
ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ ਮਾਡਲ ਕਰੀਅਰ ਸੈਂਟਰ, ਹੁਸ਼ਿਆਰਪੁਰ ਵੱਲੋਂ ਐਸ.ਆਈ.ਐਸ. ਸਕਿਊਰਟੀ ਵਿੱਚ ਭਰਤੀ ਲਈ ਮਿਤੀ 24 ਸਤੰਬਰ 2026 ਤੋਂ 08 ਅਕਤੂਬਰ 2026 ਤੱਕ ਹੁਸ਼ਿਆਰਪੁਰ ਜਿਲ੍ਹੇ ਦੇ ਬਲਾਕ ਪੱਧਰ ਤੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ। ਇਹ ਪਲੇਸਮੈਂਟ ਕੈਂਪ ਮਿਤੀ 24 ਸਤੰਬਰ 2026 ਨੂੰ ਬੀ.ਡੀ.ਪੀ.ਓ. ਦਫਤਰ ਗੜ੍ਹਸ਼ੰਕਰ, ਮਿਤੀ 25 ਸਤੰਬਰ ਨੂੰ ਬੀ.ਡੀ.ਪੀ.ਓ. ਦਫਤਰ ਮਾਹਿਲਪੁਰ, ਮਿਤੀ 28 ਸਤੰਬਰ ਨੂੰ ਬੀ.ਡੀ.ਪੀ.ਓ. ਦਫਤਰ ਹੁਸ਼ਿਆਰਪੁਰ-2, ਮਿਤੀ 29 ਸਤੰਬਰ ਨੂੰ ਬੀ.ਡੀ.ਪੀ.ਓ. ਦਫਤਰ ਹੁਸ਼ਿਆਰਪੁਰ-1, 30 ਸਤੰਬਰ ਨੂੰ ਬੀ.ਡੀ.ਪੀ.ਓ. ਦਫਤਰ ਭੂੰਗਾ, 01 ਅਕਤੂਬਰ ਨੂੰ ਬੀ.ਡੀ.ਪੀ.ਓ. ਦਫਤਰ ਤਲਵਾੜਾ, 05 ਅਕਤੂਬਰ ਨੂੰ ਬੀ.ਡੀ.ਪੀ.ਓ. ਦਫਤਰ ਹਾਜੀਪੁਰ, 06 ਅਕਤੂਬਰ ਨੂੰ ਬੀ.ਡੀ.ਪੀ.ਓ. ਦਫਤਰ ਮੁਕੇਰੀਆਂ, 07 ਅਕਤੂਬਰ ਨੂੰ ਬੀ.ਡੀ.ਪੀ.ਓ. ਦਫਤਰ ਦਸੂਹਾ ਅਤੇ 08 ਅਕਤੂਬਰ ਨੂੰ ਬੀ.ਡੀ.ਪੀ.ਓ. ਦਫਤਰ ਟਾਂਡਾ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਲਗਾਏ ਜਾਣਗੇ।

ਇਸ ਮੌਕੇ ਜਿਲ੍ਹਾ ਰੋਜ਼ਗਾਰ ਅਫਸਰ ਰਮਨਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਪਲੇਸਮੈਂਟਾਂ ਦੀ ਕੜੀ ਵਿੱਚੋਂ ਮਿਤੀ 24 ਸਤੰਬਰ 2026 ਨੂੰ ਬੀ.ਡੀ.ਪੀ.ਓ. ਦਫਤਰ ਗੜ੍ਹਸ਼ੰਕਰ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਪਲੇਸਮੈਂਟ ਕੈਂਪ ਵਿੱਚ ਕੇਵਲ ਲੜਕੇ ਭਾਗ ਲੈ ਸਕਦੇ ਹਨ। ਇਸ ਭਰਤੀ ਲਈ ਪੜ੍ਹਾਈ ਘੱਟੋ—ਘੱਟ ਦਸਵੀਂ ਪਾਸ, ਉਮਰ 19 ਤੋਂ 40 ਸਾਲ ਹੈ ਅਤੇ ਕੱਦ 167 ਸੈਂਟੀਮੀਟਰ ਹੋਣਾ ਲਾਜ਼ਮੀ ਹੈ। ਕੰਪਨੀ ਵਲੋਂ ਸੁਰੂਆਤੀ ਤਨਖਾਹ 19,000/- ਰੁਪਏ ਤੋਂ ਇਲਾਵਾ ਹੋਰ ਪੀ.ਐਫ. ਅਤੇ ਈ.ਐਸ.ਆਈ.ਸੀ. ਆਦਿ ਦੀਆਂ ਸਹੂਲਤਾਂ ਮੁਹੱਈਆਂ ਕਰਵਾਈਆ ਜਾਣਗੀਆ। ਚਾਹਵਾਨ ਯੋਗ ਪ੍ਰਾਰਥੀ ਮਿਤੀ 24 ਸਤੰਬਰ ਨੂੰ ਬੀ.ਡੀ.ਪੀ.ਓ. ਦਫਤਰ ਗੜ੍ਹਸ਼ੰਕਰ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਆਪਣਾ ਆਧਾਰ ਕਾਰਡ, ਯੋਗਤਾ ਦੇ ਸਰਟੀਫੀਕੇਟਾਂ ਦੀ ਫੋਟੋ ਕਾਪੀ ਅਤੇ 2 ਪਾਸਪੋਰਟ ਸਾਈਜ਼ ਫੋਟੋ ਸਮੇਤ ਇਸ ਪਲੇਸਮੈਂਟ ਕੈਂਪ ਵਿੱਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਇਸ ਭਰਤੀ ਦਾ ਲਾਭ ਪ੍ਰਾਪਤ ਕਰ ਸਕਦੇ ਹਨ।












