
ਬਠਿੰਡਾ (ਦ ਸਟੈਲਰ ਨਿਊਜ਼)। ਗਤਕਾ ਫੈਡਰੇਸ਼ਨ ਆਫ ਇੰਡੀਆ ਵੱਲੋਂ ਜੰਮੂ-ਕਸ਼ਮੀਰ ਵਿੱਚ ਕਰਵਾਈ ਗਈ 10ਵੀਂ ਨੈਸ਼ਨਲ ਗਤਕਾ ਚੈਂਪੀਅਨਸ਼ਿਪ 2026 ਵਿੱਚ ਬਠਿੰਡਾ ਦੇ ਭੁੱਚੋ ਖੁਰਦ ਦੀ ਰਹਿਣ ਵਾਲੀ ਸੋਨੂ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਡਬਲ ਗੋਲਡ ਮੈਡਲ ਆਪਣੇ ਨਾਮ ਕੀਤੇ ਹਨ।

ਸੋਨੂ ਕੌਰ ਨੇ ਆਪਣੀ ਮਿਹਨਤ ਅਤੇ ਖੇਡ ਪ੍ਰਤੀ ਜਜ਼ਬੇ ਦੇ ਦਮ ‘ਤੇ ਨਾ ਸਿਰਫ਼ ਬਠਿੰਡਾ, ਸਗੋਂ ਪੂਰੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਖਾਸ ਗੱਲ ਇਹ ਹੈ ਕਿ ਸੋਨੂ ਕੌਰ ਇੱਕ ਸਧਾਰਨ ਪਰਿਵਾਰ ਨਾਲ ਸਬੰਧਤ ਹੈ। ਉਸਦੇ ਪਿਤਾ ਫਾਸਟ ਫੂਡ ਦੀ ਰੇੜੀ ਲਗਾ ਕੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ, ਪਰ ਸੀਮਤ ਸਾਧਨਾਂ ਦੇ ਬਾਵਜੂਦ ਉਨ੍ਹਾਂ ਨੇ ਆਪਣੀ ਧੀ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਹੌਸਲਾ ਦਿੱਤਾ।











