Thursday, September 24, 2026
Home National ਚੱਲਦੀ ਬੱਸ ‘ਚ ਲੱਗੀ ਅੱਗ, 9 ਯਾਤਰੀਆਂ ਦੀ ਮੌਤ, 30 ਸੁਰੱਖਿਅਤ ਬਚਾਏ

ਚੱਲਦੀ ਬੱਸ ‘ਚ ਲੱਗੀ ਅੱਗ, 9 ਯਾਤਰੀਆਂ ਦੀ ਮੌਤ, 30 ਸੁਰੱਖਿਅਤ ਬਚਾਏ

ਦਿੱਲੀ (ਦ ਸਟੈਲਰ ਨਿਊਜ਼)। ਦਿੱਲੀ ਨੇੜੇ ਗ੍ਰੇਟਰ ਨੋਇਡਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਯਮੁਨਾ ਐਕਸਪ੍ਰੈਸਵੇਅ ‘ਤੇ ਦੇਰ ਰਾਤ ਇੱਕ ਸਲੀਪਰ ਬੱਸ ਨੂੰ ਭਿਆਨਕ ਅੱਗ ਲੱਗ ਗਈ। ਅੱਗ ਲੱਗਦੇ ਹੀ ਬੱਸ ਵਿੱਚ ਸਵਾਰ ਯਾਤਰੀਆਂ ਵਿੱਚ ਹਫੜਾ-ਦਫੜੀ ਮੱਚ ਗਈ। ਡਰਾਈਵਰ ਨੇ ਸੂਝ-ਬੂਝ ਦਿਖਾਉਂਦਿਆਂ ਬੱਸ ਨੂੰ ਸੜਕ ਦੇ ਕਿਨਾਰੇ ਰੋਕ ਦਿੱਤਾ, ਪਰ ਅੱਗ ਨੇ ਕੁਝ ਹੀ ਸਮੇਂ ਵਿੱਚ ਪੂਰੀ ਬੱਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

Advertisements

ਇਸ ਦਰਦਨਾਕ ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ, ਜਦਕਿ ਪੁਲਿਸ ਅਤੇ ਬਚਾਅ ਟੀਮਾਂ ਨੇ 30 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ। ਫਾਇਰਫਾਈਟਰਾਂ ਨੇ ਕਾਫ਼ੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਉੱਥੇ ਹੀ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਹਾਦਸੇ ਦਾ ਨੋਟਿਸ ਲੈਂਦਿਆਂ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਜ਼ਖਮੀਆਂ ਦੇ ਉਚਿਤ ਇਲਾਜ ਦੇ ਨਿਰਦੇਸ਼ ਦਿੱਤੇ ਹਨ। ਮੁੱਖ ਮੰਤਰੀ ਵੱਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ।

LEAVE A REPLY

Please enter your comment!
Please enter your name here