Sunday, September 20, 2026
Home Chandigarh ਮੁਹਾਲੀ ‘ਚ ਕਾਰੋਬਾਰੀਆਂ ਅਤੇ ਫਿਲਮ ਪ੍ਰੋਡਿਊਸਰ ਦੇ ਘਰ ਫਾਇਰਿੰਗ, ਬਿਸ਼ਨੋਈ ਗੈਂਗ ਦੇ...

ਮੁਹਾਲੀ ‘ਚ ਕਾਰੋਬਾਰੀਆਂ ਅਤੇ ਫਿਲਮ ਪ੍ਰੋਡਿਊਸਰ ਦੇ ਘਰ ਫਾਇਰਿੰਗ, ਬਿਸ਼ਨੋਈ ਗੈਂਗ ਦੇ 4 ਸ਼ੂਟਰ ਗ੍ਰਿਫ਼ਤਾਰ

ਮੁਹਾਲੀ (ਦ ਸਟੈਲਰ ਨਿਊਜ਼)। ਮੁਹਾਲੀ ਵਿੱਚ ਕਾਰੋਬਾਰੀਆਂ ਅਤੇ ਫਿਲਮ ਪ੍ਰੋਡਿਊਸਰ ਦੇ ਘਰ ਫਾਇਰਿੰਗ ਦੇ ਮਾਮਲੇ ਵਿੱਚ ਪੁਲਿਸ ਨੇ ਲਾਰੈਂਸ ਬਿਸ਼ਨੋਈ ਗੈਂਗ ਦੇ 4 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਨੁਸਾਰ, ਮੁਲਜ਼ਮਾਂ ਵੱਲੋਂ ਕਾਰੋਬਾਰੀਆਂ ਤੋਂ 5-5 ਕਰੋੜ ਰੁਪਏ ਦੀ ਫਿਰੌਤੀ ਮੰਗੀ ਗਈ ਸੀ ਅਤੇ ਡਰਾਉਣ ਲਈ ਉਨ੍ਹਾਂ ਦੇ ਘਰਾਂ ’ਤੇ ਗੋਲੀਆਂ ਚਲਾਈਆਂ ਗਈਆਂ।

Advertisements

ਗ੍ਰਿਫ਼ਤਾਰ ਮੁਲਜ਼ਮਾਂ ਵਿੱਚ 23 ਸਾਲਾ ਆਕਾਸ਼ਦੀਪ ਸਿੰਘ ਵੀ ਸ਼ਾਮਲ ਹੈ। ਪੁਲਿਸ ਅਨੁਸਾਰ ਆਕਾਸ਼ਦੀਪ ਇੱਕ DGP ਰੈਂਕ ਦੇ ਪੁਲਿਸ ਅਧਿਕਾਰੀ ਦਾ ਭਤੀਜਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ 5 ਪਿਸਤੌਲ, 12 ਕਾਰਤੂਸ ਅਤੇ ਇੱਕ SUV ਵੀ ਬਰਾਮਦ ਕੀਤੀ ਹੈ। ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here