Thursday, September 24, 2026
Home Punjab ਪੁਲਿਸ ਥਾਣੇ ‘ਚ ਨੌਜਵਾਨ ਨੇ ਨਿਗਲਿਆ ਜ਼ਹਿਰ, ਪੁਲਿਸ ਅਤੇ ਪਟਵਾਰੀ ’ਤੇ ਲਗਾਏ...

ਪੁਲਿਸ ਥਾਣੇ ‘ਚ ਨੌਜਵਾਨ ਨੇ ਨਿਗਲਿਆ ਜ਼ਹਿਰ, ਪੁਲਿਸ ਅਤੇ ਪਟਵਾਰੀ ’ਤੇ ਲਗਾਏ ਆਰੋਪ

ਬਰਨਾਲਾ  (ਦ ਸਟੈਲਰ ਨਿਊਜ਼)। ਧਨੌਲਾ ਪੁਲਿਸ ਥਾਣੇ ਵਿੱਚ ਵੀਰਵਾਰ ਸਵੇਰੇ ਇੱਕ ਨੌਜਵਾਨ ਵੱਲੋਂ ਕਥਿਤ ਤੌਰ ’ਤੇ ਜ਼ਹਿਰੀਲਾ ਪਦਾਰਥ ਨਿਗਲਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਜੋਬਨ ਸਿੰਘ ਨੇ ਪੁਲਿਸ ਮੁਲਾਜ਼ਮਾਂ ’ਤੇ ਕਾਰ ਨਾਲ ਸਬੰਧਤ ਮਾਮਲੇ ਵਿੱਚ ਪਰੇਸ਼ਾਨ ਕਰਨ ਅਤੇ ਪੈਸੇ ਮੰਗਣ ਦੇ ਆਰੋਪ ਲਗਾਏ ਹਨ। ਇਸ ਤੋਂ ਇਲਾਵਾ ਉਸ ਨੇ ਇੱਕ ਪਟਵਾਰੀ ’ਤੇ ਵੀ 5 ਲੱਖ ਰੁਪਏ ਰਿਸ਼ਵਤ ਲੈਣ ਦੇ ਆਰੋਪ ਲਗਾਏ।

Advertisements

ਜ਼ਹਿਰੀਲਾ ਪਦਾਰਥ ਨਿਗਲਣ ਤੋਂ ਬਾਅਦ ਜੋਬਨ ਨੂੰ ਬਰਨਾਲਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਉਸਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਬਰਨਾਲਾ ਦੇ ਐੱਸ.ਐੱਸ.ਪੀ. ਮੁਹੰਮਦ ਸਰਫ਼ਰਾਜ਼ ਆਲਮ ਨੇ ਕਿਹਾ ਕਿ ਨੌਜਵਾਨ ਵੱਲੋਂ ਲਾਏ ਆਰੋਪਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਤੱਥਾਂ ਦੇ ਆਧਾਰ ’ਤੇ ਕਾਰਵਾਈ ਕੀਤੀ ਜਾਵੇਗੀ।

LEAVE A REPLY

Please enter your comment!
Please enter your name here