Thursday, September 24, 2026
Home Chandigarh GMADA ਤੇ IAS ਵਿਕਾਸ ਗਰਗ ਨਾਲ ਜੁੜੇ ਟਿਕਾਣਿਆਂ ‘ਤੇ ED ਦੀ ਕਾਰਵਾਈ,...

GMADA ਤੇ IAS ਵਿਕਾਸ ਗਰਗ ਨਾਲ ਜੁੜੇ ਟਿਕਾਣਿਆਂ ‘ਤੇ ED ਦੀ ਕਾਰਵਾਈ, AAP ਨੇ ਚੁੱਕੇ ਸਵਾਲ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਲੰਘੇ ਦਿਨ ਮੁਹਾਲੀ ਸਥਿਤ ਗਮਾਡਾ ਦਫ਼ਤਰ ਵਿੱਚ ਸ਼ੁਰੂ ਕੀਤੀ ਛਾਪੇਮਾਰੀ ਰਾਤ ਭਰ ਜਾਰੀ ਰਹੀ ਹੈ। ਈਡੀ ਦੇ ਅਧਿਕਾਰੀਆਂ ਵੱਲੋਂ ਸਾਰੀ ਰਾਤ ਗਮਾਡਾ ਦਫ਼ਤਰ ਵਿੱਚ ਬੈਠ ਕੇ ਵੱਖ-ਵੱਖ ਫ਼ਾਈਲਾਂ ਦੀ ਪੜਤਾਲ ਕੀਤੀ ਗਈ ਅਤੇ ਹੋਰ ਦਸਤਾਵੇਜ਼ ਖੰਗਾਲੇ ਗਏ ਹਨ। ਇਹ ਛਾਪੇਮਾਰੀ ਮੰਗਲਵਾਰ ਨੂੰ ਸ਼ੁਰੂ ਕੀਤੀ ਗਈ ਸੀ ਅਤੇ ਬੁੱਧਵਾਰ ਸਵੇਰ ਤੱਕ ਲਗਾਤਾਰ ਜਾਰੀ ਹੈ। ਈਡੀ ਵੱਲੋਂ 22 ਘੰਟਿਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਦੂਜੇ ਪਾਸੇ ਗਮਾਡਾ ਵਿੱਚ ਕਥਿਤ ਵਿੱਤੀ ਬੇਨਿਯਮੀਆਂ ਅਤੇ ਘਪਲਿਆਂ ਦੀ ਜਾਂਚ ਕਰ ਰਹੀ ਐਨਫੋਰਸਮੈਂਟ ਡਾਇਰੈਕਟੋਰੇਟ (ED) ਦੀ ਟੀਮ ਨੇ ਪੰਜਾਬ ਦੇ ਹਾਊਸਿੰਗ ਸਕੱਤਰ ਵਿਕਾਸ ਗਰਗ ਦੇ ਘਰ ਚੰਡੀਗੜ੍ਹ ਵਿੱਚ ਛਾਪੇਮਾਰੀ ਕੀਤੀ ਹੈ। ਕੇਂਦਰੀ ਜਾਂਚ ਏਜੰਸੀ ਵੱਲੋਂ ਇਹ ਤਲਾਸ਼ੀ ਮੁਹਿੰਮ ਮੰਗਲਵਾਰ ਰਾਤ ਕਰੀਬ 11 ਵਜੇ ਸ਼ੁਰੂ ਕੀਤੀ ਗਈ ਸੀ, ਜੋ ਦੇਰ ਰਾਤ ਤੱਕ ਜਾਰੀ ਰਹੀ ਹੈ। ਇਸ ਜਾਂਚ ਦੌਰਾਨ ਹੁਣ ਅਥਾਰਟੀ ਲਈ ਲੈਂਡ ਐਗਰੀਗੇਟਰ ਵਜੋਂ ਕੰਮ ਕਰਨ ਵਾਲੀ ਕੰਪਨੀ ‘ਟਿਲਾ ਕੰਸਲਟੈਂਟਸ ਐਂਡ ਕੰਟਰੈਕਟਰਜ਼ ਪ੍ਰਾਈਵੇਟ ਲਿਮਟਿਡ’ ਦੀ ਭੂਮਿਕਾ ਵੀ ਜਾਂਚ ਦੇ ਘੇਰੇ ਵਿੱਚ ਆ ਗਈ ਹੈ।

Advertisements

ਪ੍ਰਾਪਤ ਜਾਣਕਾਰੀ ਅਨੁਸਾਰ ਈਡੀ ਵੱਲੋਂ ਮੁਹਾਲੀ ਵਿੱਚ ਗਮਾਡਾ ਮੁੱਖ ਦਫ਼ਤਰ ਸਮੇਤ ਦਿੱਲੀ, ਚੰਡੀਗੜ੍ਹ, ਪੰਚਕੂਲਾ ਅਤੇ ਲੁਧਿਆਣਾ ਸਮੇਤ ਕੁੱਲ 27 ਠਿਕਾਣਿਆਂ ’ਤੇ ਛਾਪੇਮਾਰੀ ਕੀਤੀ ਗਈ ਹੈ। ਈਡੀ ਦੀਆਂ ਟੀਮਾਂ ਨੇ ਸੀ.ਆਰ.ਪੀ.ਐੱਫ. (CRPF) ਦੇ ਜਵਾਨਾਂ ਦੀ ਮਦਦ ਨਾਲ ਗਮਾਡਾ ਦਫ਼ਤਰ ਦੀਆਂ ਘੱਟੋ-ਘੱਟ 3 ਮੰਜ਼ਿਲਾਂ ਨੂੰ ਸੀਲ ਕਰ ਦਿੱਤਾ ਸੀ ਅਤੇ ਮੁੱਖ ਇੰਜੀਨੀਅਰ ਦੇ ਕਮਰੇ ਨੂੰ ਵੀ ਆਪਣੇ ਘੇਰੇ ਵਿੱਚ ਲਿਆ। ਜਾਂਚ ਦੌਰਾਨ ਪ੍ਰਾਈਵੇਟ ਬਿਲਡਰਾਂ ਨੂੰ ਗ਼ਲਤ ਤਰੀਕੇ ਨਾਲ ਜ਼ਮੀਨ ਦੀ ਵਰਤੋਂ ਤਬਦੀਲੀ (CLU) ਦੀ ਮਨਜ਼ੂਰੀ ਦੇਣ ਨਾਲ ਜੁੜੇ ਦਸਤਾਵੇਜ਼ ਜ਼ਬਤ ਕੀਤੇ ਗਏ ਹਨ।

LEAVE A REPLY

Please enter your comment!
Please enter your name here