਾ ਤੇ ਸਾਂਝੀ ਤਾਲਮੇਲ ਕਮੇਟੀ ਨੇ ਸਾਂਝੀ ਪ੍ਰੈੱਸ ਕਾਨਫ਼ਰੰਸ ਕਰਕੇ ਜਾਣੂ ਕਰਾਇਆ। ਪੰਜਾਬ ਸਰਕਾਰ ਨੇ ਚਾਰ ਚਾਰ ਫ਼ੀਸਦੀ ਦੋ ਕਿਸ਼ਤਾਂ ਵਿੱਚ ਡੀ ਏ ਅਕਤੂਬਰ ਦੀ ਤਨਖ਼ਾਹ ਨਾਲ ਦੇਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਸਰਕਾਰ ਪਹਿਲੀ ਅਕਤੂਬਰ ਤੋਂ 50 ਫ਼ੀਸਦੀ ਮਹਿੰਗਾਈ ਭੱਤਾ ਦੇਵੇਗੀ। ਨਵੇਂ ਫ਼ੈਸਲੇ ਨਾਲ ਹੁਣ ਡੀ ਏ 42 ਫ਼ੀਸਦੀ ਤੋਂ ਵੱਧ ਕੇ 50 ਫ਼ੀਸਦੀ ਹੋ ਗਿਆ ਹੈ।

Advertisements

ਪੰਜਾਬ ਸਰਕਾਰ ਦੇ ਮੁਲਾਜ਼ਮਾਂ ਵੱਲੋਂ 60 ਫ਼ੀਸਦੀ ਡੀ ਏ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਮੀਟਿੰਗ ਵਿੱਚ ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਦੀ ਪੇਸ਼ਕਸ਼ ਨੂੰ ਸਵੀਕਾਰ ਕਰ ਲਿਆ। ਸਾਂਝੀ ਮੀਟਿੰਗ ਵਿੱਚ ਮੁਲਾਜ਼ਮਾਂ ਆਗੂਆਂ ਨੇ ਬਾਕੀ ਮੰਗਾਂ ਬਾਰੇ ਵੀ ਆਪਣਾ ਪੱਖ ਰੱਖਿਆ ਜਿਨ੍ਹਾਂ ’ਤੇ ਵਿਚਾਰ ਕਰਨ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਭਰੋਸਾ ਦਿੱਤਾ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਡੀ ਏ ਵਿੱਚ ਅੱਠ ਫ਼ੀਸਦੀ ਵਾਧੇ ਨਾਲ ਪੰਜਾਬ ਸਰਕਾਰ  ’ਤੇ ਕਰੀਬ 250 ਕਰੋੜ ਦਾ ਵਿੱਤੀ ਬੋਝ ਪਵੇਗਾ। ਮੁੱਖ ਮੰਤਰੀ ਵੱਲੋਂ ਬਾਕੀ ਮੁਲਾਜ਼ਮਾਂ ਮੰਗਾਂ  ਬਾਰੇ ਮੀਟਿੰਗ ਦੋ ਹਫ਼ਤੇ ਬਾਅਦ ਕੀਤੀ ਜਾਵੇਗੀ। ਮੀਟਿੰਗ ’ਚ ਸਹਿਮਤੀ ਬਣਨ ਮਗਰੋਂ ਮੁਲਾਜ਼ਮ ਆਗੂਆਂ ਤੇ ਮੁੱਖ ਮੰਤਰੀ ਨੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਾਇਆ।

LEAVE A REPLY

Please enter your comment!
Please enter your name here