Thursday, September 24, 2026
Home Chandigarh Asian Games 2026: ਭਾਰਤ ਨੂੰ ਸੋਨ ਤਗਮਾ ਦਿਵਾਉਣ ਵਾਲੀ ਕ੍ਰਿਕੇਟਰ ਹਰਮਨਪ੍ਰੀਤ ਨੂੰ...

Asian Games 2026: ਭਾਰਤ ਨੂੰ ਸੋਨ ਤਗਮਾ ਦਿਵਾਉਣ ਵਾਲੀ ਕ੍ਰਿਕੇਟਰ ਹਰਮਨਪ੍ਰੀਤ ਨੂੰ ਪੰਜਾਬ ਸਰਕਾਰ ਦੇਵੇਗੀ 1 ਕਰੋੜ ਦਾ ਇਨਾਮ

ਚੰਡੀਗੜ੍ਹ (ਦ ਸਟੈਲਰ ਨਿਊਜ਼)। ਏਸ਼ਿਆਈ ਖੇਡਾਂ ਵਿੱਚ ਭਾਰਤੀ ਮਹਿਲਾ ਕ੍ਰਿਕਟ ਟੀਮ  ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸੋਨ ਤਮਗਾ ਜਿੱਤਿਆ। ਇਸ ਸ਼ਾਨਦਾਰ ਜਿੱਤ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਸੋਨ ਤਮਗਾ ਜਿੱਤ ਕੇ ਪੰਜਾਬ ਅਤੇ ਪੂਰੇ ਦੇਸ਼ ਦਾ ਮਾਣ ਵਧਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਪੰਜਾਬ ਦੀ ਧੀ ਅਤੇ ਭਾਰਤੀ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ’ਤੇ ਬੇਹੱਦ ਮਾਣ ਹੈ।

Advertisements

ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਖੇਡ ਨੀਤੀ ਤਹਿਤ ਹਰਮਨਪ੍ਰੀਤ ਕੌਰ ਨੂੰ 1 ਕਰੋੜ ਰੁਪਏ ਦੇ ਨਕਦ ਇਨਾਮ ਨਾਲ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਨੇ ਕਪਤਾਨ ਹਰਮਨਪ੍ਰੀਤ ਕੌਰ ਅਤੇ ਪੂਰੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ ਦਿਲੋਂ ਵਧਾਈ ਦਿੱਤੀ।

LEAVE A REPLY

Please enter your comment!
Please enter your name here