
ਹੁਸ਼ਿਆਰਪੁਰ/ਆਦਮਪੁਰ (ਦ ਸਟੈਲਰ ਨਿਊਜ਼)। ਲੋਕ ਜਨਸ਼ਕਤੀ ਪਾਰਟੀ (ਰਾਮ ਵਿਲਾਸ) LJP RV ਦੇ ਜਲੰਧਰ ਦਿਹਾਤੀ ਜ਼ਿਲ੍ਹਾ ਪ੍ਰਧਾਨ ਸੰਦੀਪ ਡਰੋਲੀ ਨੇ ਕਿਹਾ ਕਿ ਆਦਮਪੁਰ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਅਤੇ ਬੁਨਿਆਦੀ ਮੁੱਦਿਆਂ ਨੂੰ ਪਾਰਟੀ ਵੱਲੋਂ ਪਹਿਲ ਦੇ ਆਧਾਰ ’ਤੇ ਉਠਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਕੇਂਦਰੀ ਮੰਤਰੀ ਚਿਰਾਗ ਪਾਸਵਾਨ ਦੀ ਅਗਵਾਈ ਹੇਠ LJP RV ਪੰਜਾਬ ਵਿਧਾਨ ਸਭਾ ਚੋਣਾਂ ਦੀ ਤਿਆਰੀ ਕਰ ਰਹੀ ਹੈ। ਪਾਰਟੀ ਵੱਲੋਂ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜਨ ਦੀ ਤਿਆਰੀ ਬਾਰੇ ਪਹਿਲਾਂ ਵੀ ਐਲਾਨ ਕੀਤਾ ਜਾ ਚੁੱਕਾ ਹੈ।

ਸੰਦੀਪ ਡਰੋਲੀ ਨੇ ਕਿਹਾ ਕਿ ਆਦਮਪੁਰ ਹਲਕੇ ਦੇ ਲੋਕਾਂ ਨਾਲ ਲਗਾਤਾਰ ਸੰਪਰਕ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸਥਾਨਕ ਮੁੱਦਿਆਂ ਬਾਰੇ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਨ੍ਹਾਂ ਮੁੱਦਿਆਂ ਨੂੰ ਹੋਰ ਮਜ਼ਬੂਤੀ ਨਾਲ ਉਠਾਇਆ ਜਾਵੇਗਾ ਅਤੇ ਲੋਕਾਂ ਦੀ ਆਵਾਜ਼ ਨੂੰ ਸਰਕਾਰ ਤੱਕ ਪਹੁੰਚਾਇਆ ਜਾਵੇਗਾ।











