Sunday, September 20, 2026
Home Crime ਮਾਹਿਲਪੁਰ ‘ਚ ਕੱਪੜਿਆਂ ਦੀ ਦੁਕਾਨ ’ਤੇ ਫਾਇਰਿੰਗ, ਦੁਕਾਨਦਾਰ ਦੇ ਪੇਟ ‘ਚ ਲੱਗੀ...

ਮਾਹਿਲਪੁਰ ‘ਚ ਕੱਪੜਿਆਂ ਦੀ ਦੁਕਾਨ ’ਤੇ ਫਾਇਰਿੰਗ, ਦੁਕਾਨਦਾਰ ਦੇ ਪੇਟ ‘ਚ ਲੱਗੀ ਗੋਲੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਦੇ ਕਸਬਾ ਮਾਹਿਲਪੁਰ ਵਿੱਚ ਸ਼ਹੀਦਾਂ ਰੋਡ ’ਤੇ ਇੱਕ ਕੱਪੜਿਆਂ ਦੀ ਦੁਕਾਨ ’ਤੇ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬੀਤੀ ਸ਼ਾਮ ਕਰੀਬ 7 ਵਜੇ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ ’ਤੇ ਦੁਕਾਨ ਦੇ ਨੇੜੇ ਪਹੁੰਚੇ। ਇੱਕ ਨੌਜਵਾਨ ਮੋਟਰਸਾਈਕਲ ਕੋਲ ਰੁਕਿਆ ਰਿਹਾ, ਜਦਕਿ ਦੂਜਾ ਦੁਕਾਨ ਦੇ ਦਰਵਾਜ਼ੇ ਤੱਕ ਗਿਆ ਅਤੇ ਸ਼ੀਸ਼ਾ ਥੋੜ੍ਹਾ ਖੋਲ੍ਹ ਕੇ ਅੰਦਰ ਪਿਸਤੌਲ ਨਾਲ ਫਾਇਰ ਕਰ ਦਿੱਤਾ।

Advertisements

ਗੋਲੀ ਦੁਕਾਨ ਦੇ ਸੰਚਾਲਕ ਜਸਵੀਰ ਸਿੰਘ ਦੇ ਖੱਬੇ ਪਾਸੇ ਪੇਟ ਵਿੱਚ ਲੱਗੀ, ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਵਾਰਦਾਤ ਤੋਂ ਬਾਅਦ ਦੋਵੇਂ ਹਮਲਾਵਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਮੌਕੇ ਤੋਂ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਆਸ-ਪਾਸ ਦੇ CCTV ਕੈਮਰਿਆਂ ਦੀ ਫੁਟੇਜ ਵੀ ਖੰਗਾਲੀ ਜਾ ਰਹੀ ਹੈ। ਫਿਲਹਾਲ ਹਮਲਾਵਰਾਂ ਦੀ ਪਹਿਚਾਣ ਨਹੀਂ ਹੋ ਸਕੀ ਅਤੇ ਫਾਇਰਿੰਗ ਦੇ ਕਾਰਨਾਂ ਦਾ ਵੀ ਪਤਾ ਨਹੀਂ ਲੱਗਿਆ। ਪੁਲਿਸ ਨੇ ਕਤਲ ਦੀ ਕੋਸ਼ਿਸ਼ ਅਤੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here