Tuesday, September 22, 2026
Home Punjab ਮਾਮੂਲੀ ਝਗੜੇ ਦੌਰਾਨ ਕਬੱਡੀ ਖਿਡਾਰੀ ਜਸਕਰਨ ਸਿੰਘ ਦਾ ਕਤਲ

ਮਾਮੂਲੀ ਝਗੜੇ ਦੌਰਾਨ ਕਬੱਡੀ ਖਿਡਾਰੀ ਜਸਕਰਨ ਸਿੰਘ ਦਾ ਕਤਲ

ਲੁਧਿਆਣਾ (ਦ ਸਟੈਲਰ ਨਿਊਜ਼)। ਲੁਧਿਆਣਾ ਦੇ ਪਿੰਡ ਰੋਗਲਾ ਵਿੱਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦੋ ਧਿਰਾਂ ਵਿੱਚ ਜੰਮ ਕੇ ਲੜਾਈ ਹੋਈ। ਇਸ ਲੜਾਈ ਵਿੱਚ ਪਿੰਡ ਰੋਗਲਾ ਦੇ ਕਬੱਡੀ ਖਿਡਾਰੀ ਨੌਜਵਾਨ ਜਸਕਰਨ ਸਿੰਘ ਦੇ ਡੂੰਘੀਆਂ ਸੱਟਾਂ ਲੱਗਣ ਨਾਲ ਜ਼ਖ਼ਮੀ ਹੋ ਗਿਆ ਸੀ। ਉਸ ਨੂੰ ਤੁਰੰਤ ਕੌਹਰੀਆਂ ਹਸਪਤਾਲ ਦਾਖ਼ਲ ਕਰਵਾਇਆ ਗਿਆ ਅਤੇ ਉਸ ਤੋਂ ਬਾਅਦ ਉਸ ਨੂੰ ਸੰਗਰੂਰ ਰੈਫਰ ਕੀਤਾ ਗਿਆ। ਗੰਭੀਰ ਸੱਟਾਂ ਲੱਗਣ ਕਾਰਨ ਕਬੱਡੀ ਖਿਡਾਰੀ ਜਸਕਰਨ ਸਿੰਘ ਨੂੰ ਸੰਗਰੂਰ ਦੇ ਹਸਪਤਾਲ ਵਿੱਚ ਲਿਆਂਦਾ ਗਿਆ ਪਰ ਉੱਥੇ ਡਾਕਟਰਾਂ ਵਲੋਂ ਪਟਿਆਲਾ ਤੇ ਫਿਰ ਪੀ.ਜੀ.ਆਈ. ਲਿਜਾਣ ਲਈ ਰੈਫਰ ਕੀਤਾ ਗਿਆ, ਜਿਸ ਦੀ ਪੀ.ਜੀ.ਆ.ਈ. ਜਾਂਦੇ ਸਮੇਂ ਰਸਤੇ ਵਿੱਚ ਹੀ ਮੌਤ ਹੋ ਗਈ।

Advertisements

ਇਹ ਨੌਜਵਾਨ ਕਬੱਡੀ ਦਾ ਸਿਤਾਰਾ ਮੰਨਿਆ ਜਾਂਦਾ ਸੀ, ਜਿਸ ਨੂੰ ਇੱਕ ਮਾਮੂਲੀ ਝਗੜੇ ਦੇ ਕਾਰਨ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਪੁਲਿਸ ਇਸ ਮਾਮਲੇ ਦੀ ਪੂਰੀ ਜਾਂਚ ਕਰ ਰਹੀ ਹੈ। ਐੱਸਐੱਚਓ ਥਾਣਾ ਦਿੜ੍ਹਬਾ ਦਵਿੰਦਰ ਸਿੰਘ ਨਾਲ ਗੱਲਬਾਤ ਹੋਈ ਤਾਂ ਉਨ੍ਹਾਂ ਨੇ ਕਿਹਾ ਕਿ ਪੁਲਿਸ ਨੇ ਆਰੋਪੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਲਦੀ ਹੀ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

LEAVE A REPLY

Please enter your comment!
Please enter your name here