Thursday, October 1, 2026
Home Hoshiarpur ਹੁਸ਼ਿਆਰਪੁਰ ਫੋਟੋਗ੍ਰਾਫਰਸ ਐਸੋਸੀਏਸ਼ਨ ਵੱਲੋਂ ਸੁੱਖ-ਸ਼ਾਂਤੀ ਲਈ ਕਰਵਾਇਆ ਗਿਆ ਪਾਠ

ਹੁਸ਼ਿਆਰਪੁਰ ਫੋਟੋਗ੍ਰਾਫਰਸ ਐਸੋਸੀਏਸ਼ਨ ਵੱਲੋਂ ਸੁੱਖ-ਸ਼ਾਂਤੀ ਲਈ ਕਰਵਾਇਆ ਗਿਆ ਪਾਠ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਹੁਸ਼ਿਆਰਪੁਰ ਫੋਟੋਗ੍ਰਾਫਰਸ ਐਸੋਸੀਏਸ਼ਨ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਾਰਿਆਂ ਦੀ ਸੁੱਖ-ਸ਼ਾਂਤੀ ਅਤੇ ਚੜ੍ਹਦੀ ਕਲਾ ਦੀ ਅਰਦਾਸ ਕਰਦੇ ਹੋਏ ਗੁਰਦੁਆਰਾ ਮਿੱਠਾ ਟਿਵਾਣਾ, ਹੁਸ਼ਿਆਰਪੁਰ ਵਿਖੇ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਬੜੀ ਸ਼ਰਧਾ ਅਤੇ ਭਾਵਨਾ ਨਾਲ ਕਰਵਾਇਆ ਗਿਆ। ਇਸ ਧਾਰਮਿਕ ਸਮਾਗਮ ਦੌਰਾਨ ਕੀਰਤਨੀ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਹਾਜ਼ਰੀਨ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ।
ਇਸ ਮੌਕੇ ਵਿਸ਼ੇਸ਼ ਤੌਰ ‘ਤੇ ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਦੇ ਪ੍ਰਧਾਨ ਜੁਝਾਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਹਾਜ਼ਰੀ ਭਰੀ। ਉਨ੍ਹਾਂ ਨੇ ਐਸੋਸੀਏਸ਼ਨ ਦੇ ਉਪਰਾਲਿਆਂ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਅਤੇ ਸਮਾਜਿਕ ਸਮਾਗਮ ਇਕਤਾ ਅਤੇ ਭਾਈਚਾਰੇ ਨੂੰ ਮਜ਼ਬੂਤ ਬਣਾਉਂਦੇ ਹਨ। ਇਸ ਮੌਕੇ ਮਹੰਤ ਪ੍ਰਿਤਪਾਲ ਸਿੰਘ ਸੰਤ ਅਜੀਤ ਸਿੰਘ ਵੱਲੋਂ ਆਏ ਹੋਏ ਪਤਵੰਤਿਆਂ ਨੂੰ ਸਰੋਪਾ ਦੇ ਕੇ ਸਨਮਾਨਿਤ ਕੀਤਾ ਇਸ ਮੌਕੇ ਵਿਸ਼ੇਸ਼ ਤੌਰ ਤੇ ਹੁਸ਼ਿਆਰਪੁਰ ਆਟੋ ਮੋਬਾਈਲ ਦੇ ਸੀਈਓ ਗੁਰਪ੍ਰੀਤ ਸਿੰਘ ਨੇ ਵੀ ਹਾਜੀ ਭਰੀ, ਇਸ ਮੌਕੇ ਵਪਾਰ ਮੰਡਲ ਦੇ ਪ੍ਰਧਾਨ ਗੋਪੀ ਚੰਦ ਕਪੂਰ, ਰਾਜੇਸ਼ ਜੈਨ ਨੇ ਵਿਸ਼ੇਸ਼ ਤੌਰ ਤੇ ਹਾਜੀ ਭਰੀ।

Advertisements

ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਜਾਪ ਸਿੰਘ ਪ੍ਰਧਾਨ, ਸੰਜੀਵ ਕੁਮਾਰ ਸੈਕਟਰੀ, ਨਰੇਸ਼ ਕੁਮਾਰ ਕੈਸ਼ੀਅਰ, ਲਾਲ ਸਿੰਘ ਵਿਪਿਨ ਕੁਮਾਰ ਸੁਖਵਿੰਦਰ ਸਿੰਘ ਗੁਰਮੇਲ ਸਿੰਘ ਕਰਮਵੀਰ ਸਿੰਘ ਹਰਜਿੰਦਰ ਕੁਮਾਰ ਗੁਰਚਰਨ ਸਿੰਘ ਅਨਿਲ ਕੁਮਾਰ ਚਰਨਜੀਤ ਸਿੰਘ ਸ਼ਰਨਜੀਤ ਸਿੰਘ ਅਤੇ ਇਸ ਤੋਂ ਇਲਾਵਾ ਹੁਸ਼ਿਆਰਪੁਰ ਜੋਨ ਦੀਆਂ ਵੱਖ ਵੱਖ ਇਕਾਈਆਂ ਦੇ ਪ੍ਰਧਾਨ ਤੇ ਸੈਕਰਟਰੀ ਸ਼ਾਮਿਲ ਹੋਏ ਮਾਹਿਲਪੁਰ ਤੋਂ ਅਸ਼ੋਕ ਕੁਮਾਰ ਅਵਤਾਰ ਸਿੰਘ, ਬੁੱਲੋਵਾਲ ਤੋਂ ਬਲਜੀਤ ਸਿੰਘ, ਬਾਗਪੁਰ ਤੋਂ ਹਰਪਿੰਦਰ ਸਿੰਘ, ਤਲਵਾੜੇ ਤੋਂ ਕੁਲਬੀਰ ਸਿੰਘ, ਟਾਂਡੇ ਤੋਂ ਗੁਰਦੀਪ ਸਿੰਘ, ਦਸੂਏ ਤੋਂ ਨਰਿੰਦਰਜੀਤ ਸਿੰਘ, ਮੁਕੇਰੀਆਂ ਤੋਂ ਪ੍ਰੇਮ ਕੁਮਾਰ ਬਿੱਟੂ ਆਦਿ ਹਾਜ਼ਰ ਹੋਏ।

LEAVE A REPLY

Please enter your comment!
Please enter your name here