Saturday, September 26, 2026
Home Punjab ਚਿਤਕਾਰਾ ਯੂਨੀਵਰਸਿਟੀ ‘ਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫ਼ਵਾਹਾਂ ਕਾਰਨ ਹੰਗਾਮਾ

ਚਿਤਕਾਰਾ ਯੂਨੀਵਰਸਿਟੀ ‘ਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫ਼ਵਾਹਾਂ ਕਾਰਨ ਹੰਗਾਮਾ

ਪਟਿਆਲਾ (ਦ ਸਟੈਲਰ ਨਿਊਜ਼)। ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ ਲਾਪਤਾ ਹੋਣ ਦੀਆਂ ਅਫਵਾਹਾਂ ਕਾਰਨ ਸ਼ੁੱਕਰਵਾਰ ਰਾਤ ਹੰਗਾਮਾ ਹੋਇਆ। ਗੁੱਸੇ ਵਿੱਚ ਆਏ ਵਿਦਿਆਰਥੀਆਂ ਨੇ ਕੈਂਪਸ ਦੇ ਅੰਦਰ ਪ੍ਰਦਰਸ਼ਨ ਕਰਦਿਆਂ ਆਰੋਪ ਲਾਇਆ ਕਿ ਕੁਝ ਵਿਦਿਆਰਥੀਆਂ ਨੇ ਇਸ ਦੌਰਾਨ ਪੰਜਾਬ ਪੁਲੀਸ ਦੀ ਇੱਕ ਗੱਡੀ ਦੀ ਵੀ ਭੰਨਤੋੜ ਕੀਤੀ। ਸੋਸ਼ਲ ਮੀਡੀਆ ’ਤੇ ਇਸ ਪੁਲੀਸ ਵਾਹਨ ਨੂੰ ਨੁਕਸਾਨ ਪਹੁੰਚਾਉਣ ਦੀਆਂ ਵੀਡੀਓਜ਼ ਵੀ ਸਾਹਮਣੇ ਆਈਆਂ ਹਨ। ਵਿਦਿਆਰਥੀਆਂ ਦਾ ਕਹਿਣਾ ਸੀ ਕਿ ਕੁੜੀਆਂ ਦੇ ਹੋਸਟਲ ਵਿੱਚੋਂ ਚੀਕਾਂ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ ਸਨ ਅਤੇ ਉਹ ਇਹ ਜਾਣਨਾ ਚਾਹੁੰਦੇ ਸਨ ਕਿ ਅਸਲ ਮਾਮਲਾ ਕੀ ਹੈ।

Advertisements

ਚਿਤਕਾਰਾ ਯੂਨੀਵਰਸਿਟੀ ਦੇ ਰਜਿਸਟਰਾਰ ਕਰਨਲ ਰਾਕੇਸ਼ ਸ਼ਰਮਾ (ਸੇਵਾਮੁਕਤ) ਨੇ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਇਨ੍ਹਾਂ ਸਾਰੀਆਂ ਖ਼ਬਰਾਂ ਨੂੰ ਰੱਦ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਕੈਂਪਸ ਵਿੱਚ ਅਜਿਹੀ ਕੋਈ ਵੀ ਘਟਨਾ ਨਹੀਂ ਵਾਪਰੀ ਹੈ ਅਤੇ ਇਹ ਸਭ ਸਿਰਫ਼ ਅਫਵਾਹਾਂ ਹਨ। ਇਸੇ ਦੌਰਾਨ ਬਨੂੜ ਦੇ ਡੀ.ਐੱਸ.ਪੀ. ਸੁਖਦੇਵ ਸਿੰਘ, ਰਾਜਪੁਰਾ ਐੱਸ.ਐੱਚ.ਓ. ਗੁਰਸੇਵਕ ਸਿੰਘ ਅਤੇ ਰਾਜਪੁਰਾ ਸਦਰ ਐੱਸ.ਐੱਚ.ਓ. ਕਿਰਪਾਲ ਮੋਹੀ ਮੌਕੇ ‘ਤੇ ਪਹੁੰਚੇ ਅਤੇ ਸਥਿਤੀ ਦਾ ਜਾਇਜ਼ਾ ਲਿਆ। ਡੀ.ਐੱਸ.ਪੀ. ਨੇ ਦੱਸਿਆ ਕਿ ਵਿਦਿਆਰਥੀ ਦਾਅਵਾ ਕਰ ਰਹੇ ਸਨ ਕਿ ਦੋ ਵਿਦਿਆਰਥਣਾਂ ਲਾਪਤਾ ਹਨ, ਪਰ ਮੌਕੇ ‘ਤੇ ਕਿਸੇ ਕੋਲ ਵੀ ਕੋਈ ਪੱਕੀ ਜਾਣਕਾਰੀ ਜਾਂ ਲਾਪਤਾ ਕੁੜੀਆਂ ਦੇ ਨਾਂ ਨਹੀਂ ਸਨ। ਪੁਲੀਸ ਨੇ ਵਿਦਿਆਰਥੀਆਂ ਦੀ ਸ਼ਿਕਾਇਤ ਲੈ ਲਈ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here