Thursday, September 24, 2026
Home Latest GMADA ਦਫ਼ਤਰ ਬਾਹਰ ਪੁਲਿਸ ਦਾ ਘੇਰਾ, ‘ਆਪ’ ਵਰਕਰਾਂ ਨਾਲ ਹੋਈ ਧੱਕਾ-ਮੁੱਕੀ

GMADA ਦਫ਼ਤਰ ਬਾਹਰ ਪੁਲਿਸ ਦਾ ਘੇਰਾ, ‘ਆਪ’ ਵਰਕਰਾਂ ਨਾਲ ਹੋਈ ਧੱਕਾ-ਮੁੱਕੀ

ਮੁਹਾਲੀ (ਦ ਸਟੈਲਰ ਨਿਊਜ਼)। ਮੁਹਾਲੀ ਦੇ ਗਮਾਡਾ ਦਫ਼ਤਰ ਵਿਖੇ ਪਿਛਲੇ 2 ਦਿਨਾਂ ਤੋਂ ਈ.ਡੀ. (ED) ਵੱਲੋਂ ਕੀਤੀ ਜਾ ਰਹੀ ਜਾਂਚ ਦੇ ਵਿਰੋਧ ਵਿੱਚ ਆਮ ਆਦਮੀ ਪਾਰਟੀ ਦੇ ਕਾਰਕੁੰਨ ਸੜਕਾਂ ’ਤੇ ਉੱਤਰ ਆਏ ਹਨ। ਪ੍ਰਦਰਸ਼ਨ ਦੌਰਾਨ ਆਮ ਆਦਮੀ ਪਾਰਟੀ ਦੇ ਵਰਕਰ ਪੁਲਿਸ ਦਾ ਘੇਰਾ ਤੋੜ ਕੇ ਦਫ਼ਤਰ ਦੇ ਅਹਾਤੇ ਵਿੱਚ ਦਾਖਲ ਹੋ ਗਏ, ਜਿਸ ਤੋਂ ਬਾਅਦ ਸੀ.ਆਰ.ਪੀ.ਐੱਫ. (CRPF) ਦੇ ਜਵਾਨਾਂ ਨੇ ਆਪ ਕਾਰਕੁੰਨਾਂ ਨੂੰ ਹੋਰ ਅੱਗੇ ਵਧਣ ਤੋਂ ਰੋਕ ਦਿੱਤਾ।

Advertisements

ਦੱਸ ਦਈਏ ਕਿ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ, ਜਿਨ੍ਹਾਂ ਵਿੱਚ ਮਹਿਲਾਵਾਂ ਵੀ ਸ਼ਾਮਲ ਹਨ, ਨੇ ਮੁਹਾਲੀ ਦੇ ਫੇਜ਼-8 ਸਥਿਤ ਗਮਾਡਾ ਭਵਨ ਦੇ ਗੇਟਾਂ ਦੇ ਬਾਹਰ ਧਰਨਾ ਆਰੰਭ ਕਰ ਦਿੱਤਾ। ਉਨ੍ਹਾਂ ਵੱਲੋਂ ਈ.ਡੀ. ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ। ਪੁਲਿਸ ਵੱਲੋਂ ਗਮਾਡਾ ਭਵਨ ਦੇ ਦੋਵੇਂ ਗੇਟਾਂ ਨੂੰ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਆਮ ਲੋਕਾਂ ਦੀ ਆਮਦ ਵੀ ਬੰਦ ਹੋ ਗਈ ਹੈ। ਇਸ ਧਰਨੇ ਦੀ ਅਗਵਾਈ ਆਮ ਆਦਮੀ ਪਾਰਟੀ ਦੀ ਮੁਹਾਲੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਵੱਲੋਂ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here